Amritsar News : ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕੁਚਲਿਆ, ਦੋਵਾਂ ਦੀ ਮੌਕੇ ਤੇ ਮੌਤ

Amritsar News : ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਵਿਖੇ ਇੱਕ ਕਾਰ ਸਵਾਰ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਕੁਚਲ ਦਿੱਤਾ ਹੈ। ਇਸ ਸਬੰਧੀ ਮ੍ਰਿਤਕ ਦੇ ਭਤੀਜੇ ਲਾਭ ਸਿੰਘ ਨੇ ਜਾਣਕਾਰੀ ਦਿੰਦਿਆਂ ਮ੍ਰਿਤਕ ਫਤਿਹ ਸਿੰਘ ਉਮਰ ( 45) ਤੇ ਉਸ ਦੀ ਪਤਨੀ ਬਲਜੀਤ ਕੌਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਭੀਲੋਵਾਲ ਕੱਚਾ ਤੋਂ ਲੋਪੋਕੇ ਜਾ ਰਹੇ ਸਨ

By  Shanker Badra February 5th 2026 01:41 PM -- Updated: February 5th 2026 01:45 PM

Amritsar News : ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਵਿਖੇ ਇੱਕ ਕਾਰ ਸਵਾਰ ਵੱਲੋਂ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਕੁਚਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਫਤਿਹ ਸਿੰਘ (45) ਅਤੇ ਉਸ ਦੀ ਪਤਨੀ ਬਲਜੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਦੇ ਭਤੀਜੇ ਲਾਭ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਤਿਹ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਹੁਰੇ ਪਿੰਡ ਭੀਲੋਵਾਲ ਕੱਚਾ ਤੋਂ ਲੋਪੋਕੇ ਜਾ ਰਹੇ ਸਨ। 

ਜਦੋਂ ਉਹ ਪਿੰਡ ਪ੍ਰੀਤ ਨਗਰ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਗ਼ਲਤ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਉਨ੍ਹਾਂ ਨੂੰ ਕਾਫੀ ਦੂਰ ਤੱਕ ਘਸੀਟਦੀ ਲੈ ਗਈ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। 

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਲੋਪੋਕੇ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਕਾਰ ਨੰਬਰ ‘ਐੱਚ. ਆਰ. 10 ਡਬਲਯੂ. 4154) ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।


Related Post