Faridkot Accident : ਪਿੰਡ ਕਲੇਰ ਨੇੜੇ ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ , ਨੌਜਵਾਨ ਦੀ ਮੌਕੇ ਤੇ ਹੋਈ ਮੌਤ

Faridkot Accident News : ਫਰੀਦਕੋਟ ਦੇ ਪਿੰਡ ਕਲੇਰ ਨੇੜੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਨੇ ਅੱਗੇ ਜਾਂਦੀ ਬਾਈਕ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਦੇ ਚੱਲਦੇ ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਆਸਪਾਸ ਖੜੇ ਪਿੰਡ ਦੇ ਲੋਕਾਂ ਨੇ ਤੁਰੰਤ ਕਾਰ ਨੂੰ ਘੇਰ ਲਿਆ ਅਤੇ ਕਾਰ ਚਾਲਕ ਨੂੰ ਮੌਕੇ 'ਤੇ ਫੜ ਲਿਆ ਜਦਕਿ ਇੱਕ ਕਾਰ ਸਵਾਰ ਮੌਕੇ ਤੋਂ ਭੱਜ ਗਿਆ

By  Shanker Badra November 4th 2025 10:35 AM

Faridkot Accident News : ਫਰੀਦਕੋਟ ਦੇ ਪਿੰਡ ਕਲੇਰ ਨੇੜੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਨੇ ਅੱਗੇ ਜਾਂਦੀ ਬਾਈਕ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਦੇ ਚੱਲਦੇ ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਆਸਪਾਸ ਖੜੇ ਪਿੰਡ ਦੇ ਲੋਕਾਂ ਨੇ ਤੁਰੰਤ ਕਾਰ ਨੂੰ ਘੇਰ ਲਿਆ ਅਤੇ ਕਾਰ ਚਾਲਕ ਨੂੰ ਮੌਕੇ 'ਤੇ ਫੜ ਲਿਆ ਜਦਕਿ ਇੱਕ ਕਾਰ ਸਵਾਰ ਮੌਕੇ ਤੋਂ ਭੱਜ ਗਿਆ। 

ਮੌਕੇ 'ਤੇ ਮੌਜੂਦ ਲੋਕਾਂ ਮੁਤਾਬਿਕ ਬਾਈਕ ਸਵਾਰ ਪਿੰਡ ਟਹਿਣਾ ਵਿਖੇ ਕੋਲਡ ਸਟੋਰ 'ਚ ਕੰਮ ਕਰਦਾ ਸੀ ਅਤੇ ਰਾਤ ਨੂੰ ਆਪਣੀ ਡਿਊਟੀ ਖਤਮ ਕਰ ਕੇ ਆਪਣੇ ਬਾਈਕ 'ਤੇ ਵਾਪਿਸ ਪਿੰਡ ਜਾ ਰਿਹਾ ਸੀ ਅਤੇ ਜਦ ਪਿੰਡ ਕਲੇਰ ਕੋਲ ਪੁੱਜਾ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਜ਼ੋਰਦਾਰ ਟੱਕਰ ਮਾਰੀ। 

ਇਸਦੇ ਚੱਲਦੇ ਬਾਈਕ ਸਵਾਰ ਹੇਠਾਂ ਡਿੱਗ ਪਿਆ। ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਿਸ ਵੱਲੋਂ ਕਾਰ ਚਾਲਕ ਨੂੰ ਹਿਰਾਸਤ 'ਚ ਲਿਆ ਗਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਮੈਡੀਕਲ ਹਸਪਤਾਲ ਮੋਰਚਰੀ 'ਚ ਭੇਜਿਆ ਗਿਆ। ਜਿਥੇ ਅੱਜ ਉਸਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ।

Related Post