ਬੀਕੇਯੂ ਉਗਰਾਹਾਂ ਦਾ ਐਲਾਨ : 5 ਜਨਵਰੀ ਨੂੰ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਟੋਲ ਮੁਕਤ

ਹੱਕੀ ਮੰਗਾਂ ਨੂੰ ਅਮਲੀਜਾਮਾ ਨਾ ਪਹਿਨਾਉਣ ਉਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਟੋਲ ਮੁਕਤ ਕਰਨ ਦੇ ਐਲਾਨ ਕੀਤਾ ਹੈ।

By  Ravinder Singh December 29th 2022 03:28 PM -- Updated: December 29th 2022 03:34 PM

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੇ। ਭਾਕਿਯੂ ਏਕਤਾ ਉਗਰਾਹਾਂ ਨੇ ਇਹ ਫ਼ੈਸਲਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੰਗ ਪੱਤਰ ਨਾਲ ਸਹਿਮਤ ਹੁੰਦਿਆਂ ਲਿਆ ਹੈ।



ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ 18 ਟੋਲ 15 ਜਨਵਰੀ ਤੱਕ ਮੁਕਤ ਕੀਤੇ ਜਾ ਚੁੱਕੇ ਹਨ। ਕੇਂਦਰ ਸਰਕਾਰ ਅਤੇ ਪਿਛਲੀਆਂ ਸਰਕਾਰਾਂ ਵਾਂਗ ਪੰਜਾਬ ਦੀ ਮਾਨ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਚੁੱਕੀ ਹੈ। ਇਸ ਦੀ ਵੱਡੀ ਮਿਸਾਲ ਜੀਰਾ ਫੈਕਟਰੀ ਤੋਂ ਦਿੱਤੀ ਗਈ। ਜਿਨ੍ਹਾਂ ਮੰਗਾਂ 'ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸੰਘਰਸ਼ ਕਰ ਰਹੀ ਹੈ, ਉਨ੍ਹਾਂ ਨੂੰ ਮੰਨਦਿਆਂ ਪੰਜਾਬ ਦੇ ਸਾਰੇ ਟੋਲ ਮੁਫ਼ਤ ਕੀਤੇ ਜਾਣਗੇ।

ਇਹ ਵੀ ਪੜ੍ਹੋ : ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਦੇਹਾਂਤ, ਕੁਝ ਦਿਨ ਪਹਿਲਾਂ ਪਿਆ ਸੀ ਦਿਲ ਦਾ ਦੌਰਾ

ਭਾਕਿਯੂ ਏਕਤਾ ਉਗਰਾਹਾਂ ਨੇ ਕਿਸਾਨਾਂ ਨੂੰ ਇਨ੍ਹਾਂ ਟੋਲ ਨਾਕਿਆਂ ’ਤੇ ਕੀਤੇ ਜਾ ਰਹੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ ਤਾਂ ਜੋ ਕਿਸਾਨ-ਮਜ਼ਦੂਰ ਸੰਘਰਸ਼ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕੀਤੀ ਜਾ ਸਕੇ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀ ਹੈ।


ਕਿਸਾਨ ਜਥੇਬੰਦੀ ਸੂਬਾ ਸਰਕਾਰ ਤੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਅਤੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਸਮੇਤ ਹੋਰ ਕਈ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰ ਰਹੀ ਹੈ।

Related Post