Patiala ’ਚ 3 ਲਾਪਤਾ ਕੁੜੀਆਂ ਦੇ ਮਾਮਲੇ ’ਚ ਵੱਡੀ ਅਪਡੇਟ; ਪੁਲਿਸ ਨੇ ਹਰਿਆਣਾ ਤੋਂ ਕੀਤੀਆਂ ਬਰਾਮਦ
Patiala missing girls News : ਸਾਲਾਨਾ ਸਮਾਗਮ ਦੇ ਸਮਾਪਤ ਹੁੰਦੇ ਹੀ 14 ਸਾਲ ਦੀਆਂ ਤਿੰਨ ਨਾਬਾਲਗ ਵਿਦਿਆਰਥਣਾਂ ਅਚਾਨਕ ਲਾਪਤਾ ਹੋ ਗਈਆਂ ਸੀ, ਜਿਨ੍ਹਾਂ ਨੂੰ ਲਭ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਤਿੰਨਾਂ ਵਿਦਿਆਰਥਣਾਂ ਨੂੰ ਹਰਿਆਣਾ ਦੇ ਪਾਣੀਪਤ ਤੋਂ ਬਰਾਮਦ ਕੀਤਾ ਹੈ।
3 missing girls in Patiala News : ਸਿਵਲ ਲਾਈਨ ਥਾਣਾ ਖੇਤਰ ਅਧੀਨ ਆਉਂਦੇ ਅਜੀਤ ਨਗਰ ਇਲਾਕੇ ਵਿੱਚ ਸਥਿਤ ਸੇਂਟ ਪੀਟਰਜ਼ ਅਕੈਡਮੀ ਦੇ ਸਾਲਾਨਾ ਸਮਾਗਮ ਦੇ ਸਮਾਪਤ ਹੁੰਦੇ ਹੀ 14 ਸਾਲ ਦੀਆਂ ਤਿੰਨ ਨਾਬਾਲਗ ਵਿਦਿਆਰਥਣਾਂ ਅਚਾਨਕ ਲਾਪਤਾ ਹੋ ਗਈਆਂ ਸੀ, ਜਿਨ੍ਹਾਂ ਨੂੰ ਲਭ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਤਿੰਨਾਂ ਵਿਦਿਆਰਥਣਾਂ ਨੂੰ ਹਰਿਆਣਾ ਦੇ ਪਾਣੀਪਤ ਤੋਂ ਬਰਾਮਦ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ, ਸਕੂਲ ਦਾ ਫੰਕਸ਼ਨ ਖਤਮ ਹੋਣ ਤੋਂ ਬਾਅਦ ਬਾਹਰ ਨਿਕਲੀਆਂ ਤਿੰਨੋਂ ਵਿਦਿਆਰਥਣਾਂ ਲਾਪਤਾ ਹੋ ਗਈਆਂ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇੱਕੋ ਕਲਾਸ ਦੀਆਂ ਤਿੰਨੋਂ ਵਿਦਿਆਰਥਣਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੜਕੰਪ ਮਚ ਗਿਆ। ਜਦੋਂ ਬੱਚੀਆਂ ਨੂੰ ਸਕੂਲ ਤੋਂ ਲੈਣ ਪਹੁੰਚੇ ਮਾਪਿਆਂ ਨੂੰ ਉਨ੍ਹਾਂ ਦੀਆਂ ਬੱਚੀਆਂ ਨਹੀਂ ਮਿਲੀਆਂ ਤਾਂ ਚਿੰਤਤ ਪਰਿਵਾਰਾਂ ਨੇ ਥਾਣਾ ਮਾਡਲ ਟਾਊਨ ਵਿੱਚ ਸ਼ਿਕਾਇਤ ਦਰਜ ਕਰਵਾਈ।
ਸ਼ਿਕਾਇਤ ਮਿਲਦੇ ਹੀ ਪੁਲਿਸ ਨੇ ਵਿਦਿਆਰਥਣਾਂ ਦੀ ਭਾਲ ਸ਼ੁਰੂ ਕਰ ਦਿੱਤੀ। ਐਸਪੀ ਸਿਟੀ ਪਲਵਿੰਦਰ ਚੀਮਾ ਮੁਤਾਬਕ, ਪੁਲਿਸ ਨੂੰ ਸ਼ਾਮ ਕਰੀਬ ਸਾਢੇ ਸੱਤ ਵਜੇ ਤਿੰਨੋਂ ਵਿਦਿਆਰਥਣਾਂ ਦੇ ਸਕੂਲ ਤੋਂ ਚਲੇ ਜਾਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਭਾਲ ਵਿੱਚ ਜੁਟ ਗਈਆਂ। ਵਿਦਿਆਰਥਣਾਂ ਦੀ ਭਾਲ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ, ਡਿਜੀਟਲ ਫੁੱਟਪ੍ਰਿੰਟ, ਮੋਬਾਈਲ ਨੰਬਰ ਅਤੇ ਸੋਸ਼ਲ ਮੀਡੀਆ ਅਕਾਊਂਟਸ ਸਮੇਤ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।
