ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਿਸਾਨੀ ਮਸਲੇ ’ਤੇ ਦਿੱਤਾ ਇਹ ਭਰੋਸਾ

By  Aarti February 20th 2024 11:45 AM

Captain meets With Pm Modi: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨਾਲ ਸਬੰਧਿਤ ਵਿਆਪਕ ਮੁੱਦਿਆਂ ਸਮੇਂ ਕਿਸਾਨਾਂ ਦੇ ਮੁੱਦਿਆਂ ’ਤੇ ਚਰਚਾ ਕੀਤੀ। 

ਕਿਸਾਨਾਂ ਦੇ ਮੁੱਦਿਆਂ ’ਤੇ ਕੀਤੀ ਚਰਚਾ 

ਮੀਟਿੰਗ ਮਗਰੋਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਪੀਐੱਮ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ। 

ਕੈਪਟਨ ਅਮਰਿੰਦਰ ਸਿੰਘ ਦੀ ਧੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਸੋਸ਼ਲ ਮੀਡੀਆ ’ਤੇ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਜਿਸ ਨਾਲ ਉਨ੍ਹਾਂ ਨੇ ਕੈਪਸ਼ਨ ਦਿੱਤਾ ਕਿ ਕੱਲ੍ਹ ਮੇਰੇ ਪਿਤਾ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ।

ਇਹ ਵੀ ਪੜ੍ਹੋ: ਵੇਰਕਾ ਨੂੰ ਮਿਲਾਵਟੀ ਦੁੱਧ ਸਪਲਾਈ ਮਾਮਲਾ; HC ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

Related Post