Attack on BJP Leader: ਜੰਡਿਆਲਾ ਗੁਰੂ 'ਚ ਅਣਪਛਾਤਿਆਂ ਨੇ BJP ਆਗੂ 'ਤੇ ਚਲਾਈਆਂ ਗੋਲੀਆਂ, ਜਾਂਚ ’ਚ ਜੁਟੀ ਪੁਲਿਸ

ਭਾਜਪਾ ਆਗੂ ਬਲਵਿੰਦਰ ਸਿੰਘ ਗਿੱਲ ਨੂੰ ਗੋਲੀ ਮਾਰੀ ਗਈ ਹੈ। ਜਿਸ ਕਾਰਨ ਗੋਲੀ ਬਲਵਿੰਦਰ ਸਿੰਘ ਦੇ ਮੂੰਹੋਂ ਆਰ ਪਾਰ ਹੋ ਗਈ। ਸੂਤਰਾਂ ਦਾ ਕਹਿਣਾ ਹੈ ਕਿ ਨਕਾਬਪੋਸ਼ ਨੌਜਵਾਨਾਂ ਨੇ ਘਰ ਚ ਦਾਖਲ ਹੋ ਕੇ ਬੀਜੇਪੀ ਆਗੂ ਨੂੰ ਗੋਲੀ ਮਾਰੀ ਹੈ।

By  Aarti April 17th 2023 11:36 AM

Attack on BJP Leader: ਪੰਜਾਬ ’ਚ ਇੱਕ ਵਾਰ ਫਿਰ ਤੋਂ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਸੂਬੇ ਚ ਲਗਾਤਾਰ ਕਤਲ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਦੀ ਕਾਰਗੁਜਾਰੀ ’ਤੇ ਸਵਾਲ ਉੱਠ ਰਹੇ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਸਾਹਮਣੇ ਆਇਆ ਹੈ ਜਿੱਥੇ ਭਾਜਪਾ ਆਗੂ ਬਲਵਿੰਦਰ ਸਿੰਘ ਗਿੱਲ ’ਤੇ ਕਾਤਲਾਨਾ ਹਮਲਾ ਹੋਇਆ। 

ਮਿਲੀ ਜਾਣਕਾਰੀ ਮੁਤਾਬਿਕ ਭਾਜਪਾ ਆਗੂ ਬਲਵਿੰਦਰ ਸਿੰਘ ਗਿੱਲ ਨੂੰ ਗੋਲੀ ਮਾਰੀ ਗਈ ਹੈ। ਜਿਸ ਕਾਰਨ ਗੋਲੀ ਬਲਵਿੰਦਰ ਸਿੰਘ ਦੇ ਮੂੰਹੋਂ ਆਰ ਪਾਰ ਹੋ ਗਈ। ਸੂਤਰਾਂ ਦਾ ਕਹਿਣਾ ਹੈ ਕਿ ਨਕਾਬਪੋਸ਼ ਨੌਜਵਾਨਾਂ ਨੇ ਘਰ ਚ ਦਾਖਲ ਹੋ ਕੇ ਬੀਜੇਪੀ ਆਗੂ ਨੂੰ ਗੋਲੀ ਮਾਰੀ ਹੈ। ਉੱਥੇ ਹੀ ਦੂਜੇ ਪਾਸੇ ਇੱਕ ਅਣਪਛਾਤਾ ਸੀਸੀਟੀਵੀ ’ਚ ਕੈਦ ਹੋਇਆ ਜਿਸ ਨੂੰ ਕਬਜ਼ੇ ਚ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਫਿਲਹਾਲ ਡਾਕਟਰਾਂ ਦਾ ਕਹਿਣਾ ਹੈ ਕਿ ਬੀਜੇਪੀ ਆਗੂ ਬਲਵਿੰਦਰ ਸਿੰਘ ਹਾਲਤ ਖਤਰੇ ਤੋਂ ਬਾਹਰ ਹੈ। ਬਲਵਿੰਦਰ ਸਿੰਘ ਭਾਜਪਾ ਯੁਵਾ ਐਸਸੀ ਮੋਰਚਾ ਦੇ ਜਨਰਲ ਸਕੱਤਰ ਹਨ। ਇਸ ਵਾਰਦਾਤ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਸਪਤਾਲ ਚ ਜਾ ਕੇ ਬਲਵਿੰਦਰ ਸਿੰਘ ਦਾ ਹਾਲਚਾਲ ਪੁੱਛਿਆ। 

ਦੂਜੇ ਪਾਸੇ ਇਸ ਮਾਮਲੇ ਦੀ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀ ਮਾਨ ਸਰਕਾਰ ’ਤੇ ਸਵਾਲ ਚੁੱਕੇ ਗਏ ਹਨ। ਕਾਂਗਰਸੀ ਆਗੂ ਪਰਗਟ ਸਿੰਘ ਨੇ ਕਿਹਾ ਕਿ ਅੱਜ ਜੰਡਿਆਲਾ ’ਚ ਇੱਕ ਭਾਜਪਾ ਆਗੂ ਬਲਵਿੰਦਰ ਸਿੰਘ ਗਿੱਲ ਨੂੰ 2 ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਉਸ ਨੂੰ ਦਾਖਲ ਕਰਵਾਇਆ ਗਿਆ ਹੈ ਅਤੇ ਹਾਲਤ ਗੰਭੀਰ ਬਣੀ ਹੋਈ ਹੈ। ਸੂਬੇ ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ ਅਤੇ ਸਾਡੇ ਸੀਐੱਮ ਭਗਵੰਤ ਮਾਨ ਆਪਣੇ ਵਿਧਾਇਕਾਂ ਅਤੇ ਪੂਰੀ ਕੈਬਨਿਟ ਨਾਲ ਦਿੱਲੀ ਚ ਰੁੱਝੇ ਹੋਏ ਹਨ। 

ਇਹ ਵੀ ਪੜ੍ਹੋ: Bathinda Military Station Firing Case: ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਮਾਮਲਾ; ਪੁਲਿਸ ਨੇ ਹਿਰਾਸਤ ’ਚ ਲਿਆ ਫੌਜ ਦਾ ਜਵਾਨ

Related Post