Canada Punjabi Youth Death :ਕੈਨੇਡਾ ਤੋਂ ਮੁੜ ਆਈ ਮੰਦਭਾਗੀ ਖ਼ਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਵਿਦੇਸ਼ ’ਚ ਹੋਈ ਮੌਤ

ਗਗਨਦੀਪ ਸਿੰਘ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਜੋ ਕਿ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ’ਤੇ ਕੈਨੇਡਾ ਦੇ ਬਰੈਂਪਟਨ ’ਚ ਰਹਿ ਰਿਹਾ ਸੀ। ਗਗਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।

By  Aarti May 14th 2025 11:22 AM

Canada Punjabi Youth Death : ਕੈਨੇਡਾ ਤੋਂ ਇੱਕ ਵਾਰ ਫਿਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਕ ਹੋਰ ਪੰਜਾਬੀ ਨੌਜਵਾਨ ਦੀ ਸ਼ੱਕੀ ਹਲਾਤਾਂ ’ਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਦੂੰਨੇਵਾਲਾ ਦੇ ਰਹਿਣ ਵਾਲੇ ਗਗਨਦੀਪ ਸਿੰਘ ਵੱਜੋਂ ਮ੍ਰਿਤਕ ਦੀ ਪਛਾਣ ਹੋਈ ਹੈ। 

ਗਗਨਦੀਪ ਸਿੰਘ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਜੋ ਕਿ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ’ਤੇ ਕੈਨੇਡਾ ਦੇ ਬਰੈਂਪਟਨ ’ਚ ਰਹਿ ਰਿਹਾ ਸੀ। ਗਗਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਜੋ ਕਿ ਆਪਣੇ ਪਰਿਵਾਰ ਦਾ ਆਰਥਿਕ ਹਲਾਤਾਂ ਨੂੰ ਸੁਧਾਰਨ ਦੇ ਲਈ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ 5 ਸਾਲਾਂ ਪਹਿਲਾਂ ਹੀ ਕੈਨੇਡਾ ਗਿਆ ਸੀ ਜਦਕਿ ਉਸਦੀ ਭੈਣ ਪਹਿਲਾਂ ਹੀ ਕੈਨੇਡਾ ’ਚ ਰਹਿ ਰਹੀ ਸੀ। 

ਗਗਨਦੀਪ ਸਿੰਘ ਦੇ ਵਿਦੇਸ਼ ਦੇ ਜਾਣ ਮਗਰੋਂ ਉਸਦੇ ਮਾਪੇ ਪਿੰਡ ’ਚ ਇਕੱਲੇ ਰਹਿੰਦੇ ਸਨ। ਫਿਲਹਾਲ ਪਰਿਵਾਰ ਵੱਲੋਂ ਭਾਰਤ ਸਰਕਾਰ ਨੂੰ ਗਗਨਦੀਪ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਗੁਹਾਰ ਲਗਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : Punjab School Closed : ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ, ਇਸ ਜ਼ਿਲ੍ਹੇ ’ਚ ਸਕੂਲ 20 ਮਈ ਤੱਕ ਰਹਿਣਗੇ ਬੰਦ

Related Post