ਫਿਰੋਜ਼ਪੁਰ ਸੈਕਟਰ 'ਚ BSF ਨੇ ਕਰੀਬ 8 ਕਰੋੜ ਦੀ ਹੈਰੋਇਨ ਕੀਤੀ ਬਰਾਮਦ

By  Pardeep Singh January 6th 2023 02:09 PM

ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ 'ਚ ਬੀ.ਐੱਸ.ਐੱਫ. ਨੇ ਸਰਹੱਦ ਨੇੜੇ ਖੇਤਾਂ 'ਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਉਠਾ ਕੇ ਤਾਰਾਂ ਦੇ ਪਾਰ ਖੇਤਾਂ ਵਿੱਚ ਛੁਪਾ ਦਿੱਤਾ ਸੀ ਪਰ ਪਾਕਿਸਤਾਨੀ ਤਸਕਰਾਂ ਦੀ ਇਸ ਕੋਸ਼ਿਸ਼ ਨੂੰ ਜਵਾਨਾਂ ਦੀ ਖੁਫੀਆ ਜਾਣਕਾਰੀ ਨੇ ਨਾਕਾਮ ਕਰ ਦਿੱਤਾ।

ਇਹ ਖੇਪ ਪਾਕਿਸਤਾਨੀ ਤਸਕਰਾਂ ਨੇ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ ਦੇ ਖੇਤਾਂ ਵਿੱਚ ਛੁਪਾ ਕੇ ਰੱਖ ਦਿੱਤੀ ਸੀ। ਵੀਰਵਾਰ ਦੁਪਹਿਰ ਨੂੰ ਜਦੋਂ ਬੀਐਸਐਫ ਦੇ ਜਵਾਨ ਗਸ਼ਤ 'ਤੇ ਸਨ ਤਾਂ ਉਨ੍ਹਾਂ ਨੇ ਕੰਡਿਆਲੀ ਤਾਰ ਨੇੜੇ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਤੋਂ ਬਾਅਦ ਉਸ ਨੂੰ ਸ਼ੱਕ ਹੋਇਆ ਅਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ।

ਬੀਐਸਐਫ ਵੱਲੋਂ ਜ਼ਬਤ ਕੀਤੀ ਗਈ ਖੇਪ ਜਾਂਚ ਤੋਂ ਬਾਅਦ ਖੁੱਲ੍ਹੀ ਹੈ। ਖੇਪ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 8 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। 

ਪਿਛਲੇ ਸਾਲ ਦੀ ਗੱਲ ਕਰੀਏ ਤਾਂ ਬੀਐਸਐਫ ਦੇ ਜਵਾਨਾਂ ਨੇ ਪੰਜਾਬ ਸਰਹੱਦ ਤੋਂ ਹੈਰੋਇਨ ਦੀ ਤਸਕਰੀ ਨੂੰ ਰੋਕਦੇ ਹੋਏ 316.988 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਪਾਕਿਸਤਾਨੀ ਸਮੱਗਲਰਾਂ ਨੇ ਡਰੋਨ, ਪਾਈਪਾਂ, ਕਿਸਾਨਾਂ ਵੱਲੋਂ ਤਾਰਾਂ ਪਾਰ ਕਰਨ ਆਦਿ ਦੀ ਮਦਦ ਨਾਲ ਇਸ ਨੂੰ ਭਾਰਤੀ ਸਰਹੱਦ ਵੱਲ ਭੇਜਣ ਦੀ ਕੋਸ਼ਿਸ਼ ਕੀਤੀ ਪਰ ਚੌਕਸ ਬੀਐਸਐਫ ਜਵਾਨਾਂ ਨੇ ਇਸ ਨੂੰ ਰੋਕਣ ਵਿੱਚ ਸਫ਼ਲਤਾ ਹਾਸਲ ਕੀਤੀ।

Related Post