ਲੁਧਿਆਣਾ ਚ ਵੱਡਾ ਧਮਾਕਾ, ਰਬੜ ਫੈਕਟਰੀ ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ
Ludhiana Boiler Explosion: ਲੁਧਿਆਣਾ 'ਚ ਵੱਡਾ ਧਮਾਕਾ ਹੋਣ ਦੀ ਖ਼ਬਰ ਹੈ। ਸ਼ਹਿਰ ਦੇ ਜਸਪਾਲ ਬੰਗੜ ਇਲਾਕੇ 'ਚ ਵਾਪਰੀ ਘਟਨਾ 'ਚ ਬੁਆਇਲਰ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Ludhiana Boiler Explosion: ਲੁਧਿਆਣਾ 'ਚ ਵੱਡਾ ਧਮਾਕਾ ਹੋਣ ਦੀ ਖ਼ਬਰ ਹੈ। ਸ਼ਹਿਰ ਦੇ ਜਸਪਾਲ ਬੰਗੜ ਇਲਾਕੇ 'ਚ ਵਾਪਰੀ ਘਟਨਾ 'ਚ ਬੁਆਇਲਰ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸਾ ਇੱਕ ਰਬੜ ਫੈਕਟਰੀ 'ਚ ਵਾਪਰਿਆ ਹੈ, ਜਿਥੇ ਮਜਦੂਰ ਕੰਮ ਕਰ ਰਹੇ ਸਨ।
ਜਾਣਕਾਰੀ ਅਨੁਸਾਰ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਆਸ ਪਾਸ ਦੇ ਲੋਕਾਂ ਵੀ ਮੌਕੇ 'ਤੇ ਇਕੱਠੇ ਹੋ ਗਏ। ਲੋਕਾਂ ਨੇ ਸੜੇ ਹੋਏ ਮਜਦੂਰਾਂ ਨੂੰ ਬਾਹਰ ਕੱਢਿਆ, ਜਿਸ ਦੌਰਾਨ ਉਨ੍ਹਾਂ ਇੱਕ ਮਜਦੂਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਜਦਕਿ ਦੂਜੇ ਮਜਦੂਰ ਨੂੰ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।