Sri Muktsar Sahib ਵਿਖੇ ਸ਼ਿਵ ਸੈਨਾ ਆਗੂ ਦੀ ਮਿਲੀ ਲਾਸ਼, 5 ਦਸੰਬਰ ਤੋਂ ਸੀ ਲਾਪਤਾ
ਪਰਿਵਾਰਿਕ ਮੈਂਬਰਾਂ ਨੇ ਆਪਣੀ ਸ਼ਿਕਾਇਤ ਵਿੱਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਰਮਨਦੀਪ, ਜੋ ਸ਼ਿਵਾ ਦਾ ਦੋਸਤ ਸੀ ਅਤੇ ਅਕਸਰ ਉਸਦੇ ਨਾਲ ਰਹਿੰਦਾ ਸੀ, ਉਹ ਉਸ ਨੂੰ ਘਰੋਂ ਲੈ ਕੇ ਗਿਆ ਸੀ ਅਤੇ ਉਸ ਤੋਂ ਬਾਅਦ ਸ਼ਿਵਾ ਮੁੜ ਘਰ ਨਹੀਂ ਪਰਤਿਆ।
ਸ੍ਰੀ ਮੁਕਤਸਰ ਸਾਹਿਬ ਵਿੱਚ ਪੰਜ ਦਿਨਾਂ ਤੋਂ ਲਾਪਤਾ ਸ਼ਿਵ ਸੈਨਾ ਯੂਥ ਪ੍ਰਧਾਨ ਸ਼ਿਵਾ ਕੁਮਾਰ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਲਾਸ਼ ਨੂੰ ਅਣਪਛਾਤੇ ਲਾਸ਼ ਸਮਝ ਕੇ ਮੋਰਚਰੀ ’ਚ ਰਖਵਾਇਆ ਗਿਆ ਹੈ। ਇਹ ਲਾਸ਼ ਦੀ ਪਛਾਣ ਹੋਣ ਤੋਂ ਬਾਅਦ ਪਰਿਵਾਰ ਨੇ ਕਥਿਤ ਤੌਰ ’ਤੇ ਕਤਲ ਹੋਣ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ।
ਦੱਸ ਦਈਏ ਕਿ ਪਰਿਵਾਰਿਕ ਮੈਂਬਰਾਂ ਨੇ ਸ਼ਿਵਾ ਦੇ ਸਾਥੀ ਰਮਨਦੀਪ ਤੇ ਉਸ ਦੇ ਸਾਥੀਆਂ ਤੇ ਕਥਿਤ ਤੌਰ ‘ਤੇ ਜ਼ਹਿਰੀਲਾ ਟੀਕਾ ਲਗਾ ਕੇ ਮੌਤ ਦੇ ਘਾਟ ਉਤਾਰਨ ਦੇ ਇਲਜ਼ਾਮ ਲਗਾਏ ਹਨ, ਜਦਕਿ ਪੁਲਿਸ ਮਾਮਲੇ ਦੀ ਵਿਚਾਰਸ਼ੀਲ ਜਾਂਚ ਕਰ ਰਹੀ ਹੈ। ਫਿਲਹਾਲ ਤਿੰਨ ਵਿਅਕਤੀਆਂ ‘ਤੇ ਕੇਸ ਦਰਜ ਹੋ ਚੁੱਕਾ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ।
ਪਰਿਵਾਰਿਕ ਮੈਂਬਰਾਂ ਨੇ ਆਪਣੀ ਸ਼ਿਕਾਇਤ ਵਿੱਚ ਕਥਿਤ ਤੌਰ 'ਤੇ ਇਲਜ਼ਾਮ ਲਗਾਇਆ ਕਿ ਰਮਨਦੀਪ, ਜੋ ਸ਼ਿਵਾ ਦਾ ਦੋਸਤ ਸੀ ਅਤੇ ਅਕਸਰ ਉਸਦੇ ਨਾਲ ਰਹਿੰਦਾ ਸੀ, ਉਹ ਉਸ ਨੂੰ ਘਰੋਂ ਲੈ ਕੇ ਗਿਆ ਸੀ ਅਤੇ ਉਸ ਤੋਂ ਬਾਅਦ ਸ਼ਿਵਾ ਮੁੜ ਘਰ ਨਹੀਂ ਪਰਤਿਆ। ਜਦੋਂ ਪਰਿਵਾਰ ਨੇ ਰਮਨਦੀਪ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਤਦ ਉਸ ਵੱਲੋਂ ਫੋਨ ਵੀ ਨਹੀਂ ਉਠਾਇਆ ਗਿਆ, ਜਿਸ ਨਾਲ ਪਰਿਵਾਰ ਨੂੰ ਉਸ 'ਤੇ ਸ਼ੱਕ ਹੋਇਆ।
ਪਰਿਵਾਰ ਦਾ ਕਥਿਤ ਦਾਅਵਾ ਹੈ ਕਿ ਰਮਨਦੀਪ ਅਤੇ ਉਸ ਦੇ ਦੋ ਹੋਰ ਸਾਥੀਆਂ ਨੇ ਸ਼ਿਵਾ ਨੂੰ ਜਹਰੀਲਾ ਟੀਕਾ ਲਗਾ ਕੇ ਮੌਤ ਦੇ ਘਾਟ ਉਤਾਰਿਆ ਹੈ। ਇਸ ਕਥਿਤ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਸਮੇਂ ਜਾਂਚ ਜਾਰੀ ਹੈ।
ਡੀਐਸਪੀ ਨੇ ਦੱਸਿਆ ਕਿ ਇੱਕ ਨੌਜਵਾਨ ਦੀ ਲਾਸ਼ ਨੂੰ ਮੋਰਚਰੀ ਦੇ ਵਿੱਚ ਰੱਖਿਆ ਗਿਆ ਸੀ ਜਿਸ ਤੋਂ ਬਾਅਦ ਉਸ ਨੌਜਵਾਨ ਦੀ ਪਛਾਣ ਉਸ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਕੀਤੀ ਗਈ। ਇਸ ਨੌਜਵਾਨ ਦਾ ਨਾਮ ਸ਼ਿਵਾ ਹੈ ਜੋ ਕਿ ਸ਼ਿਵ ਸੈਨਾ ਦਾ ਯੂਥ ਪ੍ਰਧਾਨ ਹੈ। ਮਾਮਲੇ ਸਬੰਧੀ ਹੁਣ ਤਿੰਨ ਵਿਅਕਤੀਆਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਥਿਤ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸ਼ਿਵਾ ਦੀ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।
ਫਿਲਹਾਲ ਪਰਿਵਾਰ ਵੱਲੋਂ ਲਗਾਏ ਗਏ ਇਲਜ਼ਾਮਾਂ ਤੋਂ ਇਲਾਵਾ ਕੋਈ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ। ਰਮਨਦੀਪ ਅਤੇ ਉਸਦੇ ਸਾਥੀਆਂ ਨੇ ਸ਼ਿਵਾ ਨੂੰ ਕਿਉਂ ਮਾਰਿਆ ਇਹ ਜਾਂਚ ਦੇ ਵਿੱਚ ਪਤਾ ਲੱਗੇਗਾ।
ਇਹ ਵੀ ਪੜ੍ਹੋ : Punjab ਦੇ ਪਾਣੀ ’ਚ ਵਧਿਆ ਯੂਰੇਨੀਅਮ ਤੇ ਆਰਸੈਨਿਕ ਦਾ ਪੱਧਰ ! ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ’ਚ ਖੁਲਾਸਾ