ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀ ਤਰੀਕ ਆਈ ਸਾਹਮਣੇ, ਮਲੋਟ ਦਾ ਰਹਿਣ ਵਾਲਾ ਹੈ ਪਰਿਵਾਰ

Anmol Gagan Mann Marriage Date: ਆਮ ਆਦਮੀ ਪਾਰਟੀ ਦੇ ਇੱਕ ਹੋਰ ਮੰਤਰੀ ਦੇ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ ਹੋਣਾ ਨਿਸ਼ਚਿਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਹੋਣ ਵਾਲਾ ਹਮਸਫ਼ਰ ਪੇਸ਼ੇ ਵੱਜੋਂ ਵਕੀਲ ਹੈ।

By  KRISHAN KUMAR SHARMA June 2nd 2024 03:05 PM -- Updated: June 2nd 2024 04:53 PM

Anmol Gagan Mann Wedding Date: ਆਮ ਆਦਮੀ ਪਾਰਟੀ (AAP) ਦੇ ਇੱਕ ਹੋਰ ਮੰਤਰੀ ਦੇ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ ਹੋਣਾ ਨਿਸ਼ਚਿਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਹੋਣ ਵਾਲਾ ਹਮਸਫ਼ਰ ਪੇਸ਼ੇ ਵੱਜੋਂ ਵਕੀਲ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਇਸ ਮੰਤਰੀ ਦਾ ਵਿਆਹ 16 ਜੂਨ ਨੂੰ ਹੋਵੇਗਾ। ਵਿਆਹ ਸਮਾਗਮ ਜ਼ੀਕਰਪੁਰ ਦੇ ਇਕ ਪੈਲੇਸ 'ਚ ਰੱਖਿਆ ਗਿਆ ਹੈ ਅਤੇ ਸਾਰੇ ਪ੍ਰੋਗਰਾਮ ਇੱਥੇ ਹੀ ਹੋਣਗੇ। ਕਿਹਾ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਹੋਣ ਕਰਕੇ ਵਿਆਹ ਦੀ ਤਾਰੀਕ ਹੁਣ ਤੈਅ ਕੀਤੀ ਗਈ ਹੈ। ਉਨ੍ਹਾਂ ਦਾ ਸਹੁਰਾ ਪਰਿਵਾਰ ਮਲੋਟ ਨਾਲ ਸੰਬੰਧਤ ਹੈ ਤੇ ਮੌਜੂਦਾ ਸਮੇਂ ਚੰਡੀਗੜ੍ਹ 'ਚ ਰਹਿ ਰਿਹਾ ਹੈ।

ਪਹਿਲਾਂ ਹੋ ਚੁੱਕਿਐ ਕਈ ਮੰਤਰੀਆਂ/ਵਿਧਾਇਕਾਂ ਦਾ ਵਿਆਹ

ਜ਼ਿਕਰਯੋਗ ਹੈ ਕਿ ਪਿਛਲੇ ਦੋ-ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੇ ਕਈ ਮੰਤਰੀਆਂ/ਵਿਧਾਇਕਾਂ ਨੇ ਵਿਆਹ ਕਰਵਾਇਆ ਹੈ। ਇਨ੍ਹਾਂ ਵਿੱਚ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਵਾਇਆ ਤਾਂ ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦਾ ਵਿਆਹ ਉਦੈਪੁਰ ਵਿੱਚ ਹੋਇਆ। ਇਸਤੋਂ ਪਹਿਲਾਂ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾ ਗ੍ਰਹਿਸਥੀ ਦਾ ਇੱਕ ਨਵਾਂ ਪੜਾਅ ਸ਼ੁਰੂ ਕੀਤਾ ਸੀ। ਇਸ ਤੋਂ ਇਲਾਵਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰੇਡੀਓਲੋਜਿਸਟ ਡਾ. ਗੁਰਵੀਨ ਨਾਲ ਵਿਆਹ ਕਰਵਾਇਆ ਸੀ। 

ਹੁਣ ਸਾਰਿਆਂ ਦੀਆਂ ਨਜ਼ਰਾਂ ਅਨਮੋਲ ਗਗਨ ਮਾਨ ਦੇ ਵਿਆਹ 'ਤੇ ਟਿਕੀਆਂ ਹੋਈਆਂ ਹਨ।

Related Post