ਕੈਬਨਿਟ ਮੰਤਰੀ ਮੀਤ ਹੇਅਰ ਨੂੰ ਅਗਲੀ ਸੁਣਵਾਈ ਦੌਰਾਨ ਪੇਸ਼ ਹੋਣ ਦੇ ਹੁਕਮ

By  Jasmeet Singh January 15th 2024 03:10 PM

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਗੁਰਮੀਤ ਮੀਤ ਹੇਅਰ (Gurmeet Meet Hayer) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਹਾਈ ਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤਾ ਹੈ। 

ਇਸ ਕਰ ਕੇ ਹੋਇਆ ਸੀ ਮਾਮਲਾ ਦਰਜ 

ਦੱਸ ਦੇਈਏ ਕਿ ਆਈ.ਪੀ.ਸੀ. ਦੀ ਧਾਰਾ 188 ਦੇ ਤਹਿਤ 24 ਅਕਤੂਬਰ 2020 ਨੂੰ ਚੰਡੀਗੜ੍ਹ ਵਿੱਚ ਮੀਤ ਹੇਅਰ ਵਿਰੁੱਧ ਇੱਕ ਐੱਫ.ਆਈ.ਆਰ ਦਰਜ ਕੀਤੀ ਗਈ ਸੀ। ਇਹ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ ਜਦੋਂ ਉਹ ‘ਆਪ’ ਸਮਰਥਕਾਂ ਨਾਲ ਚੰਡੀਗੜ੍ਹ ਭਾਜਪਾ ਦਫ਼ਤਰ ਵਿਖੇ ਧਰਨਾ ਦੇਣ ਗਏ ਸਨ। 'ਆਪ' ਆਗੂਆਂ ਨੇ ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦੇ ਬਾਹਰ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕੀਤਾ ਸੀ ਅਤੇ ਬੈਰੀਕੇਡ ਵੀ ਤੋੜ ਦਿੱਤੇ ਸਨ। 

ਪੇਸ਼ ਨਾ ਹੋਣ 'ਤੇ ਜ਼ਮਾਨਤ ਹੋਈ ਰੱਦ

ਇਸ ਮਾਮਲੇ 'ਚ ਮੀਤ ਹੇਅਰ ਨੂੰ ਚੰਡੀਗੜ੍ਹ ਦੀ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਸੀ ਪਰ ਪਿਛਲੇ ਮਹੀਨੇ ਮੀਤ ਹੇਅਰ ਅਦਾਲਤ 'ਚ ਪੇਸ਼ ਨਹੀਂ ਹੋਏ। ਜਿਸ ਕਾਰਨ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਖਿਲਾਫ 16 ਦਸੰਬਰ ਨੂੰ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕਰ ਦਿੱਤਾ ਸੀ। 

ਅਗਲੀ ਪੇਸ਼ੀ ਦੌਰਾਨ ਪੇਸ਼ ਹੋਣ ਦੇ ਹੁਕਮ 

ਜਿਸ ਮਗਰੋਂ ਮੀਤ ਹੇਅਰ ਨੇ ਹਾਈ ਕੋਰਟ ਨੂੰ ਚੰਡੀਗੜ੍ਹ ਦੀ ਅਦਾਲਤ ਦੇ ਇਸ ਹੁਕਮ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਸੀ। ਅੱਜ ਉਨ੍ਹਾਂ ਦੀ ਮੰਗ ਨੂੰ ਮੰਨਦਿਆਂ ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਉੱਚ ਅਦਾਲਤ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੂੰ 3 ਫਰਵਰੀ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਅਗਲੀ ਪੇਸ਼ੀ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ:
- Deepfake videos ਦੇ ਨਵੇਂ ਸ਼ਿਕਾਰ ਬਣੇ ਸਚਿਨ ਤੇਂਦੁਲਕਰ, ਦੇਖੋ ਵਾਇਰਲ ਵੀਡੀਓ
- ਮਾਲਵੇ ਦੇ ਕਈ ਪਿੰਡਾਂ ’ਚ ਦੁਧਾਰੂ ਪਸ਼ੂਆਂ ’ਤੇ ਅਣਜਾਣ ਵਾਇਰਸ ਦਾ ਹਮਲਾ
- Mayawati ਦਾ ਵੱਡਾ ਐਲਾਨ, ਇਕੱਲਿਆਂ ਹੀ ਲੜਾਂਗੀ ਲੋਕ ਸਭਾ ਚੋਣਾਂ
- ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਅੱਜ ਹੋ ਸਕਦੀ ਹੈ ਰਿਹਾਈ

Related Post