Delhi ਤੋਂ ਬਾਅਦ ਹੁਣ ਬੰਬੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੇ ਅਦਾਲਤ ਨੂੰ ਕਰਵਾਇਆ ਖਾਲੀ

Bombay High Court Bomb Threat : ਬੰਬੇ ਹਾਈ ਕੋਰਟ ਵਿੱਚ ਵੀਰਵਾਰ ਨੂੰ ਉਦੋਂ ਹੜਕੰਪ ਮਚ ਗਿਆ ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਦੱਸਿਆ ਜਾ ਰਿਹਾ ਹੈ ਕਿ ਅੱਜ ਬੰਬੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੱਜ ਦੁਪਹਿਰ ਪਹਿਲਾਂ ਦਿੱਲੀ ਹਾਈ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ

By  Shanker Badra September 12th 2025 01:53 PM

Bombay High Court Bomb Threat : ਬੰਬੇ ਹਾਈ ਕੋਰਟ ਵਿੱਚ ਵੀਰਵਾਰ ਨੂੰ ਉਦੋਂ ਹੜਕੰਪ ਮਚ ਗਿਆ ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਦੱਸਿਆ ਜਾ ਰਿਹਾ ਹੈ ਕਿ ਅੱਜ ਬੰਬੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੱਜ ਦੁਪਹਿਰ ਪਹਿਲਾਂ ਦਿੱਲੀ ਹਾਈ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

ਬੰਬੇ ਹਾਈ ਕੋਰਟ ਵਿੱਚ ਬੰਬ ਨਾਲ ਉਡਾਉਣ ਦੀ ਧਮਕੀ ਦੀ ਖ਼ਬਰ ਸਾਹਮਣੇ ਆਉਂਦੇ ਹੀ ਉੱਥੇ ਮੌਜੂਦ ਲੋਕਾਂ ਵਿੱਚ ਹੜਕੰਪ ਮਚ ਗਿਆ। ਇਸ ਤੋਂ ਤੁਰੰਤ ਬਾਅਦ ਉੱਥੇ ਮੌਜੂਦ ਸੁਰੱਖਿਆ ਕਰਮਚਾਰੀ ਐਕਟਿਵ ਹੋ ਗਏ। ਬੰਬੇ ਹਾਈ ਕੋਰਟ ਦੇ ਕੰਪਲੈਕਸ ਨੂੰ ਜਲਦੀ ਖਾਲੀ ਕਰਵਾਇਆ ਜਾ ਰਿਹਾ ਹੈ। ਬੰਬ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ। ਬੰਬੇ ਹਾਈ ਕੋਰਟ ਵਿੱਚ ਤਲਾਸ਼ੀ ਲਈ ਜਾ ਰਹੀ ਹੈ। ਪੂਰੇ ਕੰਪਲੈਕਸ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਬੰਬ ਦੀ ਧਮਕੀ ਕਿਸਨੇ ਦਿੱਤੀ।

ਦਿੱਲੀ ਹਾਈ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ  

ਵੀਰਵਾਰ ਨੂੰ ਹੀ ਦਿੱਲੀ ਹਾਈ ਕੋਰਟ ਵਿੱਚ ਵੀ ਬੰਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਤੁਰੰਤ ਬਾਅਦ ਪੂਰੇ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਮੌਕੇ 'ਤੇ ਪਹੁੰਚੀ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਗਿਆ ਕਿ ਸੁਰੱਖਿਆ ਏਜੰਸੀਆਂ ਨੇ ਹਾਈ ਕੋਰਟ ਦੀ ਪੁਰਾਣੀ ਇਮਾਰਤ ਦੇ ਕਰਮਚਾਰੀਆਂ ਨੂੰ ਤੁਰੰਤ ਇਮਾਰਤ ਤੋਂ ਬਾਹਰ ਆਉਣ ਲਈ ਕਿਹਾ ਹੈ।

 

Related Post