ਫ਼ਰੀਦਕੋਟ-ਕੋਟਕਪੂਰਾ ਨਹਿਰ ਵਿੱਚ ਡਿੱਗੀ ਬੱਸ , 8 ਦੀ ਹੋਈ ਮੌਤ, ਕਈ ਜਖ਼ਮੀ

Punjab News: ਫ਼ਰੀਦਕੋਟ-ਕੋਟਕਪੂਰਾ ਨਹਿਰ 'ਚ ਬੱਸ ਡਿੱਗਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

By  Amritpal Singh September 19th 2023 03:23 PM -- Updated: September 19th 2023 06:51 PM

Punjab News: ਫ਼ਰੀਦਕੋਟ-ਕੋਟਕਪੂਰਾ ਨਹਿਰ 'ਚ ਬੱਸ ਡਿੱਗਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਪ੍ਰਾਈਵੇਟ ਕੰਪਨ ਦੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਵਾਪਸ ਜਾ ਰਹੀ ਸੀ। ਇਸ ਦੌਰਾਨ ਬੱਸ ਵੜਿੰਗ ਟੋਲ ਪਲਾਜ਼ਾ ਨੇੜੇ ਪਿੰਡ ਝਬੇਲਵਾਲੀ ਨਹਿਰ ਵਿੱਚ ਜਾ ਡਿੱਗੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਮੌਕੇ ਉੱਤੇ ਪਹੁੰਚ ਗਿਆ ਹੈ ਤੇ ਬਚਾਅ ਕਾਰਜ ਜਾਰੀ ਹੈ।

ਬਸ ਦੇ ਨਹਿਰ ਵਿਚ ਡਿੱਗਣ ਕਾਰਨ ਹੁਣ ਤੱਕ 8 ਲੋਕਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।



ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦਿਆਂ ਕਿਹਾ 'ਕੋਟਕਪੂਰਾ ਮੁਕਤਸਰ ਸਾਹਿਬ ਰੋਡ ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ,ਬਚਾਅ ਕਾਰਜ ਜਾਰੀ ਹਨ, ਅਕਾਲ ਪੁਰਖ ਮਿਹਰ ਕਰਨ, ਗੋਤਾਖੋਰ ਵੱਧ ਤੋਂ ਵੱਧ ਗਿਣਤੀ ਚ ਘਟਨਾ ਸਥਾਨ ਤੇ ਪੁੱਜਣ, ਜਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।'

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ 'ਕੋਟਕਪੁਰਾ-ਸ੍ਰੀ ਮੁਕਤਸਰ ਸਾਹਿਬ ਸੜਕ ’ਤੇ ਬੱਸ ਦੇ ਨਹਿਰ ਵਿਚ ਜਾ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋਣ ਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਮੰਦਭਾਗੀ ਖ਼ਬਰ ਮਿਲੀ। ਅਕਾਲ ਪੁਰਖ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਹੌਂਸਲਾ ਬਖਸ਼ਣ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਵੀ ਅਰਦਾਸ ਕਰਦੇ ਹਾਂ।


ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹੁਣ ਤੱਕ 8 ਮੌਤਾਂ ਦੀ ਦੁੱਖਦਾਈ ਖ਼ਬਰ ਹੈ ਜਦ ਕਿ 10 ਲੋਕ ਜਖਮੀ ਹੋਏ ਹਨ। ਜਖਮੀਆਂ ਵਿਚੋਂ 2 ਨੂੰ ਆਰੰਭਕ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਜਦ ਕਿ ਬਾਕੀ ਜਖਮੀ ਵੀ ਖਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਨੂੰ ਜਿਆਦਾ ਸੱਟਾਂ ਨਹੀਂ ਹਨ। ਮ੍ਰਿਤਕਾਂ ਵਿਚੋਂ 5 ਦੀ ਪਹਿਚਾਣ ਹੋ ਗਈ ਹੈ। ਮ੍ਰਿਤਕਾਂ ਵਿਚੋਂ 5 ਔਰਤਾਂ ਹਨ।
ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ। 24 ਘੰਟੇ ਚੱਲਣ ਵਾਲੇ ਇਸ ਕੰਟਰੋਲ ਰੂਮ ਦਾ ਨੰਬਰ 01633-262175 ਹੈ। ਜਖ਼ਮੀਆਂ ਦਾ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਚ ਇਲਾਜ ਕੀਤਾ ਜਾ ਰਿਹਾ ਹੈ।


