Anmol Gagan Mann Marriage: ਵਿਆਹ ਦੇ ਬੰਧਨ ’ਚ ਬੱਝੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਜਾਣੋ ਕੌਣ ਉਨ੍ਹਾਂ ਦੇ ਪਤੀ

ਅਨਮੋਲ ਗਗਨ ਮਾਨ ਦਾ ਵਿਆਹ ਜ਼ੀਰਕਪੁਰ ਦੇ ਮੈਰਿਜ ਪੈਲੇਸ 'ਚ ਹੋਇਆ ਹੈ। ਕੈਬਨਿਟ ਮੰਤਰੀ ਦੇ ਪਤੀ ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ ਅਤੇ ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ 'ਚ ਰਹਿੰਦਾ ਹੈ।

By  Aarti June 16th 2024 01:23 PM -- Updated: June 16th 2024 03:07 PM

Anmol Gagan Mann Marriage: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਜ਼ੀਰਕਪੁਰ ਦੇ ਮੈਰਿਜ ਪੈਲੇਸ 'ਚ ਹੋਇਆ ਹੈ।


ਕੈਬਨਿਟ ਮੰਤਰੀ ਦੇ ਪਤੀ ਸ਼ਾਹਬਾਜ਼ ਸੋਹੀ ਪੇਸ਼ੇ ਤੋਂ ਵਕੀਲ ਹਨ ਅਤੇ ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ 'ਚ ਰਹਿੰਦਾ ਹੈ। ਅਨਮੋਲ ਗਗਨ ਦਾ ਵਿਆਹ ਜ਼ੀਰਕਪੁਰ ਦੇ ਨਾਭਾ ਸਾਹਿਬ ਗੁਰਦੁਆਰਾ ਵਿਖੇ ਹੋਇਆ। ਇਸ ਤੋਂ ਬਾਅਦ ਮਹਿਮਾਨਾਂ ਲਈ ਦੁਪਹਿਰ ਦੇ ਖਾਣੇ ਅਤੇ ਬਾਕੀ ਸਮਾਗਮ ਦਾ ਆਯੋਜਨ ਇੱਕ ਨਿੱਜੀ ਰਿਜ਼ੋਰਟ ਵਿੱਚ ਕੀਤਾ ਗਿਆ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਸਿਆਸੀ ਆਗੂ ਨਵੇਂ ਜੋੜੇ ਨੂੰ ਵਧਾਈ ਦੇਣ ਪੁੱਜੇ ਹੋਏ ਸਨ। ਵਿਆਹ ਸਮਾਗਮ ਵਿੱਚ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਵੀ ਸ਼ਿਰਕਤ ਕੀਤੀ। ਇਸ ਦੇ ਮੱਦੇਨਜ਼ਰ ਰਿਜ਼ੋਰਟ ਅਤੇ ਗੁਰਦੁਆਰੇ ਦੋਵਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।


ਦੱਸ ਦੇਈਏ ਕਿ ਅਨਮੋਲ ਗਗਨ ਮਾਨ ਇੱਕ ਪੰਜਾਬੀ ਗਾਇਕ ਸੀ, ਜਿਸ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਤੋਂ ਕੀਤੀ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ ਸੀ। ਉਨ੍ਹਾਂ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।

ਇਹ ਵੀ ਪੜ੍ਹੋ: Ladhowal plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਨੂੰ ਕਿਸਾਨਾਂ ਨੇ ਕੀਤਾ ਫ੍ਰੀ, ਵਧੇ ਟੋਲ ਰੇਟਾਂ ਕਾਰਨ ਲਿਆ ਫੈਸਲਾ

Related Post