ਨਵੇਂ ਬਣੇ ਰਾਜਪਾਲਾਂ ਦੀ ਸੂਚੀ 'ਚ ਕੈਪਟਨ ਦਾ ਨਹੀਂ ਹੋਇਆ ਜ਼ਿਕਰ, ਸਮਰਥਕਾਂ ’ਚ ਨਾਮੋਸ਼ੀ

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਜਪਾਲ ਬਣਾਏ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸੀ ਪਰ ਐਤਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਜਾਰੀ ਹੁਕਮਾਂ ਨੇ ਇਨ੍ਹਾਂ ਚਰਚਾਵਾਂ 'ਤੇ ਵਿਰਾਮ ਲਗਾ ਦਿੱਤਾ ਹੈ।

By  Aarti February 12th 2023 01:25 PM

ਪਟਿਆਲਾ: ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਜਪਾਲ ਬਣਾਏ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸੀ ਪਰ ਐਤਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਜਾਰੀ ਹੁਕਮਾਂ ਨੇ ਇਨ੍ਹਾਂ ਚਰਚਾਵਾਂ 'ਤੇ ਵਿਰਾਮ ਲਗਾ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਭਵਿੱਖ ’ਤੇ ਸਵਾਲੀਆਂ ਚਿੰਨ੍ਹ ਵੀ ਖੜੇ ਹੋ ਗਏ ਹਨ। 

ਦੱਸ ਦਈਏ ਕਿ  ਰਾਜਪਾਲਾਂ ਦੀ ਨਿਯੁਕਤੀਆਂ ਦੀ ਲਿਸਟ ਜਾਰੀ ਹੋਣ ਤੋਂ ਬਾਅਦ ਸਿਆਸੀ ਹਲਕਿਆਂ ’ਚ ਚਰਚਾਵਾਂ ਦਾ ਦੌਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਲਿਸਟ ਦੇ ਜਾਰੀ ਹੋਣ ਤੋਂ ਬਾਅਦ ਪਟਿਆਲਾ ’ਚ ਕੈਪਟਨ ਸਮਰਥਕਾਂ ’ਚ ਨਾਮੋਸ਼ੀ ਫੈਲ ਗਈ ਹੈ। 81 ਸਾਲਾਂ ਕੈਪਟਨ ਅਮਰਿੰਦਰ ਸਿੰਘ ਅਤੇ 78 ਪਰਨੀਤ ਕੌਰ ਦਾ ਸਿਆਸੀ ਭਵਿੱਖ ਉੱਤੇ ਭੰਬਲਭੂਸੇ ਵਾਲੀ ਸਥਿਤੀ ਬਣਦੀ ਹੋਈ ਦਿਖਾਈ ਦੇ ਰਹੀ ਹੈ। 

ਚਰਚਾਵਾਂ ਇਹ ਵੀ ਚੱਲ ਰਹੀਆਂ ਸੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਅਹੁਦਾ ਸਾਂਭ ਸਕਦੇ ਹਨ। ਪਰ ਹੁਣ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫੇ ਦੀ ਮਨਜ਼ੂਰੀ ਤੋਂ ਬਾਅਦ ਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਨੂੰ ਮਹਾਰਾਸ਼ਟਰ ਦਾ ਨਵਾਂ ਰਾਜਪਾਲ ਬਣਾ ਦਿੱਤਾ ਗਿਆ ਹੈ। 

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਪਰਨੀਤ ਕੌਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਦਰਅਸਲ ਰਾਜਾ ਵੜਿੰਗ ਨੇ ਪਰਨੀਤ ਕੌਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾਏ ਸੀ। ਇਸ ਸਬੰਧੀ ਪਰਨੀਤ ਕੌਰ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੂੰ ਜਿਹੜਾ ਵੀ ਫ਼ੈਸਲਾ ਚੰਗਾ ਲੱਗਦੈ, ਉਹ ਲੈ ਸਕਦੀ ਹੈ। ਉਨ੍ਹਾਂ ਕਾਂਗਰਸ ਲਈ ਹਮੇਸ਼ਾ ਚੰਗਾ ਹੀ ਕੀਤਾ ਤੇ ਉਨ੍ਹਾਂ ਲੋਕਾਂ ਲਈ ਵੀ ਜਿਨ੍ਹਾਂ ਨੇ ਵਾਰ-ਵਾਰ ਉਨ੍ਹਾਂ ਨੂੰ ਚੁਣਿਆ।

ਇਹ ਵੀ ਪੜ੍ਹੋ: ਚੋਰਾਂ ਨੇ ਗੁਰਦੁਆਰਾ ਸਾਹਿਬ ਤੇ ਮੰਦਿਰ ਨੂੰ ਬਣਾਇਆ ਨਿਸ਼ਾਨਾ, ਇਕ ਘਰ 'ਚੋਂ ਭਗਵਾਨ ਦੀਆਂ ਮੂਰਤੀਆਂ ਚੋਰੀ

Related Post