ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਦਫ਼ਤਰ ਮੁੜ CBI ਦਾ ਛਾਪਾ

ਕੇਂਦਰੀ ਜਾਂਚ ਬਿਊਰੋ ਨੇ ਦਿੱਲੀ ਸਕੱਤਰੇਤ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਦਫ਼ਤਰ ਵਿੱਚ ਮੁੜ ਛਾਪਾ ਮਾਰਿਆ

By  Jasmeet Singh January 14th 2023 04:52 PM

ਨਵੀਂ ਦਿੱਲੀ, 14 ਜਨਵਰੀ: ਕੇਂਦਰੀ ਜਾਂਚ ਬਿਊਰੋ (CBI) ਨੇ ਦਿੱਲੀ ਸਕੱਤਰੇਤ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਦਫ਼ਤਰ ਵਿੱਚ ਮੁੜ ਛਾਪਾ ਮਾਰਿਆ ਹੈ। ਸਿਸੋਦੀਆ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਦਾਅਵਾ ਕੀਤਾ ਕਿ CBI ਨੂੰ ਪਹਿਲਾਂ ਵੀ ਕੁਝ ਨਹੀਂ ਮਿਲਿਆ ਅਤੇ ਹੁਣ ਵੀ ਕੁਝ ਨਹੀਂ ਮਿਲੇਗਾ।

ਸੀ.ਬੀ.ਆਈ ਦੇ ਛਾਪੇ ਨੂੰ ਲੈ ਕੇ ਸਿਸੋਦੀਆ ਨੇ ਟਵੀਟ ਕੀਤਾ ਕਿ ਅੱਜ ਫਿਰ ਸੀਬੀਆਈ ਮੇਰੇ ਦਫ਼ਤਰ ਪਹੁੰਚੀ ਹੈ। ਉਨ੍ਹਾਂ ਦਾ ਸੁਆਗਤ ਹੈ। ਉਨ੍ਹਾਂ ਨੇ ਮੇਰੇ ਘਰ ਛਾਪਾ ਮਾਰਿਆ, ਮੇਰੇ ਦਫ਼ਤਰ 'ਤੇ ਛਾਪਾ ਮਾਰਿਆ, ਮੇਰੇ ਲਾਕਰ ਦੀ ਤਲਾਸ਼ੀ ਲਈ, ਮੇਰੇ ਪਿੰਡ ਜਾ ਕੇ ਵੀ ਜਾਂਚ ਕੀਤੀ। ਮੇਰੇ ਖ਼ਿਲਾਫ਼ ਕੁਝ ਨਹੀਂ ਮਿਲਿਆ ਅਤੇ ਨਾ ਹੀ ਮਿਲੇਗਾ ਕਿਉਂਕਿ ਮੈਂ ਕੁਝ ਗਲਤ ਨਹੀਂ ਕੀਤਾ ਹੈ। ਦਿੱਲੀ ਦੇ ਬੱਚਿਆਂ ਦੀ ਸਿੱਖਿਆ ਲਈ ਇਮਾਂਦਾਰੀ ਨਾਲ ਕੰਮ ਕੀਤਾ।

Related Post