ਮ੍ਰਿਤਕਾ ਦੀ ਸੂਚੀ
1. ਪਰਵਿੰਦਰ ਕੌਰ ਪਤਨੀ ਮੰਦਰ ਸਿੰਘ ਵਾਸੀ ਬਠਿੰਡਾ
2 ਪ੍ਰੀਤੋ ਕੌਰ ਪਤਨੀ ਹਰਜੀਤ ਸਿੰਘ ਪਿੰਡ ਕੱਟਿਆਂ ਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
3. ਮੱਖਣ ਸਿੰਘ ਪੁੱਤਰ ਵੀਰ ਸਿੰਘ ਚੱਕ ਜਾਨੀਸਰ ਜ਼ਿਲ੍ਹਾ ਫਾਜ਼ਿਲਕਾ
4. ਬਲਵਿੰਦਰ ਸਿੰਘ ਪੁੱਤਰ ਬਾਗ ਸਿੰਘ, ਪਿੰਡ ਪੱਕਾ ਫਰੀਦਕੋਟ
5. ਅਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਨਵਾਂ ਕਿਲਾ ਫ਼ਰੀਦਕੋਟ
 ਇਸ ਤੋਂ ਬਿਨ੍ਹਾਂ ਦੋ ਔਰਤਾਂ ਅਤੇ ਇਕ ਪੁਰਸ਼ ਦੀ ਹੋਰ ਮੌਤ ਹੋਈ ਹੈ, ਜਿੰਨ੍ਹਾਂ ਦੀ ਪਹਿਚਾਣ ਨਹੀਂ ਹੋਈ ਹੈ। ਮ੍ਰਿਤਕਾਂ ਦੀਆਂ ਦੇਹਾਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੀਆਂ ਗਈਆਂ ਹਨ।

ਜਖਮੀਆਂ ਦੀ ਸੂਚੀ
1. ਸੁਖਜੀਤ ਕੌਰ ਪਤਨੀ ਬੂਟਾ ਸਿੰਘ ਵਾਸੀ ਬਠਿੰਡਾ
2. ਤਾਰਾ ਸਿੰਘ ਪੁੱਤਰ ਪਿਆਰ ਸਿੰਘ ਪਿੰਡ ਕੱਟਿਆਂ ਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
3. ਹਰਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਦੋਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
4. ਮਨਪ੍ਰੀਤ ਕੌਰ ਪੁੱਤਰੀ ਕੇਵਲ ਸਿੰਘ ਦੋਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
5. ਤੀਰਥ ਸਿੰਘ ਪੁੱਤਰ ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ
6. ਵਕੀਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਪਿੰਡ ਲੰਡੇ ਰੋਡੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
7. ਕੁਲਵੰਤ ਸਿੰਘ ਪੁੱਤਰ ਸੁਜਾਨ ਸਿੰਘ ਆਨੰਦਪੁਰ ਸਾਹਿਬ
8. ਜ਼ਸਵੰਤ ਸਿੰਘ ਪੁੱਤਰ ਠਾਣਾ ਸਿੰਘ ਪਿੰਡ ਹਰਾਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
9. ਬੀਰੋ ਪਤਨੀ ਪਾਲਾ ਸਿੰਘ ਪਿੰਡ ਗਿੱਦੜਾਂਵਾਲੀ (ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਘਰ ਗਏ)
10. ਪਾਲਾ ਸਿੰਘ ਪੁੱਤਰ ਪੂਰਨ ਰਾਮ ਗਿੱਦੜਾਂਵਾਲੀ ਅਬੋਹਰ (ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਘਰ ਗਏ)




Related Post