ਸਾਵਧਾਨ: ਡਰੋਨ ਕੈਮਰੇ ਨੂੰ ਉਡਾਉਣ 'ਤੇ ਇਸ ਜ਼ਿਲ੍ਹੇ 'ਚ ਲੱਗੀ ਰੋਕ

By  Pardeep Singh November 7th 2022 06:17 PM

ਬਠਿੰਡਾ :  ਜ਼ਿਲ੍ਹਾ ਮੈਜਸਿਟ੍ਰੇਟ-ਕਮ-ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਨੇ ਧਾਰਾ 144 ਜਾਬਤਾ ਫੌਜਦਾਰੀ ਸੰਘਤਾ 1973 ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਡਰੋਨ ਕੈਮਰਾ ਚਲਾਉਣ/ਉਡਾਉਣ  ਉੱਤੇ ਮੁਕੰਮਲ ਰੋਕ ਲਗਾਈ ਜਾਂਦੀ ਹੈ।

ਅਧਿਕਾਰੀ ਸ਼ੌਕਤ ਅਹਿਮਦ ਪਰੇ ਨੇ ਹੁਕਮਾਂ ਦੀ ਵਰਤੋਂ ਕਰਦਿਆਂ ਸਿਵਲ ਏਅਰਪੋਰਟ, ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰਾਮਾਂ ਅਤੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿੱਚ ਡਰੋਨ ਕੈਮਰਾ ਚਲਾਉਣ/ਉਡਾਉਣ ਉੱਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 6 ਫ਼ਰਵਰੀ 2023 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਝਾਰਖੰਡ ਦੇ ਜਮਸ਼ੇਦਪੁਰ 'ਚ ਵਿਦੇਸ਼ੀ ਸੱਪ ਸਮੇਤ ਔਰਤ ਗ੍ਰਿਫ਼ਤਾਰ

Related Post