BJP ਆਗੂ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਨੂੰ ਸਲਾਹ; ਕਿਹਾ-ਜੇਕਰ ਸਰਕਾਰ ਬਣਾਉਣੀ ਹੈ ਤਾਂ ਅਕਾਲੀ ਦਲ ਨਾਲ ਗਠਜੋੜ ਜ਼ਰੂਰੀ

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਇੱਕ ਵਾਰ ਫੇਰ ਤੋਂ ਅਕਾਲੀ ਦਲ ਅਤੇ ਬੀਜੇਪੀ ਦੇ ਗਠਜੋੜ ਦੀਆਂ ਚਰਚਾਵਾਂ ਨੇ ਜੋਰ ਫੜ ਲਿਆ ਹੈ।

By  Aarti November 30th 2025 03:56 PM

BJP leader Captain Amarinder Singh News : ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੀਜੇਪੀ ਨੂੰ ਇੱਕ ਮਹੱਤਵਪੂਰਨ ਰਾਜਨੀਤਿਕ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿਪੰਜਾਬ ਵਿੱਚ ਭਾਜਪਾ ਦੀ ਜਿੱਤ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕਰਕੇ ਹੀ ਸੰਭਵ ਹੈ। ਇਹ ਬਿਆਨ ਉਨ੍ਹਾਂ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਦਿੱਤਾ ਹੈ। 

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਇੱਕ ਵਾਰ ਫੇਰ ਤੋਂ ਅਕਾਲੀ ਦਲ ਅਤੇ ਬੀਜੇਪੀ ਦੇ ਗਠਜੋੜ ਦੀਆਂ ਚਰਚਾਵਾਂ ਨੇ ਜੋਰ ਫੜ ਲਿਆ ਹੈ। ਆਪਣੇ ਬਿਆਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਕੋਲ ਇਸ ਸਮੇਂ ਪੰਜਾਬ ਦੇ ਸਮਾਜਿਕ ਅਤੇ ਰਾਜਨੀਤਿਕ ਢਾਂਚੇ ਦੀ ਡੂੰਘੀ ਸਮਝ ਦੀ ਘਾਟ ਹੈ।

ਉਨ੍ਹਾਂ ਕਿਹਾ ਕਿ ਜੇਕਰ ਤੁਸੀਂ 2027 ਦੀਆਂ ਚੋਣਾਂ ਜਿੱਤਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੇ ਕੇਡਰ ਨੂੰ ਮਜ਼ਬੂਤ ​​ਕਰਨ ਦੀ ਲੋੜ ਹੈ, ਪਰ ਇਸ ਲਈ ਦੋ ਜਾਂ ਤਿੰਨ ਚੋਣਾਂ ਲੱਗਣਗੀਆਂ। ਅਕਾਲੀ ਦਲ ਨਾਲ ਗੱਠਜੋੜ ਹੀ ਜਿੱਤ ਦਾ ਇੱਕੋ ਇੱਕ ਰਸਤਾ ਹੈ। 

ਸਾਬਕਾ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਦਾ ਇੱਕੋ ਇੱਕ ਰਸਤਾ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਾਉਣ ਦਾ ਕੋਈ ਹੋਰ ਰਸਤਾ ਨਹੀਂ ਹੈ, ਸਾਨੂੰ ਅਕਾਲੀ ਦਲ ਨਾਲ ਜਾਣਾ ਪਵੇਗਾ।

ਇਹ ਵੀ ਪੜ੍ਹੋ : Kanchanpreet Kaur News : ਤਰਨਤਾਰਨ ਕੋਰਟ ਨੇ ਮਹਿਲਾ ਅਕਾਲੀ ਆਗੂ ਕੰਚਨਪ੍ਰੀਤ ਕੌਰ ਨੂੰ ਕੀਤਾ ਬਰੀ, ਸਵੇਰੇ 4 ਵਜੇ ਆਇਆ ਫੈਸਲਾ

Related Post