Delhi snooping case: ਸੀਬੀਆਈ ਨੇ ਹੁਣ ਇਸ ਮਾਮਲੇ ਚ ਮਨੀਸ਼ ਸਿਸੋਦੀਆ ਖਿਲਾਫ ਦਰਜ ਕੀਤੀ FIR
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਸੀਬੀਆਈ ਨੇ ਇੱਕ ਹੋਰ ਕੇਸ ਦਰਜ ਕੀਤਾ ਹੈ।

Manish Sisodia: ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਸੀਬੀਆਈ ਨੇ ਇੱਕ ਹੋਰ ਕੇਸ ਦਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਫੀਡਬੈਕ ਯੂਨਿਟ ਦੇ ਗਠਨ ਅਤੇ ਨਿਯੁਕਤੀਆਂ 'ਚ ਭ੍ਰਿਸ਼ਟਾਚਾਰ ਦਾ ਇਲਜ਼ਾਮ ਹੈ ਜਿਸ ਦੇ ਚੱਲਦੇ ਸੀਬੀਆਈ ਨੇ ਮਨੀਸ਼ ਸਿਸੋਦੀਆ ਦੇ ਖਿਲਾਫ ਭ੍ਰਿਸ਼ਟਾਟਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੀਬੀਆਈ ਨੇ 14 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਕਥਿਤ ‘ਫੀਡਬੈਕ ਯੂਨਿਟ’ਨਾਲ ਸਬੰਧਤ ਜਾਸੂਸੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਸੱਤ ਲੋਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਸੀ। ਇਸ ਗੱਲ ਦਾ ਖੁਲਾਸਾ ਅੱਜ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਗੋਪਾਲ ਮੋਹਨ ਦਾ ਵੀ ਐਫਆਈਆਰ ਵਿੱਚ ਨਾਮ ਸ਼ਾਮਲ ਹੈ।
ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੀਐੱਮ ਮੋਦੀ ਦੀ ਸਾਜਿਸ਼ ਹੈ ਕਿ ਮਨੀਸ਼ ਸਿਸੋਦੀਆ ’ਤੇ ਝੂਠੇ ਇਲਜ਼ਾਮ ਲਗਾ ਕੇ ਉਨ੍ਹਾਂ ਨੂੰ ਜੇਲ੍ਹ ’ਚ ਹੀ ਰੱਖਿਆ ਜਾਵੇ ਇਹ ਦੇਸ਼ ਦੇ ਲਈ ਦੁਖ ਭਰੀ ਗੱਲ ਹੈ।
ਇਹ ਵੀ ਪੜ੍ਹੋ: Cheetah Helicopter Crash: ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ਨੇੜੇ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