Praveen Sood : ਪ੍ਰਵੀਨ ਸੂਦ ਹੀ ਬਣੇ ਰਹਿਣਗੇ ਸੀਬੀਆਈ ਦੇ ਡਾਇਰੈਕਟਰ , ਕੇਂਦਰ ਨੇ ਇੱਕ ਸਾਲ ਲਈ ਵਧਾਇਆ ਕਾਰਜਕਾਲ

Cbi Director Praveen Sood :ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੀਬੀਆਈ ਡਾਇਰੈਕਟਰ ਪ੍ਰਵੀਨ ਸੂਦ ਦਾ ਕਾਰਜਕਾਲ ਇੱਕ ਸਾਲ ਲਈ ਹੋਰ ਵਧਾ ਦਿੱਤਾ ਹੈ। ਸੂਦ ਨੇ 25 ਮਈ 2023 ਨੂੰ ਦੋ ਸਾਲਾਂ ਦੇ ਕਾਰਜਕਾਲ ਲਈ ਸੀਬੀਆਈ ਡਾਇਰੈਕਟਰ ਦਾ ਅਹੁਦਾ ਸੰਭਾਲਿਆ ਸੀ

By  Shanker Badra May 7th 2025 05:01 PM

Cbi Director Praveen Sood :ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੀਬੀਆਈ ਡਾਇਰੈਕਟਰ ਪ੍ਰਵੀਨ ਸੂਦ ਦਾ ਕਾਰਜਕਾਲ ਇੱਕ ਸਾਲ ਲਈ ਹੋਰ ਵਧਾ ਦਿੱਤਾ ਹੈ। ਸੂਦ ਨੇ 25 ਮਈ 2023 ਨੂੰ ਦੋ ਸਾਲਾਂ ਦੇ ਕਾਰਜਕਾਲ ਲਈ ਸੀਬੀਆਈ ਡਾਇਰੈਕਟਰ ਦਾ ਅਹੁਦਾ ਸੰਭਾਲਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੂਦ ਦੇ ਕਾਰਜਕਾਲ ਨੂੰ ਵਧਾਉਣ ਦਾ ਫੈਸਲਾ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ।

ਇਸ ਕਮੇਟੀ ਵਿੱਚ ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਲ ਸਨ। ਚੋਣ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਕੈਬਨਿਟ ਦੀ ਨਿਯੁਕਤੀਆਂ ਕਮੇਟੀ (ਏ.ਸੀ.ਸੀ.) ਨੇ ਪ੍ਰਵੀਨ ਸੂਦ ਦੇ ਕਾਰਜਕਾਲ ਨੂੰ 24 ਮਈ ਤੋਂ ਇੱਕ ਸਾਲ ਲਈ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ।

 ਕੌਣ ਹੈ ਪ੍ਰਵੀਨ ਸੂਦ ?

ਪ੍ਰਵੀਨ ਸੂਦ ਕਰਨਾਟਕ ਕੇਡਰ ਦੇ 1986 ਬੈਚ ਦੇ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ ਹਨ। ਜਦੋਂ ਉਨ੍ਹਾਂ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ ਤਾਂ ਉਨ੍ਹਾਂ ਨੂੰ ਕਰਨਾਟਕ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਤਾਇਨਾਤ ਕੀਤਾ ਗਿਆ ਸੀ। 1964 ਵਿੱਚ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਜਨਮੇ ਸੂਦ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਦਿੱਲੀ ਤੋਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ 22 ਸਾਲ ਦੀ ਉਮਰ ਵਿੱਚ ਆਈਪੀਐਸ ਅਧਿਕਾਰੀ ਬਣ ਗਏ। ਸੀਬੀਆਈ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਹੈ। ਇਸਦੇ ਨਿਰਦੇਸ਼ਕ ਦੀ ਚੋਣ ਬਹੁਤ ਮਹੱਤਵਪੂਰਨ ਹੈ। ਸਰਕਾਰ ਚਾਹੁੰਦੀ ਹੈ ਕਿ ਇਹ ਅਹੁਦਾ ਇੱਕ ਅਜਿਹੇ ਵਿਅਕਤੀ ਦੁਆਰਾ ਭਰਿਆ ਜਾਵੇ ,ਜੋ ਨਿਰਪੱਖ ਹੋਵੇ ਅਤੇ ਕਾਨੂੰਨ ਦੀ ਪਾਲਣਾ ਕਰੇ।


Related Post