Farmer Protest in Sangrur: ਬੀਕੇਯੂ ਡਕੌਂਦਾ ਵੱਲੋਂ 6 ਅਪ੍ਰੈਲ ਨੂੰ CM ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕਿਸਾਨਾਂ ਦੀਆਂ ਖਰਾਬ ਫਸਲਾਂ ਲਈ 6 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ ਦਾ ਐਲਾਨ ਕੀਤਾ ਗਿਆ। ਉਥੇ ਹੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਪੰਜਾਬ ਸਰਕਾਰ ਨੂੰ ਘੇਰਿਆਂ ਗਿਆ।

By  Aarti April 2nd 2023 11:35 AM

ਮੁਨੀਸ਼ ਗਰਗ ( ਬਠਿੰਡਾ, 2 ਅਪ੍ਰੈਲ): ਬੇਮੌਸਮੀ ਬਰਸਾਤ ਕਾਰਨ ਬਰਬਾਦ ਹੋਈਆਂ ਫਸਲਾਂ ਸਮੇਤ ਸਬਜ਼ੀਆਂ, ਹਰਾਚਾਰਾ, ਮੂੰਗੀ ਦੇ ਮੁਆਵਜ਼ੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਬਠਿੰਡਾ ਦੇ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਕੀਤੀ ਗਈ। ਜਿਸ ਵਿੱਚ ਮਨਜੀਤ ਸਿੰਘ ਧਨੇਰ ਸੂਬਾ ਕਾਰਜਕਾਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਅਹਿਮ ਫੈਸਲੇ ਲਏ ਗਏ।

ਮੀਟਿੰਗ ਦੋਰਾਨ ਕਿਸਾਨਾਂ ਦੀਆਂ ਖਰਾਬ ਫਸਲਾਂ ਲਈ 6 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ ਦਾ ਐਲਾਨ ਕੀਤਾ ਗਿਆ। ਉਥੇ ਹੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਪੰਜਾਬ ਸਰਕਾਰ ਨੂੰ ਘੇਰਿਆਂ ਗਿਆ।

ਬੀਕੇਯੂ ਡਕੌਦਾ ਦੇ ਮਨਜੀਤ ਸਿੰਘ ਧਨੇਰ ਸੂਬਾ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦਿਨੀੰ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ 50% ਤੋਂ ਵੱਧ ਬਰਬਾਦ ਹੋਈ ਫ਼ਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਏਕੜ ਨੂੰ ਆਧਾਰ ਮੰਨ ਕੇ ਤੁਰੰਤ ਅਦਾ ਕਰਨ,33% ਖ਼ਰਾਬੇ ਦੀ ਸ਼ਰਤ ਖ਼ਤਮ ਕਰਕੇ 50% ਤੋਂ ਥੱਲੇ ਹੋਏ ਖ਼ਰਾਬੇ ਲਈ 25 ਹਜ਼ਾਰ ਪ੍ਰਤੀ ਏਕੜ ਅਤੇ ਬਾਗਾਂ ਲਈ ਵਿਸ਼ੇਸ਼ ਪੈਕੇਜ ਦੀ ਜ਼ੋਰਦਾਰ ਮੰਗ ਕੀਤੀ ਗਈ।

ਮੀਟਿੰਗ ਨੇ ਰੋਸ ਕੀਤਾ ਕਿ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਫ਼ਸਲ ਅਤੇ ਮੂੰਗੀ ਦੀ ਫ਼ਸਲ ਦਾ ਵਪਾਰੀਆਂ ਵੱਲੋਂ ਮਚਾਈ ਅੰਨ੍ਹੀ ਲੁੱਟ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਹਾਲੇ ਤੱਕ ਵੀ ਅਦਾ ਨਹੀਂ ਕੀਤਾ ਗਿਆ। ਇਸ ਕਰਕੇ ਖ਼ਰਾਬੇ ਦਾ ਉਕਤ ਅਨੁਸਾਰ  ਕਿਸਾਨਾਂ ਨੂੰ ਬਿਨਾਂ ਦੇਰੀ ਤੋਂ ਮੁਆਵਜ਼ਾ ਦਵਾਉਣ ਅਤੇ ਸਰਕਾਰ ਦੇ ਲਾਰੇ ਲੱਪਿਆਂ ਖਿਲਾਫ਼ ਜਥੇਬੰਦੀ ਵਲੋਂ 6 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।

ਕਿਸਾਨ ਆਗੂ ਨੇ ਇਹ ਵੀ ਕਿਹਾ ਕਿ ਭਾਈ ਅਮ੍ਰਿੰਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸਰਕਾਰਾਂ ਵੱਲੋ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਦੋਸ ਲਗਾਉਦੇ ਕਿਹਾ ਕਿ ਅਮ੍ਰਿੰਤਪਾਲ ਸਿੰਘ ਨੂੰ ਉਸ ਦੇ ਘਰ ਤੋ ਗ੍ਰਿਫਤਾਰ ਕੀਤਾ ਜਾ ਸਕਦਾ ਸੀ ਪਰ 2024 ਵਿੱਚ ਹਿੰਦੂ ਵੋਟਾਂ ਲੈਣ ਲਈ ਸਭ ਕੁੱਝ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Mohali Stadium: ਨੌਜਵਾਨ ਨੇ ਮੈਚ ਦੌਰਾਨ ਲਹਿਰਾਇਆ ਬੰਦੀ ਸਿੰਘਾਂ ਦੀ ਰਿਹਾਈ ਵਾਲਾ ਪੋਸਟਰ, ਪੁਲਿਸ ਨੇ ਕੀਤਾ ਕਾਬੂ

Related Post