ਰਾਜਾ ਵੜਿੰਗ ਨੂੰ ਧਮਕੀ ਦੇਣ 'ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ

By  Ravinder Singh November 24th 2022 02:13 PM -- Updated: November 24th 2022 03:58 PM

ਲੁਧਿਆਣਾ : ਭੜਕਾਊ ਸ਼ਬਦਾਵਲੀ ਵਰਤਣ ਕਾਰਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਖਿਲਾਫ਼ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਲੁਧਿਆਣਾ ਪੁਲਿਸ ਨੇ ਐਫਆਈਆਰ ਦਰਜ ਕਰਦਿਆਂ ਕਿਹਾ ਹੈ ਕਿ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਫਿਰ ਨਫਰਤੀ ਭਾਸ਼ਣ ਦੇਣ ਵਾਲੇ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਨੇ ਸਖਤੀ ਵਰਤਦੇ ਹੋਏ ਅੰਮ੍ਰਿਤਪਾਲ ਸਿੰਘ ਮਹਿਰੋਂ ਉਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣਾ ਤੇ ਨਫਰਤੀ ਭਾਸ਼ਣ ਦੇਣ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੀਪੀਐਸ ਅਧਿਕਾਰੀਆਂ ਦੇ ਬਿਆਨਾਂ ਉਪਰ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਸ਼ਹੂਰ ਸੁਨਿਆਰੇ ਦੇ ਕੰਪਲੈਕਸ 'ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ, ਦਸਤਾਵੇਜ਼ ਜ਼ਬਤ

ਇਸ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਇਕ ਨਿੱਜੀ ਚੈਨਲ ਉਤੇ ਇੰਟਰਵਿਊ ਦੌਰਾਨ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸੀ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਅਤੇ ਸਟੋਰ ਕਰਨ ਦੀ ਗੱਲ ਕਹੀ ਸੀ ਜਿਸ ਤਹਿਤ ਪੁਲਿਸ ਨੇ ਭੜਕਾਊ ਭਾਸ਼ਣ ਤਹਿਤ ਮਾਮਲਾ ਦਰਜ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਵਿਅਕਤੀ ਖਿਲਾਫ ਆਈਪੀਸੀ ਦੀ ਧਾਰਾ 506 ਤਹਿਤ ਤੇ ਆਰਮਜ਼ ਐਕਟ ਦੀ ਧਾਰਾ ਵੀ ਸ਼ਾਮਲ ਕੀਤੀ ਗਈ ਹੈ।

Related Post