ਕਿਸਾਨ ਦੀ ਨਿਸ਼ਾਨਦੇਹੀ 'ਤੇ ਬੀਐਸਐਫ ਜਵਾਨਾਂ ਨੇ ਡਰੋਨ ਤੇ 1 ਕਿਲੋ ਹੈਰੋਇਨ ਕੀਤੀ ਬਰਾਮਦ

By  Ravinder Singh January 3rd 2023 09:10 AM -- Updated: January 3rd 2023 09:11 AM

ਅਜਨਾਲਾ : ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਅੰਮ੍ਰਿਤਸਰ ਸਰਹੱਦ ਕੋਲ ਪਾਕਿਸਤਾਨੀ ਡਰੋਨ ਜ਼ਬਤ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਡਰੋਨ ਦੇ ਨਾਲ ਹੀ ਜਵਾਨਾਂ ਨੇ 1 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਹੈ। ਬੀਐਸਐਫ ਦੇ ਜਵਾਨਾਂ ਨੇ ਕਿਸਾਨ ਦੀ ਨਿਸ਼ਾਨਦੇਹੀ ਉਤੇ ਖੇਤਾਂ ਵਿੱਚੋਂ ਡਰੋਨ ਨੂੰ ਖ਼ਰਾਬ ਹਾਲਤ ਵਿੱਚ ਕਬਜ਼ੇ ਵਿੱਚ ਲੈ ਲਿਆ।



ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਪੁਰਾਣਾ ਟੁੱਟਿਆ ਹੋਇਆ ਹੈਕਸਾਕਾਪਟਰ ਡਰੋਨ ਹੈ। ਜਿਸ ਨੂੰ ਜਵਾਨਾਂ ਨੇ ਗੁਰਦਾਸਪੁਰ ਦੇ ਘਣੀਕੇ ਬੇਟ ਅਧੀਨ ਅੰਤਰਰਾਸ਼ਟਰੀ ਸਰਹੱਦ ਤੋਂ 2 ਕਿਲੋਮੀਟਰ ਦੀ ਦੂਰੀ 'ਤੇ ਸੁੱਟ ਦਿੱਤਾ। ਇਸ ਡਰੋਨ ਨਾਲ 1 ਕਿਲੋ ਹੈਰੋਇਨ ਦੀ ਖੇਪ ਵੀ ਬੰਨ੍ਹੀ ਗਈ ਸੀ। ਜਿਸ ਨੂੰ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡਰੋਨ ਨੂੰ ਵੀ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਕ ਕਿਸਾਨ ਨੇ ਡਰੋਨ ਨੂੰ ਆਪਣੇ ਖੇਤ ਵਿੱਚ ਡਿੱਗਦੇ ਦੇਖਿਆ। ਡਰੋਨ ਬੁਰੀ ਤਰ੍ਹਾਂ ਟੁੱਟਿਆ ਹੋਇਆ ਸੀ ਅਤੇ ਚਿੱਕੜ ਨਾਲ ਢੱਕਿਆ ਹੋਇਆ ਸੀ। ਜਿਸ ਨੂੰ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਲਾਡਲੇ ਨੇ ਨਵੇਂ ਸਾਲ ਦੀ ਪਾਰਟੀ ਦੌਰਾਨ ਕੀਤੇ ਫਾਇਰ, ਮਾਮਲਾ ਦਰਜ

ਬੀਐਸਐਫ ਅਧਿਕਾਰੀਆਂ ਦਾ ਅਨੁਮਾਨ ਹੈ ਕਿ ਇਹ ਉਹੀ ਡਰੋਨ ਹੈ ਜਿਸ ਦੀ ਬੀਓਪੀ ਘਣੀਕੇ ਬੇਟ ਦੇ ਕੱਸੋਵਾਲ ਪਿੰਡ ਵਿਚ 31 ਦਸੰਬਰ ਦੀ ਰਾਤ ਨੂੰ ਹਲਚਲ ਦੇਖੀ ਗਈ ਸੀ। ਇਹ ਡਰੋਨ ਰਾਤ 10 ਵਜੇ ਭਾਰਤੀ ਸਰਹੱਦ 'ਚ ਦਾਖਲ ਹੋਇਆ ਸੀ ਅਤੇ ਜਵਾਨਾਂ ਨੇ ਇਸ 'ਤੇ ਗੋਲੀਬਾਰੀ ਵੀ ਕੀਤੀ ਸੀ। ਇਸ ਮਗਰੋਂ ਜਵਾਨਾਂ ਨੂੰ ਡਰੋਨ ਦੀ ਆਵਾਜ਼ ਨਹੀਂ ਸੁਣਾਈ ਦਿੱਤੀ। ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਪਰ ਫਿਰ ਵੀ ਕੋਈ ਸਫਲਤਾ ਨਹੀਂ ਮਿਲੀ ਸੀ।

Related Post