ਨਿਹੰਗ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਵੱਲੋਂ ਹੋਲੇ ਮਹੱਲੇ ’ਤੇ ਪਹੁੰਚਣ ਲਈ ਸਮੂਹ ਸੰਗਤਾਂ ਦਾ ਧੰਨਵਾਦ

By  Aarti March 27th 2024 07:27 PM

Baba Balveer Singh 96 Crore: ਖਾਲਸਾਹੀ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਤਿਓਹਾਰ ਹੋਲਾ ਮਹੱਲਾ ਸਮੁੱਚੇ ਨਿਹੰਗ ਸਿੰਘ ਦਲਾਂ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵੱਲੋਂ ਕੱਢਣ ਉਪਰੰਤ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਨਿਰਵਿਘਨ ਸੰਪੂਰਨ ਹੋ ਗਿਆ ਹੈ। 

ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਵੀਰ ਸਿੰਘ ਅਕਾਲੀ 96ਵੇ ਕਰੋੜੀ ਨੇ ਹੋਲੇ ਮਹੱਲੇ ਤੇ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਦਾ ਇੱਥੇ ਪੁੱਜਣ ਤੇ ਧੰਨਵਾਦ ਕੀਤਾ। 

ਪੱਤਰਕਾਰਾਂ ਨਾਲ ਗੱਲ ਕਰਦਿਆਂ ਬਾਬਾ ਬਲਵੀਰ ਸਿੰਘ ਨੇ ਕਿਹਾ ਕਿ ਦੇਸ਼ ਵਿਦੇਸ਼ ਤੋਂ ਆਈ ਸੰਗਤ ਲਈ ਰਿਹਾਇਸ਼, ਲੰਗਰਾਂ ਦੀ ਸੇਵਾ ਨਿਭਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ, ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਖ-ਵੱਖ ਸੰਪਰਦਾਵਾਂ, ਸੰਤ ਮਹਾਂਪੁਰਸ਼ਾਂ, ਨਿਰਮਲੇ ਸੰਤਾਂ, ਸਭਾ ਸੋਸਾਇਟੀਆਂ, ਸੇਵਾ ਦਲਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕਾ ਨਿਵਾਸੀਆਂ ਦਾ ਇਹਨਾਂ ਪ੍ਰਬੰਧਾਂ  ਸਚਾਰੂ ਢੰਗ ਨਾਲ ਕਰਨ ਲਈ ਵਿਸ਼ੇਸ਼ ਧੰਨਵਾਦ ਹੈ।

ਉਹਨਾਂ ਕਿਹਾ ਕਿ ਵਾਹਿਗੁਰੂ ਦੀ ਅਪਾਰ ਬਖਸ਼ਿਸ਼ ਨਾਲ ਕੌਮੀ ਤਿਓਹਾਰ ਹੋਲਾ ਮਹੱਲਾ ਸ਼ਾਂਤੀ ਪੂਰਨ ਸੰਪੰਨ ਹੋ ਗਿਆ ਹੈ ਤੇ ਉਨ੍ਹਾਂ ਹੋਲਾ ਮਹੱਲਾ ਦੀ ਸੰਪੂਰਨਤਾ ਤੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੱਤੀ।

ਇਹ ਵੀ ਪੜ੍ਹੋ: ਕਾਂਗਰਸ ਤੋਂ AAP ਤੋਂ BJP ’ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਦਾ ਇੰਝ ਰਿਹਾ ਸਿਆਸੀ ਸਫ਼ਰ

ਸ੍ਰੀ ਆਨੰਦਪੁਰ ਸਾਹਿਬ ਤੋਂ ਰਿਪੋਰਟਰ ਬੀਐਸ ਚਾਨਾ ਦੇ ਸਹਿਯੋਗ ਨਾਲ 

Related Post