ਕੇਜਰੀਵਾਲ ਤੇ ਮਾਨ ਦੀਆਂ ਫੋਟੋਆਂ ਕਾਰਨ ਕੇਂਦਰ ਨੇ ਪਰੇਡ ਚੋਂ ਬਾਹਰ ਕੀਤੀ ਪੰਜਾਬ ਦੀ ਝਾਂਕੀ

By  KRISHAN KUMAR SHARMA December 28th 2023 03:50 PM

26 January Parade: ਕੇਂਦਰ ਸਰਕਾਰ ਵੱਲੋਂ 26 ਜਨਵਰੀ 2024 ਲਈ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਬਾਹਰ ਕੀਤੇ ਜਾਣ ਦਾ ਮਾਮਲੇ 'ਤੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਝਾਂਕੀ ਨੂੰ ਪਰੇਡ ਵਿਚੋਂ ਬਾਹਰ ਕੱਢਣ ਲਈ ਜਿਥੇ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰੀ ਠਹਿਰਾਇਆ ਹੈ, ਤਾਂ ਵੀਰਵਾਰ ਪੰਜਾਬ ਭਾਜਪਾ ਵੱਲੋਂ ਝਾਂਕੀ ਨੂੰ ਬਾਹਰ ਕੱਢਣ ਲਈ ਸੀਐਮ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਲਾਇਆ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੀ ਝਾਂਕੀ ਨੂੰ ਰੋਕਿਆ ਨਹੀਂ, ਸਗੋਂ ਪੰਜਾਬ ਦਾ ਜਲੂਸ ਕੱਢਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਝਾਂਕੀ ਬਾਹਰ ਕੱਢਣ ਜਾਣ ਦੇ ਮਾਮਲੇ 'ਤੇ ਅੰਕੜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਦੇ ਦਾਅਵੇ ਦਾ ਜਵਾਬ ਵੀ ਦਿੱਤਾ।

ਮੁੱਖ ਮੰਤਰੀ ਮਾਨ ਵੱਲੋਂ ਝਾਂਕੀ ਨੂੰ ਲੈ ਕੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ 'ਤੇ ਸੁਨੀਲ ਜਾਖੜ ਨੇ ਸ਼ੋਲੇ ਫਿਲਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਕੱਲ 26 ਜਨਵਰੀ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਕੀਤੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਨੌਟੰਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਪੰਜਾਬ ਦੀ ਝਾਂਕੀ ਨੂੰ ਬਾਹਰ ਕੀਤੇ ਜਾਣ ਸਬੰਧੀ ਦੋ ਵੱਡੇ ਕਾਰਨ ਰਹੇ, ਕਿਉਂਕਿ ਕੇਂਦਰ ਨੂੰ ਭੇਜੀਆਂ ਗਈਆਂ ਝਾਂਕੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ, ਜਿਸ ਦੀ ਵਜ੍ਹਾ ਕਾਰਨ ਝਾਂਕੀ ਨੂੰ ਬਾਹਰ ਕੀਤਾ ਗਿਆ ਹੈ।

ਝਾਕੀ ਦੇ ਮੁੱਦੇ 'ਤੇ ਭਾਜਪਾ ਦਾ ਪਲਟਵਾਰ

ਝਾਕੀ ਦੇ ਮੁੱਦੇ 'ਤੇ ਭਾਜਪਾ ਦਾ ਪਲਟਵਾਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਝੂਠ ਬੋਲਣ ਦੇ ਇਲਜ਼ਾਮ 'ਝਾਕੀ ਵਿੱਚ ਭਗਵੰਤ ਮਾਨ ਤੇ ਕੇਜਰੀਵਾਲ ਦੀ ਲਗਾਈ ਸੀ ਤਸਵੀਰ' #BJP #SunilJakhar #CMBhagwantMann #PTCNews #PunjabiNews #PunjabGovernment

Posted by PTC News on Wednesday, December 27, 2023

ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਝਾਕੀ ਨਹੀਂ ਰੋਕੀ, ਸਗੋਂ ਪੰਜਾਬ ਦਾ ਜਲੂਸ ਕੱਢਣ ਤੋਂ ਰੋਕਿਆ। ਉਨ੍ਹਾਂ ਕਿਹਾ ਕਿ ਪਰੇਡ ਵਿਚੋਂ ਪੰਜਾਬ ਦੀਆਂ ਝਾਂਕੀਆਂ ਬਾਹਰ ਹੋਣ ਲਈ ਮੁੱਖ ਮੰਤਰੀ ਮਾਫੀ ਮੰਗਣੀ ਚਾਹੀਦੀ ਹੈ।

