PTC News
Search

Chandigarh: ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ, ਰਾਜਪਾਲ ਪੁਰੋਹਿਤ ਨੇ ਆਖੀ ਇਹ ਗੱਲ

ਚੰਡੀਗੜ੍ਹ ਦੇ ਸੈਕਟਰ-18 ਵਿਖੇ ਸੀਮਾ ਸੁਰੱਖਿਆ ਬਲ ਦੀ ਪੱਛਮੀ ਕਮਾਂਡ ਨੇ ਟੈਗੋਰ ਥੀਏਟਰ ਵਿਖੇ ਸੇਵਾ ਕਰ ਰਹੇ ਅਤੇ ਸੇਵਾਮੁਕਤ ਹੋਏ ਬੀਐਸਐਫ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਪੁਲਿਸ ਮੈਡਲ ਪ੍ਰਦਾਨ ਕਰਨ ਲਈ ਇੱਕ ਮੈਡਲ ਇਨਵੈਸਟੀਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ।

By  Aarti May 3rd 2023 03:10 PM

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-18 ਵਿਖੇ ਸੀਮਾ ਸੁਰੱਖਿਆ ਬਲ ਦੀ ਪੱਛਮੀ ਕਮਾਂਡ ਨੇ ਟੈਗੋਰ ਥੀਏਟਰ ਵਿਖੇ ਸੇਵਾ ਕਰ ਰਹੇ ਅਤੇ ਸੇਵਾਮੁਕਤ ਹੋਏ ਬੀਐਸਐਫ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਪੁਲਿਸ ਮੈਡਲ ਪ੍ਰਦਾਨ ਕਰਨ ਲਈ ਇੱਕ ਮੈਡਲ ਇਨਵੈਸਟੀਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ 'ਤੇ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਮੁੱਖ ਮਹਿਮਾਨ ਸਨ ਅਤੇ ਟ੍ਰਾਈਸਿਟੀ ਮੁਹਾਲੀ, ਚੰਡੀਗੜ੍ਹ, ਪੰਚਕੂਲਾ ਵਿੱਚ ਤੈਨਾਤ ਅਤੇ ਕੰਮ ਕਰ ਰਹੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਪਤਵੰਤੇ ਹਾਜ਼ਰ ਰਹੇ ਸੀ।

ਸਮਾਗਮ ਦੌਰਾਨ ਕੁੱਲ 46 ਸੇਵਾਮੁਕਤ ਅਧਿਕਾਰੀਆਂ ਅਧੀਨ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਾਨਦਾਰ ਸੇਵਾਵਾਂ ਲਈ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਹਾਜ਼ਰ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ ਪੀਵੀ ਰਮਾ ਸ਼ਾਸਤਰੀ, ਆਈਪੀਐਸ, ਏਡੀਜੀ ਬੀਐਸਐਫ ਪੱਛਮੀ ਕਮਾਂਡ ਨੇ ਹਾਜ਼ਰੀਨ ਨੂੰ ਬੀਐਸਐਫ ਦੇ ਸ਼ਾਨਦਾਰ ਅਤੀਤ ਤੋਂ ਜਾਣੂ ਕਰਵਾਇਆ ਅਤੇ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਜਿਨ੍ਹਾਂ ਨੇ ਦੇਸ਼ ਦੇ ਲਈ ਆਪਣੀ ਕੁਰਬਾਨੀ ਦਿੱਤੀ। 

ਮੈਰੀਟੋਰੀਅਸ ਸਰਵਿਸ ਲਈ ਪੁਲਿਸ ਮੈਡਲ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਰਾਜ ਪੁਲਿਸ ਦੇ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਦੇਸ਼ ਲਈ 18 ਸਾਲਾਂ ਤੋਂ ਵੱਧ ਸ਼ਾਨਦਾਰ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਇਹ ਦੂਸਰਾ ਮੌਕਾ ਹੈ, ਜਦੋਂ ਇਹ ਸਮਾਗਮ 'ਦਿ ਸਿਟੀ ਬਿਊਟੀਫੁੱਲ' ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਮਾਨਯੋਗ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।

ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਸ਼ਾਂਤੀ ਅਤੇ ਜੰਗ ਦੇ ਸਮੇਂ ਦੌਰਾਨ ਭਾਰਤ-ਪਾਕਿ ਅਤੇ ਭਾਰਤ-ਬੰਗਲਾਦੇਸ਼ ਸਰਹੱਦਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਰੱਖਿਅਤ ਕਰਨ ਵਿੱਚ ਬੀਐਸਐਫ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

ਇਸ ਤੋਂ ਇਲਾਵਾ ਸੰਸਦੀ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਸਿਵਲ ਪ੍ਰਸ਼ਾਸਨ ਦੀ ਸਹਾਇਤਾ ਕਰਨ ਅਤੇ ਅੱਤਵਾਦ ਵਿਰੋਧੀ ਮੁਹਿੰਮਾਂ ਦੌਰਾਨ ਸੂਬਾ ਸਰਕਾਰਾਂ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਿੱਚ ਫੋਰਸ ਦੇ ਯੋਗਦਾਨ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਐਸਐਫ ਨਾ ਸਿਰਫ਼ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੀ ਹੈ ਸਗੋਂ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਵੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਇਹ ਵੀ ਪੜ੍ਹੋ: Balwant Singh Rajoana: SC ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲਣ ਤੋਂ ਕੀਤਾ ਇਨਕਾਰ, ਜਾਣੋ ਹੋਰ ਕੀ ਕਿਹਾ...

Related Post