BKU ਉਗਰਾਹਾਂ ਨੇ ਬਰਨਾਲਾ ਚ ਕੀਤੀ ਵਿਸ਼ਾਲ ਰੈਲੀ, ਪੰਜਾਬ ਸਰਕਾਰ ਨੂੰ ਚੇਤਾਨੀ ਦਿੰਦਿਆਂ PRTC ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਿੱਤੀ ਹਮਾਇਤ

BKU Ugrahan Support PRTC Protest : ਜੋਗਿੰਦਰ ਸਿੰਘ ਉਗਰਾਹਾਂ ਨੇ ਚੇਤਾਵਨੀ ਦਿੱਤੀ ਅਤੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਪੀਆਰਟੀਸੀ ਦੇ ਅਸਥਾਈ ਕਰਮਚਾਰੀਆਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਦੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ ਹੈ।

By  KRISHAN KUMAR SHARMA November 29th 2025 07:30 PM -- Updated: November 29th 2025 07:36 PM

BKU Protest Rally in Barnala : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੱਜ ਬਰਨਾਲਾ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਪੰਜਾਬ ਵਿਆਪੀ ਰੈਲੀ ਦਾ ਆਯੋਜਨ ਕੀਤਾ, ਜਿਸ ਵਿੱਚ ਸੈਂਕੜੇ ਕਿਸਾਨ ਅਤੇ ਮਹਿਲਾ ਕਿਸਾਨ ਸ਼ਾਮਲ ਹੋਏ।

ਜੋਗਿੰਦਰ ਸਿੰਘ ਉਗਰਾਹਾ ਨੇ ਚੇਤਾਵਨੀ ਦਿੱਤੀ ਅਤੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਪੀਆਰਟੀਸੀ ਦੇ ਅਸਥਾਈ ਕਰਮਚਾਰੀਆਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਦੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਪੀਆਰਟੀਸੀ ਕਰਮਚਾਰੀ ਹੜਤਾਲ ਵਿੱਚ ਹਿੱਸਾ ਲੈ ਰਹੇ ਹਨ।

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਬਣਾਈਆਂ ਜਾ ਰਹੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਦਾ ਨਿੱਜੀਕਰਨ ਕਰਨ ਦਾ ਫੈਸਲਾ ਇਸ ਨੀਤੀ ਦਾ ਹਿੱਸਾ ਹੈ, ਜਿਵੇਂ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਲੈਂਡ-ਪੋਲਿੰਗ ਪ੍ਰੋਜੈਕਟ ਵਰਗੇ ਫੈਸਲੇ, ਜੋ ਸਿੱਧੇ ਤੌਰ 'ਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਂਦੇ ਹਨ, ਜਿਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਮੰਗਾਂ ਦੇ ਹੱਲ ਲਈ ਅੱਜ ਬਰਨਾਲਾ ਵਿੱਚ ਇੱਕ ਵਿਸ਼ਾਲ ਪੰਜਾਬ ਵਿਆਪੀ ਇਕੱਠ ਕੀਤਾ ਗਿਆ। ਕਿਸਾਨਾਂ ਨੂੰ 2025 ਦੇ ਬਿਜਲੀ ਬਿੱਲ ਦੇ ਖਿਲਾਫ ਬਿਜਲੀ ਬੋਰਡ ਐਸ.ਡੀ.ਓ. ਦਫਤਰਾਂ ਦੇ ਸਾਹਮਣੇ 8 ਤਰੀਕ ਨੂੰ ਵਿਰੋਧ ਪ੍ਰਦਰਸ਼ਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਸ ਦਿਨ ਬਿਜਲੀ ਕੇਂਦਰੀਕਰਨ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਸਾਰੀਆਂ ਜਥੇਬੰਦੀਆਂ ਦੇ ਸਮਰਥਨ ਨਾਲ, ਇਨ੍ਹਾਂ ਬਿੱਲਾਂ ਨੂੰ ਹਰ ਕੀਮਤ 'ਤੇ ਰੱਦ ਕੀਤਾ ਜਾਵੇਗਾ। 4 ਦਸੰਬਰ ਨੂੰ ਸਾਰੀਆਂ ਸੰਘਰਸ਼ਸ਼ੀਲ ਸੰਸਥਾਵਾਂ ਅਤੇ ਮਜ਼ਦੂਰ ਯੂਨੀਅਨਾਂ ਨਾਲ ਇੱਕ ਮੀਟਿੰਗ ਕੀਤੀ ਜਾਵੇਗੀ।

ਸੰਯੁਕਤ ਕਿਸਾਨ ਮੋਰਚਾ ਨੇ ਵੀ ਪੀਆਰਟੀਸੀ ਦੇ ਅਸਥਾਈ ਕਰਮਚਾਰੀਆਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਦੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ ਹੈ। ਵੱਡੀ ਗਿਣਤੀ ਵਿੱਚ ਪੀਆਰਟੀਸੀ ਕਰਮਚਾਰੀ ਵੀ ਹੜਤਾਲ ਵਿੱਚ ਹਿੱਸਾ ਲੈ ਰਹੇ ਹਨ।

Related Post