ਮੁੱਢਲੀ ਜਾਂਚ ਵਿੱਚ ਸੀਸੀਟੀਵੀ ਫੁਟੇਜ ਵਿੱਚ ਵਿਦਿਆਰਥਣਾਂ ਸਕੂਲ ਤੋਂ ਬਾਹਰ ਜਾਂਦੀਆਂ ਦਿਖਾਈ ਦਿੱਤੀਆਂ ਹਨ। ਪੁਲਿਸ ਮੁਤਾਬਕ, ਕੁਝ ਫੁਟੇਜ ਵਿੱਚ ਵਿਦਿਆਰਥਣਾਂ ਆਟੋ ਸਮੇਤ ਹੋਰ ਆਵਾਜਾਈ ਦੇ ਸਾਧਨਾਂ ਰਾਹੀਂ ਅੱਗੇ ਜਾਂਦੀਆਂ ਦਿਖਾਈ ਦੇਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਕਈ ਪੁਲਿਸ ਟੀਮਾਂ ਜਾਂਚ ਵਿੱਚ ਜੁਟੀਆਂ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਿਟੀ-1 ਪੁਲਿਸ ਟੀਮ ਸਮੇਤ ਕਈ ਅਧਿਕਾਰੀ ਵਿਦਿਆਰਥਣਾਂ ਦੀ ਭਾਲ ਵਿੱਚ ਜੁਟੇ ਹੋਏ ਹਨ। ਪੁਲਿਸ ਵਿਦਿਆਰਥਣਾਂ ਦੇ ਪਰਿਵਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਸੰਭਾਵਿਤ ਥਾਵਾਂ ’ਤੇ ਜਾਂਚ ਕੀਤੀ ਜਾ ਰਹੀ ਹੈ।
ਐਸਪੀ ਸਿਟੀ ਨੇ ਕਿਹਾ ਕਿ ਫਿਲਹਾਲ ਪੁਲਿਸ ਦਾ ਪੂਰਾ ਧਿਆਨ ਤਿੰਨੋਂ ਨਾਬਾਲਗ ਵਿਦਿਆਰਥਣਾਂ ਨੂੰ ਸੁਰੱਖਿਅਤ ਬਰਾਮਦ ਕਰਨ ’ਤੇ ਹੈ। ਵਿਦਿਆਰਥਣਾਂ ਦੀ ਬਰਾਮਦਗੀ ਤੋਂ ਬਾਅਦ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਸਕੂਲ ਤੋਂ ਅਚਾਨਕ ਜਾਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।
ਪੁਲਿਸ ਦੀ ਲੋਕਾਂ ਨੂੰ ਅਪੀਲ
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਨਾਲ ਸਬੰਧਤ ਕਿਸੇ ਵੀ ਅਪੁਸ਼ਟ ਜਾਣਕਾਰੀ, ਅਫਵਾਹ ਜਾਂ ਵਿਦਿਆਰਥਣਾਂ ਦੀ ਨਿੱਜੀ ਜਾਣਕਾਰੀ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਨਾ ਕੀਤਾ ਜਾਵੇ। ਪੁਲਿਸ ਦਾ ਕਹਿਣਾ ਹੈ ਕਿ ਨਾਬਾਲਗ ਵਿਦਿਆਰਥਣਾਂ ਨਾਲ ਜੁੜੀ ਸੰਵੇਦਨਸ਼ੀਲ ਜਾਣਕਾਰੀ ਜਨਤਕ ਹੋਣ ਨਾਲ ਉਨ੍ਹਾਂ ਦੀ ਸੁਰੱਖਿਅਤ ਬਰਾਮਦਗੀ ਪ੍ਰਭਾਵਿਤ ਹੋ ਸਕਦੀ ਹੈ।
ਪੁਲਿਸ ਮੁਤਾਬਕ, ਵਿਦਿਆਰਥਣਾਂ ਦੇ ਸੁਰੱਖਿਅਤ ਮਿਲਣ ਤੋਂ ਬਾਅਦ ਪੂਰੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ। ਇਸ ਵਿੱਚ ਸਕੂਲ ਦੀ ਸੁਰੱਖਿਆ ਵਿਵਸਥਾ ਅਤੇ ਵਿਦਿਆਰਥਣਾਂ ਦੇ ਸਕੂਲ ਕੈਂਪਸ ਤੋਂ ਬਾਹਰ ਜਾਣ ਦੀਆਂ ਪਰਿਸਥਿਤੀਆਂ ਨੂੰ ਵੀ ਜਾਂਚ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।
ਪੁਲਿਸ ਦਾ ਕਹਿਣਾ ਹੈ ਕਿ ਵਿਦਿਆਰਥਣਾਂ ਦੀ ਸੁਰੱਖਿਅਤ ਬਰਾਮਦਗੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 1947 ਦੀ ਵੰਡ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਕੀਤਾ ਸੰਬੋਧਨ