Union Budget 2023: ਰੇਲਵੇ ਯਾਤਰੀਆਂ ਨੂੰ ਬਜਟ ਤੋਂ ਹਨ ਵੱਡੀਆਂ ਉਮੀਦਾਂ

1 ਫਰਵਰੀ 2023 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਕੇਂਦਰੀ ਬਜਟ ਪੇਸ਼ ਕਰਨਗੇ। ਇਸ ਬਜਟ ’ਚ ਰੇਲ ਬਜਟ ਵੀ ਸ਼ਾਮਲ ਹੈ। ਜਿਸ ਦੇ ਚੱਲਦੇ ਆਮ ਲੋਕਾਂ ਨੂੰ ਕਾਫੀ ਉਮੀਦਾਂ ਹਨ।

By  Aarti January 31st 2023 11:29 AM

Union Budget 2023: 1 ਫਰਵਰੀ 2023 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਕੇਂਦਰੀ ਬਜਟ ਪੇਸ਼ ਕਰਨਗੇ। ਮੰਗਲਵਾਰ ਤੋਂ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੇ ਪਹਿਲੇ ਦੋ ਦਿਨਾਂ ਵਿੱਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਜ਼ੀਰੋ ਆਵਰ ਅਤੇ ਪ੍ਰਸ਼ਨ ਕਾਲ ਨਹੀਂ ਹੋਵੇਗਾ। ਇਸ ਬਜਟ ’ਚ ਰੇਲ ਬਜਟ ਵੀ ਸ਼ਾਮਲ ਹੈ। ਜਿਸ ਦੇ ਚੱਲਦੇ ਆਮ ਲੋਕਾਂ ਨੂੰ ਕਾਫੀ ਉਮੀਦਾਂ ਹਨ। ਆਮ ਲੋਕਾਂ ਨੇ ਮਹਿੰਗਾਈ ਦੇ ਇਸ ਦੌਰ ਚ ਉਨ੍ਹਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਲਗਾਈ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਧਦੀ ਮਹਿੰਗਾਈ ਦੇ ਵਿਚਾਲੇ ਆਮ ਲੋਕਾਂ ਨੂੰ ਉਮੀਦ ਹੈ ਕਿ ਇਸ ਵਾਰ ਦੇ ਬਜਟ ’ਚ ਉਨ੍ਹਾਂ ਨੂੰ ਕੁਝ ਰਾਹਤ ਮਿਲੇਗੀ। ਟਰੇਨਾਂ ਦਾ ਸਫਰ ਕਰਨ ਵਾਲੇ ਯਾਤਰੀਆਂ ਨੇ ਵੀ ਬਜਟ ਤੋਂ ਕਾਫੀ ਉਮੀਦ ਜਤਾਈ ਹੈ। ਨਾਲ ਹੀ ਉਨ੍ਹਾਂ ਦੀਆਂ ਕੁਝ ਮੰਗਾਂ ਵੀ ਹਨ। 

ਨਿਊਜ਼ ਏਜੰਸੀ ਏਐਨਆਈ ਨੇ ਕੁਝ ਯਾਤਰੀਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਵੰਦੇ ਭਾਰਤ ਅਤੇ ਬੁਲੇਟ ਟ੍ਰੇਨ ਦੇਸ਼ ’ਚ ਹਰ ਰਾਜਧਾਨੀ ਤੋਂ ਚਲਾਈ ਜਾਣੀ ਚਾਹੀਦੀ ਹੈ। ਨਾਲ ਹੀ ਬੁਲੇਟ ਟ੍ਰੇਨ ਨੂੰ ਵੀ ਜਲਦ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਹੈ। ਨਾਲ ਹੀ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਟਰੇਨਾਂ ’ਚ ਸਾਫ ਸਫਾਈ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਹਰ ਰੋਜ਼ ਸਫਰ ਕਰਨ ਵਾਲੇ ਯਾਤਰੀਆਂ ਨੇ ਹੋਰ ਟਰੇਨਾਂ ਚਲਾਉਣ ਦੀ ਮੰਗ ਕੀਤੀ ਹੈ।

ਲੋਕਾਂ ਦਾ ਕਹਿਣਾ ਹੈ ਕਿ ਰੇਲਵੇ ਦਾ ਕਿਰਾਇਆ ਇਸ ਵਾਰ ਨਹੀਂ ਵਧਣਾ ਚਾਹੀਦਾ। ਪਿਛਲੇ ਸਾਲਾਂ ’ਚ ਵਧੇ ਕਿਰਾਏ ਨੂੰ ਕਾਬੂ ਕਰਨਾ ਚਾਹੀਦਾ ਹੈ। ਨਾਲ ਹੀ ਪਲੇਟਫਾਰਮ ਦੇ ਟਿਕਟ ਨੂੰ ਵੀ ਘਟਾਉਣਾ ਚਾਹੀਦਾ ਹੈ। 

ਦੂਜੇ ਪਾਸੇ ਮਹਿਲਾ ਯਾਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਨਾਲ ਹੀ ਹੀ ਜਿਹੜੇ ਮਾਤਾ ਪਿਤਾ ਆਪਣੇ ਬੱਚਿਆਂ ਨਾਲ ਸਫਰ ਕਰਦੇ ਹਨ ਉਨ੍ਹਾਂ ਲਈ ਵੀ ਵਧੀਆ ਸੁਵੀਧਾਵਾਂ ਹੋਣੀਆਂ ਚਾਹੀਦੀਆਂ ਹਨ। 

ਇਹ ਵੀ ਪੜ੍ਹੋ: ਬਜਟ 2023 LIVE UPDATES: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ , ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਵੇਂ ਸਦਨਾਂ ਨੂੰ ਕਰਨਗੇ ਸੰਬੋਧਨ

Related Post