BSF ਨੇ ਸਰਹੱਦ ਪਾਰ ਕਰ ਭਾਰਤ ’ਚ ਦਾਖਲ ਹੋਏ 2 ਪਾਕਿਸਤਾਨੀ ਨਾਗਰਿਕ ਕੀਤੇ ਕਾਬੂ, ਗੱਡੀ ਵੀ ਬਰਾਮਦ

ਇਸ ਮਾਮਲੇ ਸਬੰਧੀ ਸੁਰੱਖਿਆ ਏਜੰਸੀਆਂ ਵੱਲੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਪਾਕਿਸਤਾਨ ਦੇ ਕਸੂਰ ਇਲਾਕੇ ਵਿੱਚ ਵੱਖ-ਵੱਖ ਦੁਕਾਨਾਂ ’ਤੇ ਸਮਾਨ ਸਪਲਾਈ ਕਰਨ ਦਾ ਕੰਮ ਕਰਦੇ ਸਨ।

By  Aarti May 22nd 2026 01:02 PM

Amritsar News : ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਖੇਤਰ ਵਿੱਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ। ਅਧਿਕਾਰੀਆਂ ਮੁਤਾਬਕ ਦੋਵਾਂ ਕੋਲੋਂ ਇੱਕ ਗੱਡੀ ਵੀ ਬਰਾਮਦ ਕੀਤੀ ਗਈ ਹੈ।

ਇਸ ਮਾਮਲੇ ਸਬੰਧੀ ਸੁਰੱਖਿਆ ਏਜੰਸੀਆਂ ਵੱਲੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਪਾਕਿਸਤਾਨ ਦੇ ਕਸੂਰ ਇਲਾਕੇ ਵਿੱਚ ਵੱਖ-ਵੱਖ ਦੁਕਾਨਾਂ ’ਤੇ ਸਮਾਨ ਸਪਲਾਈ ਕਰਨ ਦਾ ਕੰਮ ਕਰਦੇ ਸਨ।

ਇਸ ਦੌਰਾਨ ਉਹ ਆਪਣੀ ਨਿੱਜੀ ਗੱਡੀ ’ਚ ਸਰਹੱਦ ਪਾਰ ਕਰਦੇ ਹੋਏ ਭਾਰਤੀ ਖੇਤਰ ਵਿੱਚ ਦਾਖਲ ਹੋ ਗਏ, ਜਿੱਥੇ ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ।

ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਮੁਹੰਮਦ ਸਲੀਮ ਪੁੱਤਰ ਨਜ਼ੀਰ ਅਹਿਮਦ (60 ਸਾਲ) ਵਾਸੀ ਨਾਸਟਰ ਕਾਲੋਨੀ, ਫਿਰੋਜ਼ਪੁਰ ਰੋਡ, ਲਾਹੌਰ ਅਤੇ ਆਮੀਰ ਨਵਾਜ਼ ਪੁੱਤਰ ਮੁਹੰਮਦ ਨਵਾਜ਼ (40 ਸਾਲ) ਵਾਸੀ ਜਸਹੀਨ ਟਾਊਨ, ਗੱਜੀ ਰੋਡ, ਲਾਹੌਰ ਵਜੋਂ ਹੋਈ ਹੈ। ਬੀਐਸਐਫ ਅਧਿਕਾਰੀਆਂ ਨੇ ਇਸ ਸਬੰਧੀ ਜੀਰੋ ਲਾਈਨ ’ਤੇ ਪਾਕਿਸਤਾਨੀ ਰੇਂਜਰਜ਼ ਨੂੰ ਵੀ ਸੂਚਿਤ ਕਰ ਦਿੱਤਾ ਹੈ।

ਫਿਲਹਾਲ ਅੰਮ੍ਰਿਤਸਰ ਸੈਕਟਰ ਵਿੱਚ ਬੀਐਸਐਫ ਦੇ ਅਧਿਕਾਰੀ ਦੋਵਾਂ ਵਿਅਕਤੀਆਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੇ ਹਨ। ਜਾਂਚ ਏਜੰਸੀਆਂ ਇਹ ਵੀ ਪਤਾ ਲਗਾ ਰਹੀਆਂ ਹਨ ਕਿ ਦੋਵੇਂ ਵਿਅਕਤੀ ਅਣਜਾਣੇ ਵਿੱਚ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋਏ ਸਨ ਜਾਂ ਇਸ ਦੇ ਪਿੱਛੇ ਕੋਈ ਹੋਰ ਮਕਸਦ ਸੀ।

ਇਹ ਵੀ ਪੜ੍ਹੋ  : ਹੁਣ ਚੰਡੀਗੜ੍ਹ ਦੇ ਜੱਜ ਅਤੇ ਵਕੀਲ ਬਚਾਉਣਗੇ ਪੈਟਰੋਲ ਅਤੇ ਡੀਜ਼ਲ; ਹਾਈਕੋਰਟ ਪਹੁੰਚਣ ਲਈ ਕਰਨਗੇ ਕਾਰ ਪੂਲਿੰਗ, ਜਾਣੋ ਹੋਰ ਤਰੀਕੇ

Related Post