ਮੋਗਾ ਚ ਖ਼ੂਨੀ ਵਾਰਦਾਤ, ਨੌਜਵਾਨਾਂ ਤੇ ਚਲਾਈਆਂ ਗੋਲੀਆਂ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ
Moga Firing News: ਮੋਗਾ ’ਚ ਐਤਵਾਰ ਦੇਰ ਰਾਤ ਅੰਗਦਪੁਰਾ ਮੁਹੱਲੇ ’ਚ ਇੱਕ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ 'ਤੇ ਕਾਲੇ ਰੰਗ ਦੀ ਸਕਾਰਪੀਓ ਗੱਡੀ 'ਚ ਆਏ ਹਮਲਾਵਰਾਂ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।
Moga Firing News: ਮੋਗਾ ’ਚ ਐਤਵਾਰ ਦੇਰ ਰਾਤ ਅੰਗਦਪੁਰਾ ਮੁਹੱਲੇ ’ਚ ਇੱਕ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ 'ਤੇ ਕਾਲੇ ਰੰਗ ਦੀ ਸਕਾਰਪੀਓ ਗੱਡੀ 'ਚ ਆਏ ਹਮਲਾਵਰਾਂ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਖੂਨੀ ਵਾਰਦਾਤ ਵਿੱਚ 5 ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇਲਾਜ ਦੌਰਾਨ ਇੱਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।
ਇੱਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ
ਮ੍ਰਿਤਕਾਂ ਦੀ ਪਛਾਣ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਵਜੋਂ ਹੋਈ ਹੈ, ਜੋ ਕਿ ਇੱਕੋ ਪਰਿਵਾਰ ਨਾਲ ਸਬੰਧਤ ਸਨ। ਜਾਣਕਾਰੀ ਅਨੁਸਾਰ ਘਟਨਾ ਸਮੇਂ 4-5 ਨੌਜਵਾਨ ਦੁਕਾਨ ਦੇ ਬਾਹਰ ਬੈਠੇ ਹੋਏ ਸਨ। ਇਸੇ ਦੌਰਾਨ ਸਕਾਰਪੀਓ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਦੌਰਾਨ ਇੱਕ ਨੌਜਵਾਨ ਦੇ ਸਿਰ, ਦੋ ਦੇ ਪੇਟ ਅਤੇ ਇੱਕ ਦੇ ਬਾਂਹ 'ਚ ਗੋਲੀ ਲੱਗੀ, ਜਦਕਿ ਇੱਕ ਹੋਰ ਛਰ੍ਹੇ ਲੱਗਣ ਨਾਲ ਜ਼ਖ਼ਮੀ ਹੋ ਗਿਆ। ਘਟਨਾ ਦਾ ਕਾਰਨ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਮੰਨਿਆ ਜਾ ਰਿਹਾ ਹੈ।
ਪੁਲਿਸ ਵੱਲੋਂ ਸੀ.ਸੀ.ਟੀ.ਵੀ. ਦੀ ਜਾਂਚ, ਪਰਿਵਾਰ ਨੇ ਦੱਸੇ ਸ਼ੱਕੀਆਂ ਦੇ ਨਾਂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਮੋਗਾ ਦੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਸ ਨੇ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਅਤੇ ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਵੱਲੋਂ ਕੁਝ ਸ਼ੱਕੀ ਵਿਅਕਤੀਆਂ ਦੇ ਨਾਮ ਦੱਸੇ ਗਏ ਹਨ, ਜਿਨ੍ਹਾਂ ਦੇ ਆਧਾਰ 'ਤੇ ਬਿਆਨ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਸਿਆਸੀ ਹਲਕਿਆਂ 'ਚ ਤਰਥੱਲੀ, ਵਿਰੋਧੀਆਂ ਨੇ ਘੇਰੀ ਸਰਕਾਰ
ਇਸ ਘਟਨਾ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਤਿੱਖੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਚਰਮਰਾ ਗਈ ਹੈ ਅਤੇ ਅਪਰਾਧੀ ਬੇਖੌਫ ਘੁੰਮ ਰਹੇ ਹਨ।
ਉਧਰ, ਕਾਂਗਰਸੀ ਨੇਤਾ ਸਚਿਨ ਪਾਇਲਟ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਮੋਗਾ ਦੀ ਘਟਨਾ ਪੰਜਾਬ ਵਿੱਚ ਜਨਤਕ ਸੁਰੱਖਿਆ ਅਤੇ ਸ਼ਾਸਨ ਦੇ ਡੂੰਘੇ ਹੋ ਰਹੇ ਸੰਕਟ ਨੂੰ ਦਰਸਾਉਂਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਕਸ ਤੇ ਪੋਸਟ ਸ਼ੇਅਰ ਕਰ ਲਿਖਿਆ ਕਿ 'ਮੋਗਾ 'ਚ ਗੋਲੀਆਂ ਦੀ ਤੜਤੜਾਹਟ, 3 ਬੁਰੀ ਤਰ੍ਹਾਂ ਲਹੂ-ਲੁਹਾਣ! ਅੰਗਦਪੁਰਾ ਮੁਹੱਲੇ 'ਚ ਸਕਾਰਪੀਓ ਸਵਾਰ ਗੁੰਡਿਆਂ ਦੀ ਅੰਨ੍ਹੇਵਾਹ ਫਾਇਰਿੰਗ! ਗੁਰੂ-ਦੋਖੀ ਭਗਵੰਤ ਮਾਨ , ਇੱਕ ਦਿਨ ਤਾਂ ਗਿਣਵਾ ਦੇ ਜਦੋਂ ਪੰਜਾਬ 'ਚ ਗੋਲੀਆਂ ਨਾ ਚੱਲੀਆਂ ਹੋਣ! ਪੰਜਾਬ ਚ ਗਲੀ-ਗਲੀ ਗੈਂਗਸਟਰ ਪੈਦਾ ਕਰ ਦਿੱਤੇ, ਹਰ ਚੌਕ 'ਤੇ ਫਾਇਰਿੰਗ - ਇਹ ਹੈ ਤੁਹਾਡਾ ਰੰਗਲਾ ਪੰਜਾਬ, ਜਿਸਦਾ ਪੰਜਾਬੀਆ ਨੂੰ ਸਪਨਾ ਦਿਖਾਇਆ ਸੀ? ਪੰਜਾਬ 'ਚ ਕਾਨੂੰਨ ਦਾ ਰਾਜ ਕਿੱਥੇ ਹੈ?