ਕਾਰ ਸੇਵਾ ਗੁਰੂ ਕੇ ਬਾਗ ਵਾਲੇ ਬਾਬਾ ਚਰਨ ਸਿੰਘ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਅਤੇ ਪੰਥਕ ਸੇਵਾਵਾਂ ਵਿਚ ਹਮੇਸ਼ਾ ਅੱਗੇ ਹੋ ਕੇ ਵਿਚਰਦੇ ਰਹਿਣ ਦੀ ਗੱਲ ਆਖੀ।

By  Aarti April 17th 2024 07:28 PM

Singh Sahib Giani Raghbir Singh: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਕਾਰ ਸੇਵਾ ਗੁਰੂ ਕੇ ਬਾਗ ਵਾਲੇ ਬਾਬਾ ਚਰਨ ਸਿੰਘ ਪਹੁੰਚੇ ਅਤੇ ਉਨ੍ਹਾਂ ਨੇ ਸਿੰਘ ਸਾਹਿਬ ਨੂੰ ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਅਤੇ ਪੰਥਕ ਸੇਵਾਵਾਂ ਵਿਚ ਹਮੇਸ਼ਾ ਅੱਗੇ ਹੋ ਕੇ ਵਿਚਰਦੇ ਰਹਿਣ ਦੀ ਗੱਲ ਆਖੀ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਾਰ ਸੇਵਾ ਗੁਰੂ ਕਾ ਬਾਗ ਸੰਪਰਦਾ ਦੀ ਸੇਵਾ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਪਵਿੱਤਰ ਇਤਿਹਾਸਕ ਗੁਰਦੁਆਰਿਆਂ ਦੀਆਂ ਸੁੰਦਰ ਇਮਾਰਤਾਂ, ਸਰੋਵਰਾਂ ਅਤੇ ਸਰਾਵਾਂ ਦੇ ਨਿਰਮਾਣ ਵਿਚ ਕਾਰ ਸੇਵਾ ਗੁਰੂ ਕਾ ਬਾਗ ਸੰਪਰਦਾ ਦਾ ਸ਼ੁਰੂ ਤੋਂ ਹੀ ਅਹਿਮ ਯੋਗਦਾਨ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਸ. ਅਜੀਤ ਸਿੰਘ, ਜਸਪਾਲ ਸਿੰਘ ਅਤੇ ਭਗਵਾਨ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: Bathinda: ਭੁੱਚੋ ਮੰਡੀ 'ਚ ਥਾਣੇ ਨੇੜੇ AAP ਵਿਧਾਇਕ MLA ਜਗਸੀਰ ਸਿੰਘ 'ਤੇ ਚੱਲੀਆਂ ਗੋਲੀਆਂ; ਹਮਲਾਵਰ ਫਰਾਰ, ਪਰ ਪੁਲਿਸ ਨੇ ਕੀਤਾ ਇਨਕਾਰ

Related Post