ਕੈਨੇਡਾ ਦੇ ਵਿਨੀਪੈਗ ਗੁਰੂ ਘਰ ਦਾ ਮਾਮਲਾ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਸ਼ਾਨ ਸਿੰਘ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨੂੰ ਕੀਤਾ ਤਲਬ
Canada Winnipeg Gurdwara : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੇ ਵਿਨੀਪੈਗ ਦੇ ਗੁਰਦੁਆਰਾ ਸਾਹਿਬ ਦੇ ਮਾਮਲੇ ਵਿੱਚ ਸਖਤ ਨੋਟਿਸ ਲਿਆ ਹੈ।
Canada Winnipeg Gurdwara : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੇ ਵਿਨੀਪੈਗ ਦੇ ਗੁਰਦੁਆਰਾ ਸਾਹਿਬ ਦੇ ਮਾਮਲੇ ਵਿੱਚ ਸਖਤ ਨੋਟਿਸ ਲਿਆ ਹੈ। ਜਥੇਦਾਰ ਗੜਗੱਜ ਨੇ ਨਿਸ਼ਾਨ ਸਿੰਘ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ।
ਸਿੰਘ ਸਾਹਿਬ ਨੇ ਨਾਲ ਹੀ ਸਮੂਹ ਅਹੁਦੇਦਾਰਾਂ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਧਰਨੇ 'ਤੇ ਬੈਠੀਆਂ ਸੰਗਤਾਂ ਨੂੰ ਅੰਦਰ ਆਉਣ ਦੀ ਇਜ਼ਾਜਤ ਦੇਣ ਦੇ ਵੀ ਹੁਕਮ ਦਿੱਤੇ ਹਨ। ਦੱਸ ਦਈਏ ਕਿ ਸੰਗਤ -35 ਡਿਗਰੀ ਤਾਪਮਾਨ 'ਚ ਗੁਰੂ ਘਰ ਦੇ ਬਾਹਰ ਧਰਨੇ 'ਤੇ ਬੈਠੀ ਹੋਈ ਹੈ।
ਜਥੇਦਾਰ ਸਾਹਿਬ ਨੇ ਨਿਸ਼ਾਨ ਸਿੰਘ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨੂੰ ਸਖ਼ਤ ਆਦੇਸ਼ ਦਿੰਦਿਆਂ 10 ਦਿਨ ਦੇ ਅੰਦਰ-ਅੰਦਰ ਸੰਗਤ ਨੂੰ ਗੁਰੂਦੁਆਰਾ ਸਾਹਿਬ ਆਉਣ ਦੀ ਇਜਾਜਤ ਦੇਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਅਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਹੈ।
ਕੀ ਹੈ ਮਾਮਲਾ ?
ਦੱਸ ਦਈਏ ਕਿ ਜਥੇਦਾਰ ਸਾਹਿਬ ਨੂੰ ਵਿਨੀਪੈਗ ਸਾਊਥ ਸਿੱਖ ਸੈਂਟਰ ਤੋਂ ਸ਼ਿਕਾਇਤਾਂ ਮਿਲੀਆਂ ਸਨ ਕਿ ਉਥੋਂ ਦੇ ਪ੍ਰਬੰਧਕਾਂ ਵੱਲੋਂ ਪਾਵਨ ਸਰੂਪ ਉਪਰ ਪੈਨ ਨਾਲ ਲਕੀਰਾਂ ਮਾਰੀਆਂ ਗਈਆਂ ਹਨ। ਇਸ ਦੇ ਨਾਲ ਹੀ ਸੰਗਤ ਦੇ ਗੁਰਦੁਆਰਾ ਸਾਹਿਬ ਆਉਣ 'ਤੇ ਪਾਬੰਦੀ ਲਾਈ ਗਈ ਹੈ, ਜਿਸ ਨੂੰ ਲੈ ਕੇ ਸੰਗਤ ਵੱਲੋਂ ਧਰਨਾ ਸ਼ੁਰੂ ਕੀਤਾ ਗਿਆ।
ਦਰਬਾਰ ਸਾਹਿਬ ਦੀ ਪਰਿਕਰਮਾ 'ਚ ਘਟਨਾ 'ਤੇ ਐਸਜੀਪੀਸੀ ਨੂੰ ਹੁਕਮ
ਉਨ੍ਹਾਂ ਨੇ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਦਾਖਿਲ ਹੋ ਕੇ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਘਟਨਾ ਦੀ ਵੀ ਨਿਖੇਧੀ ਕੀਤੀ ਅਤੇ ਜੋ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੀ ਸੂਬਾ ਸਰਕਾਰ ਨੇ ਇੰਨ੍ਹੀ ਖੁੱਲ ਦਿੱਤੀ ਹੈ ਕਿ ਪੁਲਿਸ ਜਦੋਂ ਮਰਜੀ ਦਰਬਾਰ ਸਾਹਿਬ 'ਚ ਦਾਖਿਲ ਹੋ ਜਾਵੇ ?
ਜਥੇਦਾਰ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਪੂਰੀ ਰਿਪੋਰਟ ਲੈਣ ਦਾ ਹੁਕਮ ਦਿੱਤਾ ਹੈ ਕਿ ਜੇ ਅਜਿਹੇ 'ਚ ਦਰਬਾਰ ਸਾਹਿਬ ਦੀ ਸ਼ਾਂਤੀ ਭੰਗ ਹੁੰਦੀ ਹੈ ਤਾਂ ਕੌਣ ਜਿੰਮੇਵਾਰ ਸੀ ? ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਦੇ ਵੀ ਇਨ੍ਹੀ ਖੁੱਲ ਨਹੀਂ ਦਿੱਤੀ ਜਾ ਸਕਦੀ। ਸ੍ਰੀ ਅਕਾਲ ਤਖਤ ਵੱਲੋਂ ਇਸ ਦੀ ਪੂਰੀ ਜਾਂਚ ਰਿਪੋਰਟ ਤਲਬ ਕੀਤੀ ਜਾਵੇਗੀ।