ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਦਾ ਬਿਆਨ; ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਰੇਗੀ ਕਾਰਵਾਈ

ਸ਼ਹਿਰ ਵਿਖੇ ਜੀ-20 ਕਾਨਫਰੰਸ ਹੋਣ ਜਾ ਰਹੀ ਹੈ, ਜਿਸ ਦੇ ਚੱਲਦਿਆਂ ਸ਼ਹਿਰ ਦੀ ਸਫਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਅਤੇ ਅੰਮ੍ਰਿਤਸਰ ਦੇ ਡੀਸੀ ਹਰਪ੍ਰੀਤ ਸਿੰਘ ਜਾਇਜ਼ਾ ਲੈਣ ਪਹੁੰਚੇ।

By  Jasmeet Singh March 4th 2023 09:02 PM

ਅੰਮ੍ਰਿਤਸਰ: ਸ਼ਹਿਰ ਵਿਖੇ ਜੀ-20 ਕਾਨਫਰੰਸ ਹੋਣ ਜਾ ਰਹੀ ਹੈ, ਜਿਸ ਦੇ ਚੱਲਦਿਆਂ ਸ਼ਹਿਰ ਦੀ ਸਫਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਅਤੇ ਅੰਮ੍ਰਿਤਸਰ ਦੇ ਡੀਸੀ ਹਰਪ੍ਰੀਤ ਸਿੰਘ ਜਾਇਜ਼ਾ ਲੈਣ ਪਹੁੰਚੇ।

ਸੂਡਾਨ ਪੁੱਜਣ 'ਤੇ ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੀ ਇਹ ਸਫ਼ਾਈ ਅਤੇ ਮੁਰੰਮਤ ਦਾ ਕੰਮ ਨਿਸ਼ਚਿਤ ਸਮੇਂ ਲਈ ਹੀ ਨਹੀਂ ਸ਼ੁਰੂ ਕੀਤਾ ਗਿਆ ਹੈ, ਸਗੋਂ ਇਸ ਨੂੰ ਹਮੇਸ਼ਾ ਲਈ ਬਰਕਰਾਰ ਰੱਖਣ ਲਈ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸੇ ਵੀ ਥਾਂ 'ਤੇ ਕੋਈ ਵੀ ਨਾਜਾਇਜ਼ ਕਬਜ਼ਾ ਨਹੀਂ ਕੀਤਾ ਜਾਵੇਗਾ ਅਤੇ ਸ਼ਹਿਰ ਦੀਆਂ ਸੜਕਾਂ 'ਤੇ ਪੂਰਾ ਧਿਆਨ ਦਿੱਤਾ ਜਾਵੇਗਾ, ਕਿਸੇ ਵੀ ਥਾਂ 'ਤੇ ਕੋਈ ਵੀ ਸੜਕ ਟੁੱਟੀ ਨਹੀਂ ਛੱਡੀ ਜਾਵੇਗੀ, ਜੋ ਹਾਦਸਿਆਂ ਨੂੰ ਸੱਦਾ ਦਿੰਦੇ ਹਨ। 

ਇਸ ਮੌਕੇ ਅੰਮ੍ਰਿਤਪਾਲ ਸਿੰਘ 'ਤੇ ਪੁੱਛੇ ਸਵਾਲ 'ਤੇ ਡਾ: ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਬਿਆਨਾਂ 'ਚ ਕਿਹਾ ਕਿ ਅਸੀਂ ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਨੂੰ ਰੋਕ ਨਹੀਂ ਸਕਦੇ, ਪਰ ਇਹ ਜ਼ਰੂਰੀ ਹੈ ਕਿ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ, ਅੰਮ੍ਰਿਤਪਾਲ ਵਿਰੁੱਧ ਪੰਜਾਬ ਸਰਕਾਰ ਵੱਲੋਂ ਐਕਸ਼ਨ ਜਲਦ ਹੀ ਦੇਖਣ ਨੂੰ ਮਿਲੇਗਾ।

Related Post