ਸੰਗਰੂਰ ਜੇਲ੍ਹ ’ਚ ਕੈਦੀਆਂ ਵਿਚਾਲੇ ਹੋਈ ਖ਼ੂਨੀ ਝੜਪ; ਹਮਲੇ ਮਗਰੋਂ ਦੋ ਕੈਦੀਆਂ ਦੀ ਹੋਈ ਮੌਤ

ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਕਟਰ ਕਰਨਦੀਪ ਕਾਹਲ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਡਾਕਟਰ ਚਾਰ ਕੈਦੀਆਂ ਨੂੰ ਸਾਡੇ ਕੋਲ ਲੈ ਕੇ ਆਏ ਸਨ, ਜਿਨ੍ਹਾਂ ਵਿੱਚੋਂ ਦੋ ਕੈਦੀਆਂ ਹਰਸ਼ ਅਤੇ ਧਰਮਿੰਦਰ ਦੀ ਮੌਤ ਹੋ ਚੁੱਕੀ ਸੀ

By  Aarti April 20th 2024 09:35 AM -- Updated: April 20th 2024 04:11 PM

Sangrur Jail News: ਪੰਜਾਬ ਦੀਆਂ ਜੇਲ੍ਹਾਂ ਇੱਕ ਵਾਰ ਫਿਰ ਤੋਂ ਸੁਰਖੀਆਂ ਚ ਆ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸੰਗਰੂਰ ਜੇਲ੍ਹ ’ਚ ਕੈਦੀਆਂ ਦੀ ਆਪਸ ’ਚ ਲੜਾਈ ਹੋ ਗਈ। ਕੈਦੀਆਂ ਵਿਚਾਲੇ ਆਪਸ ’ਚ ਤੇਜ਼ਧਾਰ ਹਥਿਆਰ ਚੱਲੇ। ਇਸ ਭਿਆਨਕ ਲੜਾਈ ’ਚ ਚਾਰ ਕੈਦੀ ਜ਼ਖਮੀ ਹੋ ਗਏ। ਜਿਨ੍ਹਾਂ ਚੋਂ ਦੋ ਕੈਦੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। 

ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਕਟਰ ਕਰਨਦੀਪ ਕਾਹਲ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਡਾਕਟਰ ਚਾਰ ਕੈਦੀਆਂ ਨੂੰ ਸਾਡੇ ਕੋਲ ਲੈ ਕੇ ਆਏ ਸਨ, ਜਿਨ੍ਹਾਂ ਵਿੱਚੋਂ ਦੋ ਕੈਦੀਆਂ ਹਰਸ਼ ਅਤੇ ਧਰਮਿੰਦਰ ਦੀ ਮੌਤ ਹੋ ਚੁੱਕੀ ਸੀ ਅਤੇ ਜਿਨ੍ਹਾਂ ਵਿੱਚੋਂ ਸਾਨੂੰ ਗਗਨਦੀਪ ਸਿੰਘ ਅਤੇ ਮੁਹੰਮਦ ਉਨ੍ਹਾਂ ਦੇ ਸਰੀਰ 'ਤੇ ਗੰਭੀਰ ਸੱਟਾਂ ਲੱਗਣ ਕਾਰਨ ਸ਼ਾਹਬਾਜ਼ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ

ਉੱਥੇ ਹੀ ਇਸ ਮਾਮਲੇ ਦੀ ਜਾਂਚ ਕਰਨ ਲਈ ਪਹੁੰਚੇ ਪੰਜਾਬ ਜੇਲ੍ਹ ਦੇ ਡੀਆਈਜੀ ਸੁਰਿੰਦਰ ਸੈਣੀ ਨੇ ਦੱਸਿਆ ਕਿ ਸ਼ਾਮ ਕਰੀਬ 7 ਵਜੇ ਜਦੋਂ ਕੈਦੀਆਂ ਦੀ ਗਿਣਤੀ ਕੀਤੀ ਜਾ ਰਹੀ ਸੀ ਤਾਂ ਕੁਝ ਕੈਦੀਆਂ ਨੇ ਦੂਜੀ ਬੈਰਕ ਦੇ ਅੰਦਰ ਜਾ ਕੇ ਚਾਰ ਕੈਦੀਆਂ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਿਆ।

ਇਸ ਹਮਲੇ ’ਚ ਪੁਲਿਸ ਵੱਲੋਂ ਛੁਡਾਉਣ ਦੇ ਬਾਵਜੁਦ ਵੀ ਦੋ ਕੈਦੀਆਂ ਦੀ ਮੌਤ ਹੋ ਗਈ ਅਤੇ ਦੋ ਨੂੰ ਪਟਿਆਲਾ ਸਰਕਾਰੀ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਪੂਰੇ ਮਾਮਲੇ ਦੀ ਗੰਭੀਰਤਾ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। 

ਸੰਗਰੂਰ ਜੇਲ੍ਹ ਕੈਦੀਆਂ ਦੀ ਲੜਾਈ ਮਾਮਲੇ ’ਚ ਡੀਆਈਜੀ ਹਰਚਰਨ ਭੁੱਲਰ ਨੇ ਸੰਗਰੂਰ ਜੇਲ੍ਹ ਦਾ ਜਾਇਜਾ ਲਿਆ। ਮਾਮਲੇ ’ਚ ਸੰਗਰੂਰ ਸਿੱਟੀ 1 ਪੁਲਿਸ ਥਾਣਾ ਵੱਲੋਂ 10 ਕੈਦੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। 

ਮਾਮਲੇ ਸਬੰਧੀ ਡੀਆਈਜੀ ਨੇ ਦੱਸਿਆ ਕਿ ਕੈਦੀ ਕਿਸੇ ਵੱਡੇ ਗੈਂਗ ਦੇ ਨਾਵਲ ਜੁੜੇ ਹੋਏ ਨਹੀਂ ਸੀ। ਪਰ ਜੇਲ੍ਹ ਚ ਹੀ ਕੁਝ ਦਿਨਾਂ ਤੋਂ ਲੜਾਈ ਚੱਲ ਰਹੀ ਸੀ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ’ਚ ਹਿਉਮਨ ਰਾਈਟਸ ਕਮਿਸ਼ਨ ਨੇ ਏਡੀਜੀਪੀ ਜੇਲ੍ਹ ਤੋਂ ਇੱਕ ਹਫਤੇ ਤੋਂ ਪਹਿਲਾਂ ਰਿਪੋਰਟ ਮੰਗੀ ਹੈ। ਫਿਲਹਾਲ ਇਸ ਮਾਮਲੇ ਸਬੰਧੀ ਅਗਲੀ ਸੁਣਵਾਈ 10 ਮਈ ਨੂੰ ਹੋਵੇਗੀ। 

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ 7 ਵਜੇ ਸੰਗਰੂਰ ਜੇਲ੍ਹ ਚ 8 ਕੈਦੀਆਂ ਨੇ ਚਾਰ ਕੈਦੀਆਂ ’ਤੇ ਹਮਲਾ ਕਰ ਦਿੱਤਾ ਸੀ ਜਿਸ ਕਾਰਨ ਦੋ ਕੈਦੀਆਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ: ਰੋਪੜ ’ਚ ਢਹਿ ਢੇਰੀ ਹੋਏ ਲੈਂਟਰ ਦੇ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਮਕਾਨ ਦੇ ਮਾਲਕ ਖਿਲਾਫ ਮਾਮਲਾ ਦਰਜ ਤੇ ਠੇਕੇਦਾਰ ਕੀਤਾ ਗ੍ਰਿਫਤਾਰ

Related Post