Jalandhar News : ਸਰੀਏ ਨਾਲ ਭਰੇ ਟਰੱਕ ਹੇਠ ਵੜੀ ਕਾਰ , 2 ਨੌਜਵਾਨਾਂ ਦੀ ਮੌਤ, ਤਿੰਨ ਜ਼ਖਮੀ; ਅਚਾਨਕ ਬ੍ਰੇਕ ਲਗਾਉਣ ਕਾਰਨ ਹੋਇਆ ਹਾਦਸਾ

Jalandhar News : ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਅੱਜ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਸਵੇਰੇ 5 ਵਜੇ ਦੇ ਕਰੀਬ ਕਰਤਾਰਪੁਰ ਅਤੇ ਦਿਆਲਪੁਰ ਵਿਚਕਾਰ ਵਾਪਰਿਆ, ਜਦੋਂ ਅੰਮ੍ਰਿਤਸਰ ਜਾ ਰਹੀ ਇੱਕ ਬਲੇਨੋ ਕਾਰ ਸਰੀਏ ਨਾਲ ਭਰੇ ਟਰੱਕ ਹੇਠ ਜਾ ਵੜੀ। ਇਹ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ

By  Shanker Badra October 8th 2025 05:40 PM

Jalandhar News : ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਅੱਜ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਸਵੇਰੇ 5 ਵਜੇ ਦੇ ਕਰੀਬ ਕਰਤਾਰਪੁਰ ਅਤੇ ਦਿਆਲਪੁਰ ਵਿਚਕਾਰ ਵਾਪਰਿਆ, ਜਦੋਂ ਅੰਮ੍ਰਿਤਸਰ ਜਾ ਰਹੀ ਇੱਕ ਬਲੇਨੋ ਕਾਰ ਸਰੀਏ ਨਾਲ ਭਰੇ ਟਰੱਕ ਹੇਠ ਜਾ ਵੜੀ। ਇਹ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।  

ਦੱਸਿਆ ਜਾ ਰਿਹਾ ਹੈ ਕਿ ਸਰੀਆ ਕਾਰ 'ਚ ਸਵਾਰ ਨੌਜਵਾਨਾਂ ਦੇ ਸਰੀਰ 'ਚੋਂ ਆਰ -ਪਾਰ ਹੋ ਗਿਆ। ਚਾਂਦ (22) ਪੁੱਤਰ ਅਨਿਲ ਕੁਮਾਰ ਅਤੇ ਨਿਖਿਲ ਸ਼ਰਮਾ (21) ਪੁੱਤਰ ਸੁਦੇਸ਼ ਸ਼ਰਮਾ ਦੀ ਮੌਕੇ 'ਤੇ ਮੌਤ ਹੋ ਗਈ। ਦੋਵੇਂ  ਅੰਮ੍ਰਿਤਸਰ ਦੇ ਰਹਿਣ ਵਾਲੇ ਸਨ। ਓਥੇ ਹੀ ਸ਼ੁਭਮ, ਕੋਹਲੀ ਅਤੇ ਰੁਦਰ ਗੰਭੀਰ ਜ਼ਖਮੀ ਹੋ ਗਏ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਨੇ ਕਾਰ ਵਿੱਚ ਫਸੇ ਜ਼ਖਮੀਆਂ ਨੂੰ ਬਚਾਇਆ। ਉਨ੍ਹਾਂ ਵਿੱਚੋਂ ਇੱਕ ਨੂੰ ਅੰਮ੍ਰਿਤਸਰ ਹਸਪਤਾਲ ਲਿਜਾਇਆ ਗਿਆ ਅਤੇ ਦੋ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।

 ਅਚਾਨਕ ਬ੍ਰੇਕ ਲਗਾਉਣ ਕਾਰਨ ਹੋਇਆ ਹਾਦਸਾ 

ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ; ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਸਥਾਨਕ ਲੋਕਾਂ ਅਨੁਸਾਰ ਸੜਕ 'ਤੇ ਧੁੰਦ ਅਤੇ ਟਰੱਕ ਦੇ ਅਚਾਨਕ ਬ੍ਰੇਕ ਲਗਾਉਣ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।

ਕਾਰ ਦੀ ਪਿਛਲੀ ਸੀਟ 'ਤੇ ਬੈਠੇ ਤਿੰਨ ਨੌਜਵਾਨ ਜ਼ਖਮੀ

ਗੰਭੀਰ ਜ਼ਖਮੀ ਹੋਏ ਤਿੰਨ ਹੋਰ ਨੌਜਵਾਨ ਕਾਰ ਦੀ ਪਿਛਲੀ ਸੀਟ 'ਤੇ ਬੈਠੇ ਸਨ। ਕਾਰ ਟਰੱਕ ਨਾਲ ਟਕਰਾ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਟਰੱਕ ਮੰਡੀ ਗੋਬਿੰਦਗੜ੍ਹ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਅਤੇ ਡਰਾਈਵਰ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ, ਮੌਕੇ ਤੋਂ ਭੱਜ ਗਿਆ। ਪੁਲਿਸ ਉਸਦੀ ਭਾਲ ਕਰ ਰਹੀ ਹੈ।

 ਵਾਲਮੀਕਿ ਆਸ਼ਰਮ ਵਿੱਚ ਮੱਥਾ ਟੇਕਣ ਆਏ ਸਨ ਨੌਜਵਾਨ 

ਪਰਿਵਾਰਕ ਮੈਂਬਰਾਂ ਅਤੇ ਇੱਕ ਦੋਸਤ ਰੁਦਰ ਨੇ ਦੱਸਿਆ ਕਿ ਉਹ ਜਲੰਧਰ ਦੇ ਸ਼ਕਤੀ ਨਗਰ ਵਿੱਚ ਵਾਲਮੀਕਿ ਚੌਕ ਆਸ਼ਰਮ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਾਦਸੇ ਤੋਂ ਬਾਅਦ ਰੁਦਰ ਨੇ ਫ਼ੋਨ ਕਰਕੇ ਦੱਸਿਆ ਕਿ ਸਰੀਆ ਨਿਖਿਲ ਦੇ ਸਰੀਰ 'ਚੋਂ ਆਰ -ਪਾਰ ਹੋ ਗਿਆ। ਦ੍ਰਿਸ਼ ਬਹੁਤ ਭਿਆਨਕ ਸੀ ਅਤੇ ਘਟਨਾ ਸਥਾਨ 'ਤੇ ਪਹੁੰਚਣ 'ਤੇ ਪਰਿਵਾਰ ਹੈਰਾਨ ਰਹਿ ਗਿਆ।

ਪੁਲਿਸ ਨੇ ਪਰਿਵਾਰ ਦੇ ਬਿਆਨਾਂ ਅਤੇ ਮੁੱਢਲੀ ਜਾਂਚ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਫਰਾਰ ਟਰੱਕ ਡਰਾਈਵਰ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਅਧਿਕਾਰੀ ਕਾਰਨ ਦਾ ਪਤਾ ਲਗਾਉਣ ਲਈ ਹਾਈਵੇਅ ਸੀਸੀਟੀਵੀ ਫੁਟੇਜ ਅਤੇ ਹੋਰ ਸੁਰਾਗਾਂ ਦੀ ਜਲਦੀ ਜਾਂਚ ਕਰਨ ਦਾ ਵਾਅਦਾ ਕਰ ਰਹੇ ਹਨ।

Related Post