ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਹਾਈਵੇ ਤੇ ਛਾਪੇਮਾਰੀ, ਬਿਨਾਂ ਬਿੱਲਾਂ ਤੋਂ ਫੜੇ ਟਰੱਕਾਂ ਨੂੰ ਠੋਕਿਆ ਜੁਰਮਾਨਾ

By  Ravinder Singh January 21st 2023 10:59 AM -- Updated: January 21st 2023 12:14 PM

ਰਾਜਪੁਰਾ : GST ਤੇ ਟੈਕਸ ਚੋਰੀ ਖਿਲਾਫ਼ ਸੂਬਾ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਅੱਜ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਰਾਜਪੁਰਾ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਲਾਈਵ ਰੇਡ ਕੀਤੀ ਹੈ।


ਜਿਸ 'ਚ 15-16 ਟਰੱਕ ਬਿਨਾਂ ਬਿੱਲਾਂ ਤੋਂ ਫੜ੍ਹੇ ਗਏ ਹਨ।  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਜੀਐਸਟੀ ਅਤੇ ਟੈਕਸ ਚੋਰੀ ਖਿਲਾਫ਼ ਵੱਡੇ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੜਕ ਉਤੇ ਸਮਾਨ ਲੈ ਕੇ ਜਾ ਰਹੇ ਟਰੱਕਾਂ ਨੂੰ ਰੋਕ ਕੇ ਚੈਕਿੰਗ ਕੀਤੀ।

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਉਪਰ ਰਾਜਪੁਰਾ 'ਚ ਅੱਜ ਵਿੱਤ ਮੰਤਰੀ ਵੱਲੋਂ ਚੈਕਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਵਿੱਤ ਮੰਤਰੀ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਦਰਜਨ ਤੋਂ ਵੱਧ ਟਰੱਕ ਬਿਨਾਂ ਬਿੱਲਾਂ ਤੋਂ ਫੜ੍ਹੇ ਗਏ ਹਨ। ਬਿਨਾਂ ਬਿੱਲਾਂ ਤੋਂ ਫੜ੍ਹੇ ਗਏ ਟਰੱਕਾਂ ਨੂੰ ਕਰੀਬ 10 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਜਦੋਂ ਉਨ੍ਹਾਂ ਨੂੰ ਜੀਐੱਸਟੀ ਚੋਰੀ ਹੋਣ ਬਾਰੇ ਸ਼ਿਕਾਇਤਾਂ ਮਿਲੀਆਂ ਤਾਂ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਨਾਲ ਲੈ ਕੇ ਚੈਕਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੁੱਝ ਟਰੱਕਾਂ ਵਾਲਿਆਂ ਕੋਲ ਲੱਦੇ ਸਾਮਾਨ ਦੇ ਬਿੱਲ ਹੀ ਨਹੀਂ ਹਨ। ਅਜਿਹਾ ਹੀ ਇਕ ਟਰੱਕ ਕਬਾੜ ਦਾ ਸਾਮਾਨ ਲੈ ਕੇ ਜਾ ਰਿਹਾ ਸੀ, ਜਿਸ ਕੋਲ ਕੋਈ ਬਿੱਲ ਨਹੀਂ ਸੀ।

ਇਹ ਵੀ ਪੜ੍ਹੋ : ਗੱਡੀ 'ਚ ਸੀਟ ਬੈਲਟ ਨਾ ਲਗਾਉਣ 'ਤੇ ਪੀਐਮ ਸੁਨਕ ਨੂੰ ਭਾਰੀ ਜੁਰਮਾਨਾ

ਉਨ੍ਹਾਂ ਦੱਸਿਆ ਕਿ ਅਜਿਹੇ ਸਾਰੇ ਟਰੱਕਾਂ ਵਾਲਿਆਂ ਦੇ ਦਸਤਾਵੇਜ਼ ਚੈੱਕ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਬਣਦਾ ਜੁਰਮਾਨਾ ਲਗਾਇਆ ਜਾਵੇਗਾ। ਇਕ ਅੰਦਾਜ਼ੇ ਮੁਤਾਬਕ ਅਜਿਹੇ ਡਿਫਾਲਟਰਾਂ ਨੂੰ 10 ਤੋਂ 15 ਲੱਖ ਰੁਪਏ ਦਾ ਜੁਰਮਾਨਾ ਠੋਕਿਆ ਗਿਆ ਹੈ।

Related Post