BJP MP ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਚ ਪੇਸ਼ੀ ,ਕਿਸਾਨ ਅੰਦੋਲਨ ਚ ਸ਼ਾਮਿਲ ਬਜ਼ੁਰਗ ਮਹਿਲਾ ਤੇ ਕੀਤੀ ਸੀ ਵਿਵਾਦਿਤ ਟਿੱਪਣੀ

BJP MP Kangana Ranaut News : ਬਠਿੰਡਾ ਦੀ ਅਦਾਲਤ 'ਚ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅੱਜ ਨਿੱਜੀ ਤੌਰ 'ਤੇ ਪੇਸ਼ ਹੋਣੀ ਹੈ। ਪਿਛਲੀ ਸੁਣਵਾਈ ਦੌਰਾਨ ਕੰਗਨਾ ਅਦਾਲਤ ਵਿੱਚ ਪੇਸ਼ ਨਹੀਂ ਹੋਈ; ਉਸ ਵੱਲੋਂ ਉਸਦਾ ਵਕੀਲ ਪੇਸ਼ ਹੋਇਆ। ਸੰਸਦ ਸੈਸ਼ਨ ਦਾ ਹਵਾਲਾ ਦਿੰਦੇ ਹੋਏ ਕੰਗਨਾ ਨੇ ਪੇਸ਼ ਹੋਣ ਤੋਂ ਛੋਟ ਦੀ ਮੰਗ ਕੀਤੀ ਸੀ, ਜਿਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਅਗਲੀ ਤਰੀਕ 5 ਜਨਵਰੀ, 2026 ਤੈਅ ਕੀਤੀ ਗਈ ਸੀ

By  Shanker Badra January 5th 2026 09:33 AM

BJP MP Kangana Ranaut News : ਬਠਿੰਡਾ ਦੀ ਅਦਾਲਤ 'ਚ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅੱਜ ਨਿੱਜੀ ਤੌਰ 'ਤੇ ਪੇਸ਼ ਹੋਣੀ ਹੈ। ਪਿਛਲੀ ਸੁਣਵਾਈ ਦੌਰਾਨ ਕੰਗਨਾ ਅਦਾਲਤ ਵਿੱਚ ਪੇਸ਼ ਨਹੀਂ ਹੋਈ; ਉਸ ਵੱਲੋਂ ਉਸਦਾ ਵਕੀਲ ਪੇਸ਼ ਹੋਇਆ। ਸੰਸਦ ਸੈਸ਼ਨ ਦਾ ਹਵਾਲਾ ਦਿੰਦੇ ਹੋਏ ਕੰਗਨਾ ਨੇ ਪੇਸ਼ ਹੋਣ ਤੋਂ ਛੋਟ ਦੀ ਮੰਗ ਕੀਤੀ ਸੀ, ਜਿਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਅਗਲੀ ਤਰੀਕ 5 ਜਨਵਰੀ, 2026 ਤੈਅ ਕੀਤੀ ਗਈ ਸੀ।

ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੀ ਬਜ਼ੁਰਗ ਔਰਤ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘਬੀਰ ਸਿੰਘ ਬੇਨੀਵਾਲ ਨੇ ਕਿਹਾ ਕਿ ਅਦਾਲਤ ਨੇ ਪਹਿਲਾਂ ਹੀ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ ਸਨ ਕਿ ਕੰਗਨਾ ਨੂੰ ਅਗਲੀ ਤਰੀਕ 'ਤੇ ਨਿੱਜੀ ਤੌਰ 'ਤੇ ਪੇਸ਼ ਹੋਣਾ ਪਵੇਗਾ। ਅਦਾਲਤ ਨੇ ਗਵਾਹਾਂ ਦੇ ਬਿਆਨਾਂ ਬਾਰੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਅਤੇ ਜੇਕਰ ਵਾਧੂ ਗਵਾਹ ਬੁਲਾਏ ਜਾਂਦੇ ਹਨ ਤਾਂ ਅਗਾਊਂ ਸੂਚਨਾ ਦੇਣ ਲਈ ਕਿਹਾ ਸੀ।

ਕਾਬਿਲੇਗੌਰ ਹੈ ਕਿ ਜਦੋਂ ਕਿਸਾਨ ਦਿੱਲੀ ’ਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਸੀ। ਉਸ ਸਮੇਂ ਦੌਰਾਨ ਕੰਗਨਾ ਨੇ ਟਵੀਟ ਕੀਤਾ ਸੀ, ਜਿਸ ਵਿੱਚ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਕਿਸਾਨ ਬੀਬੀ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਧਰਨੇ ਚ ਸ਼ਾਮਿਲ ਹੋਣ ਵਾਲੀ ਮਹਿਲਾ ਦੱਸਦੇ ਹੋਏ ਟਵੀਟ ਕੀਤਾ ਸੀ। 


 


Related Post