ਮੁੱਖ ਮੰਤਰੀ ਮਾਨ ਨੇ ਕੇਂਦਰ 'ਤੇ ਲਾਇਆ ਸੀ ਇਲਜ਼ਾਮ

ਦੱਸ ਦੇਈਏ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪੰਜਾਬ ਦੀ ਝਾਂਕੀ ਨੂੰ ਬਾਹਰ ਕਰਨ 'ਤੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਕੇਂਦਰ ਲਗਾਤਾਰ ਪੰਜਾਬ ਨਾਲ ਧੋਖਾ ਕਰਦਾ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਅੱਜ ਹੀ ਪੱਤਰ ਮਿਲਿਆ ਹੈ। 26 ਜਨਵਰੀ ਨੂੰ ਕੱਢੀ ਜਾਣ ਵਾਲੀ ਪਰੇਡ ਵਿੱਚ ਪੰਜਾਬ ਨੂੰ ਪੁੱਛਿਆ ਗਿਆ ਕਿ ਕੀ ਤੁਹਾਡੇ ਸੂਬੇ ਵਿੱਚੋਂ ਕੋਈ ਝਾਂਕੀ ਕੱਢੀ ਜਾਵੇਗੀ? ਅਸੀਂ ਇਸ ਬਾਰੇ ਕੇਂਦਰ ਸਰਕਾਰ ਨੂੰ 4 ਅਗਸਤ 2023 ਨੂੰ ਹੀ ਲਿਖਿਆ ਸੀ ਕਿ ਅਸੀਂ ਅਗਲੇ ਤਿੰਨ ਸਾਲਾਂ ਤੱਕ ਇਹ ਝਾਂਕੀ ਲਗਾਉਣੀ ਚਾਹੁੰਦੇ ਹਾਂ ? ਸਾਨੂੰ ਤਿੰਨ ਵਿਕਲਪ ਪੁੱਛੇ ਗਏ ਤਾਂ ਅਸੀਂ ਤਿੰਨ ਪ੍ਰਸਤਾਵ ਤਿਆਰ ਕੀਤੇ। ਪਹਿਲਾ- ਪੰਜਾਬ ਦੀਆਂ ਕੁਰਬਾਨੀਆਂ ਤੇ ਸ਼ਹਾਦਤਾਂ ਦਾ ਇਤਿਹਾਸ, ਮਾਈ ਭਾਗੋ- ਨਾਰੀ ਸ਼ਕਤੀਕਰਨ ਤੇ ਪੰਜਾਬ ਦਾ ਅਮੀਰ ਵਿਰਸਾ ਤੇ ਇਸਦੀ ਪੇਸ਼ਕਾਰੀ। ਅਸੀਂ ਸਾਰਿਆਂ ਦੇ ਦੋ-ਦੋ ਡਿਜ਼ਾਈਨ ਭੇਜੇ ਅਤੇ ਤਿੰਨ ਮੀਟਿੰਗਾਂ ਲਈ ਵੀ ਕੇਂਦਰ ਸਰਕਾਰ ਨਾਲ ਹੋਈਆਂ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਨੂੰ ਕੇਂਦਰ ਦੀ ਚਿੱਠੀ ਮਿਲ ਰਹੀ, ਜਿਸ ਵਿੱਚ ਨਾ ਪੰਜਾਬ ਦਾ ਨਾਂ ਹੈ ਅਤੇ ਨਾ ਹੀ ਦਿੱਲੀ ਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ 26 ਜਨਵਰੀ ਤੇ 15 ਅਗਸਤ ਦਾ ਭਾਜਪਾਕਰਨ ਤੇ ਭਗਵਾਂਕਰਨ ਕਰ ਰਹੀ ਹੈ, ਪੰਜਾਬ 'ਚ ਪ੍ਰਧਾਨ ਮੰਤਰੀ ਮੋਦੀ ਦੀਆਂ ਝਾਂਕੀਆਂ ਵਿਖਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚਰਚਾਵਾਂ ਇਹ ਵੀ ਹਨ ਰਾਸ਼ਟਰੀ ਗੀਤ ਵਿਚੋਂ ਜਨ ਗਣ ਮਨ ਨੂੰ ਵੀ ਕੱਢਿਆ ਜਾ ਸਕਦਾ ਹੈ।

Related Post