ਤਲਵੰਡੀ ਸਾਬੋ ਚ ਚਲਦੀ ਕਾਰ ਨੂੰ ਲੱਗੀ ਅੱਗ, ਕਾਰ ਸਵਾਰਾਂ ਦਾ ਮਸਾਂ ਹੋਇਆ ਬਚਾਅ

Bathinda News : ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਖੇਤਰ ਵਿੱਚ ਚਲਦੀ ਕਾਰ ਨੂੰ ਅੱਗ ਲੱਗਣ ਦੀ ਖ਼ਬਰ ਹੈ। ਕਾਰ ਵਿੱਚ ਦੋ ਔਰਤਾਂ ਅਤੇ ਦੋ ਮਰਦ ਸਵਾਰ ਸਨ। ਚੰਗੀ ਗੱਲ ਇਹ ਰਹੀ ਕਿ ਚਾਰੇ ਸਵਾਰਾਂ ਦਾ ਬਚਾਅ ਹੋ ਗਿਆ। ਪਰੰਤੂ ਕਾਰ ਪੂਰੀ ਤਰ੍ਹਾਂ ਸੜ ਗਈ।

By  KRISHAN KUMAR SHARMA July 19th 2024 02:26 PM -- Updated: July 19th 2024 02:32 PM

Bathinda News : ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਖੇਤਰ ਵਿੱਚ ਚਲਦੀ ਕਾਰ ਨੂੰ ਅੱਗ ਲੱਗਣ ਦੀ ਖ਼ਬਰ ਹੈ। ਕਾਰ ਵਿੱਚ ਦੋ ਔਰਤਾਂ ਅਤੇ ਦੋ ਮਰਦ ਸਵਾਰ ਸਨ। ਚੰਗੀ ਗੱਲ ਇਹ ਰਹੀ ਕਿ ਚਾਰੇ ਸਵਾਰਾਂ ਦਾ ਬਚਾਅ ਹੋ ਗਿਆ। ਪਰੰਤੂ ਕਾਰ ਪੂਰੀ ਤਰ੍ਹਾਂ ਸੜ ਗਈ।

ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਨਜ਼ਦੀਕ ਦਸਮੇਸ਼ ਸਕੂਲ ਕੋਲ ਆਲਟੋ ਕਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨੂੰ ਕਿ ਕਾਰ ਦਾ ਮਾਲਕ ਚਲਾ ਰਿਹਾ ਸੀ। ਜਾਣਕਾਰੀ ਮੁਤਾਬਿਕ ਕਾਰ ਦੇ ਇੰਜਣ ਦੇ ਵਿਚੋਂ ਸ਼ਾਰਟ ਸਰਕਿਟ ਹੋਣ ਦੇ ਨਾਲ ਅਚਾਨਕ ਅੱਗ ਲੱਗ ਗਈ ਤੇ ਅੱਗ ਇਕ ਦਮ ਇੰਨੀ ਵਧ ਗਈ ਕਿ ਕਾਰ ਦੇ ਅਗਲੇ ਹਿੱਸੇ 'ਤੇ ਅੱਗ ਨੇ ਵਿਕਰਾਲ ਰੂਪ ਧਾਰ ਲਿਆ, ਜਿਸ ਤੋਂ ਬਾਅਦ ਕਿ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।

ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਆ ਕੇ ਅੱਗ 'ਤੇ ਕਾਬੂ ਪਾਇਆ, ਜਦੋਂ ਕਿ ਕਾਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ। ਕਾਰ ਮਾਲਕ ਅਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਆਲਟੋ ਕਾਰ RJ33CA0771 ਗੰਗਾ ਨਗਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਆ ਰਹੇ ਸਨ। ਅਚਾਨਕ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ। ਉਸ ਨੇ ਦੱਸਿਆ ਕਿ ਕਾਰ ਦੇ ਇੰਜਣ ਦੀ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਦੇ ਕਰਕੇ ਇਹ ਅੱਗ ਲੱਗੀ ਹੈ, ਫਿਲਹਾਲ ਇਸ ਘਟਨਾ ਵਿੱਚ ਕਿਸੇ ਨੂੰ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਕਾਰ ਵਿੱਚ ਦੋ ਆਦਮੀ ਅਤੇ ਦੋ ਔਰਤਾਂ ਸਵਾਰ ਸਨ।

Related Post