Amritsar News : ਪੰਜਾਬ ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ , BSF ਨੇ ਸਰਹੱਦ ਤੋਂ ਬਰਾਮਦ ਕੀਤਾ ਹਥਿਆਰਾਂ ਦਾ ਜਖੀਰਾ

Amritsar News : ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਦੋ ਏਕੇ-47 ਰਾਈਫਲਾਂ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ। ਇਹ ਸਾਰੇ ਇੱਕ ਪੈਕੇਜ ਵਿੱਚ ਪੈਕ ਕਰਕੇ ਲੁਕਾਏ ਗਏ ਸਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਭੇਜੀ ਗਈ ਸੀ

By  Shanker Badra October 13th 2025 06:43 PM

Amritsar News : ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਦੋ ਏਕੇ-47 ਰਾਈਫਲਾਂ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ। ਇਹ ਸਾਰੇ ਇੱਕ ਪੈਕੇਜ ਵਿੱਚ ਪੈਕ ਕਰਕੇ ਲੁਕਾਏ ਗਏ ਸਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਭੇਜੀ ਗਈ ਸੀ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਇੱਕ ਅੱਤਵਾਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਰਾਦਾ ਸੀ। ਬਰਾਮਦ ਕੀਤੇ ਗਏ ਹਥਿਆਰ ਅੰਮ੍ਰਿਤਸਰ ਦੇ ਸਟੇਟ ਆਪ੍ਰੇਸ਼ਨ ਸੈੱਲ ਨੂੰ ਸੌਂਪ ਦਿੱਤੇ ਗਏ ਹਨ। 

BSF ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤਕਨੀਕੀ ਅਤੇ ਫਿਜ਼ੀਕਲ ਨਿਗਰਾਨੀ ਤੋਂ ਉਨ੍ਹਾਂ ਨੂੰ ਜਾਣਕਾਰੀ ਮਿਲਿਕ ਕਿ ਸਰਹੱਦ ਪਾਰ ਤੋਂ ਹਥਿਆਰਾਂ ਦਾ ਜਖੀਰਾ ਭਾਰਤ 'ਚ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਜ਼ਰੀਏ ਪੰਜਾਬ ਵਿੱਚ ਅੱਤਵਾਦੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਜਾਣਾ ਸੀ। ਇਸ ਤੋਂ ਬਾਅਦ ਬੀਐਸਐਫ ਦੀ ਇੱਕ ਟੀਮ ਨੇ ਮਹਿੰਦੀਪੁਰ ਪਿੰਡ ਦੇ ਨੇੜੇ ਸਰਹੱਦੀ ਵਾੜ ਤੋਂ ਅੱਗੇ ਇੱਕ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੂੰ ਇੱਕ ਸ਼ੱਕੀ ਪੈਕੇਜ ਮਿਲਿਆ, ਜਿਸ ਨੂੰ ਖੋਲ੍ਹਣ 'ਤੇ ਹਥਿਆਰ ਬਰਾਮਦ ਹੋਏ।

ਬੀਐਸਐਫ ਨੇ ਇਹ ਹਥਿਆਰ SSOC ਨੂੰ ਸੌਂਪੇ

ਬੀਐਸਐਫ ਨੇ ਮਹਿੰਦੀਪੁਰ ਪਿੰਡ ਨੇੜੇ ਸਰਹੱਦੀ ਵਾੜ ਤੋਂ ਬਰਾਮਦ ਕੀਤੇ ਗਏ ਹਥਿਆਰ ਐਸਐਸਓਸੀ ਨੂੰ ਸੌਂਪ ਦਿੱਤੇ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਅੱਤਵਾਦੀਆਂ ਦੁਆਰਾ ਭੇਜੀ ਗਈ ਸੀ ਅਤੇ ਇਸਦਾ ਉਦੇਸ਼ ਇੱਕ ਵੱਡਾ ਅੱਤਵਾਦੀ ਹਮਲਾ ਕਰਨਾ ਸੀ। ਬੀਐਸਐਫ ਨੇ ਕਿਹਾ ਕਿ ਸਰਹੱਦ 'ਤੇ ਸਾਰੀਆਂ ਸ਼ੱਕੀ ਗਤੀਵਿਧੀਆਂ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅੱਤਵਾਦੀ ਜਾਂ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਤਸਕਰਾਂ ਦੀ ਪਛਾਣ ਕਰਨ ,ਉਨ੍ਹਾਂ ਦੇ ਸੰਪਰਕਾਂ ਦਾ ਪਤਾ ਲਗਾਉਣ ਅਤੇ ਪੂਰੇ ਤਸਕਰੀ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।

Related Post