BKU Farmer Protest News : ਪੰਜਾਬ ਭਰ ’ਚ BKU ਉਗਰਾਹਾਂ ਵੱਲੋਂ ਹੱਕੀ ਮੰਗਾਂ ਲਈ ਸੰਘਰਸ਼; ਡੀਸੀ ਦਫਤਰਾਂ ਅੱਗੇ ਕਿਸਾਨਾਂ ਦਾ ਪੱਕਾ ਮੋਰਚਾ

ਕਿਸਾਨੀ ਮੰਗਾਂ ਨੂੰ ਮਨਵਾਉਣ ਦੇ ਲਈ ਪੰਜਾਬ ਭਰ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਅਣਮਿਥੇ ਸਮੇਂ ਦੇ ਲਈ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ ਹਨ।

By  Aarti August 31st 2026 12:54 PM

BKU Farmer Protest News :  ਪੰਜਾਬ ਭਰ ਦੇ ਵਿੱਚ ਕਿਸਾਨੀ ਹੱਕਾਂ ਦੇ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਅਣਮਿਥੇ ਸਮੇਂ ਦੇ ਲਈ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।  ਕਿਸਾਨ ਆਗੂਆਂ ਨੇ ਕਿਹਾ ਕਿ 13 ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਹਨ।  ਦੱਸ ਦਈਏ ਕਿ ਕਿਸਾਨਾਂ ਵੱਲੋਂ ਲੁਧਿਆਣਾ, ਸੰਗਰੂਰ, ਬਰਨਾਲਾ ’ਚ ਡੀਸੀ ਦਫਤਰਾਂ ਅੱਗੇ ਕਿਸਾਨ ਡਟ ਗਏ ਹਨ। 

ਡੀਸੀ ਦਫਤਰਾਂ ਅੱਗੇ ਕਿਸਾਨਾਂ ਦਾ ਪੱਕਾ ਮੋਰਚਾ 

ਕਿਸਾਨੀ ਮੰਗਾਂ ਨੂੰ ਮਨਵਾਉਣ ਦੇ ਲਈ ਪੰਜਾਬ ਭਰ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਅਣਮਿਥੇ ਸਮੇਂ ਦੇ ਲਈ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ ਹਨ। ਮਾਨਸਾ ਜਿਲ੍ਹਾ ਕਚਹਿਰੀ ਦੇ ਵਿੱਚ ਸ਼ੁਰੂ ਕੀਤੇ ਧਰਨੇ ਦੇ ਦੌਰਾਨ ਕਿਸਾਨ ਨੇਤਾ ਰਾਮ ਸਿੰਘ ਭੈਣੀ ਬਾਘਾ ਮਹਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਅਣਮਿਥੇ ਸਮੇਂ ਦੇ ਲਈ ਧਰਨੇ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਹਨ। 

ਲੈਂਡ ਪੂਲਿੰਗ ਪਾਲਿਸੀ, ਬਿਜਲੀ ਬਿੱਲ ਨੂੰ ਲੈ ਕੇ ਕਿਸਾਨਾਂ ਵੱਲੋਂ ਸੰਘਰਸ਼ 

ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨੇ ਪ੍ਰਦਰਸ਼ਨਾਂ ਦੇ ਦੌਰਾਨ ਕਿਸਾਨਾਂ ਮਜ਼ਦੂਰਾਂ ਦੀਆਂ 13 ਮੰਗਾਂ ਨੂੰ ਮਨਵਾਉਣ ਦੇ ਲਈ ਮੋਰਚੇ ਲਗਾਏ ਗਏ, ਜਿਸ ਵਿੱਚ ਭਾਰਤ ਅਮਰੀਕਾ ਡੀਲ ਨੂੰ ਰੱਦ ਕਰਵਾਉਣਾ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਮੁੜ ਤੋਂ ਲੈਂਡ ਪੁਲਿੰਗ  ਨੀਤੀ ਨੂੰ ਰੱਦ ਕਰਵਾਉਣਾ ਕਿਸਾਨਾਂ ਦੇ ਸਿਰ ਚੜੇ ਸਮੁੱਚੇ ਕਰਜੇ ਨੂੰ ਮੁਆਫ ਕਰਵਾਉਣਾ ਅਤੇ ਹੜਾਂ ਦੇ ਦੌਰਾਨ ਕਿਸਾਨਾਂ ਦੀਆਂ ਫਸਲਾਂ ਅਤੇ ਮਜ਼ਦੂਰਾਂ ਦੇ ਹੋਏ ਘਰਾਂ ਦੇ ਨੁਕਸਾਨ ਦਾ ਮੁਆਵਜ਼ਾ ਜਾਰੀ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਦੇ ਮੋਰਚੇ ਸ਼ੁਰੂ ਕੀਤੇ ਗਏ।

ਟਰੈਕਟਰ ਟਰਾਲੀਆਂ ਲੈ ਕੇ ਪਹੁੰਚੇ ਕਿਸਾਨ 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨਾਲ ਸੰਬੰਧਿਤ ਇਹਨਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਰਹਿਣਗੇ ਕਿਸਾਨ ਆਗੂਆਂ ਨਹੀਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਸੀ ਉਸੇ ਤਰ੍ਹਾਂ ਮੁੜ ਤੋਂ ਕਿਸਾਨਾਂ ਨੂੰ ਭਾਰਤ ਅਮਰੀਕਾ ਡੀਲ ਰੱਦ ਕਰਵਾਉਣ ਦੇ ਲਈ ਸੜਕਾਂ ਤੇ ਆਉਣਾ ਪਵੇਗਾ ਤਾਂ ਕਿ ਅਜਿਹੇ ਸਮਝੌਤਿਆਂ ਨੂੰ ਰੱਦ ਕਰਵਾ ਕੇ ਦੇਸ਼ ਦੇ ਕਿਸਾਨ ਮਜ਼ਦੂਰ ਅਤੇ ਛੋਟੇ ਵਪਾਰੀ ਨੂੰ ਬਚਾਇਆ ਜਾ ਸਕੇ। 

ਇਹ ਵੀ ਪੜ੍ਹੋ  : Drugs in Punjab : 'ਚਿੱਟੇ ਵਾਲੀ ਗਰੰਟੀ ਸਾਥੋਂ ਪੂਰੀ ਨਹੀਂ ਹੋਈ'; ਪੰਜਾਬ ਵਿਧਾਨ ਸਭਾ ਸਪੀਕਰ Kultar Singh Sandhwan ਦਾ ਜਨਤਕ ਕਬੂਲਨਾਮਾ

Related Post