Harcharan Bhullar Bribe Case : ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਇੱਕ ਹੋਰ ਝਟਕਾ, CBI ਨੇ ਆਮਦਨ ਤੋਂ ਵੱਧ ਮਾਮਲੇ ਚ ਦਰਜ ਕੀਤੀ FIR

Harcharan Bhullar Bribe Case : ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਰਿਸ਼ਵਤ ਮਾਮਲੇ 'ਚ ਫੜੇ ਗਏ ਸਾਬਕਾ ਆਈਪੀਐਸ ਅਧਿਕਾਰੀ ਖਿਲਾਫ਼ ਹੁਣ ਸੀਬੀਆਈ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਐਫਆਈਆਰ ਦਰਜ ਕੀਤੀ ਹੈ।

By  KRISHAN KUMAR SHARMA October 29th 2025 06:25 PM -- Updated: October 29th 2025 06:44 PM

Harcharan Bhullar Bribe Case : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਰਿਸ਼ਵਤ ਮਾਮਲੇ 'ਚ ਫੜੇ ਗਏ ਸਾਬਕਾ ਆਈਪੀਐਸ ਅਧਿਕਾਰੀ ਖਿਲਾਫ਼ ਹੁਣ ਸੀਬੀਆਈ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਐਫਆਈਆਰ ਦਰਜ ਕੀਤੀ ਹੈ।

ਚੰਡੀਗੜ੍ਹ ਸੀਬੀਆਈ ਕਰੇਗੀ ਜਾਂਚ

ਜਾਣਕਾਰੀ ਅਨੁਸਾਰ ਇਹ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਚੰਡੀਗੜ੍ਹ ਸੀਬੀਆਈ ਇੰਸਪੈਕਟਰ ਸੋਨਲ ਮਿਸ਼ਰਾ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸ ਦੀ ਜਾਂਚ ਚੰਡੀਗੜ੍ਹ ਸੀਬੀਆਈ ਦੇ ਅਧਿਕਾਰੀ ਕੁਲਦੀਪ ਸਿੰਘ ਨੂੰ ਸੌਂਪੀ ਗਈ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਭੁੱਲਰ ਨੇ ਅਣਜਾਣ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ। ਭੁੱਲਰ ਆਮਦਨ ਤੋਂ ਵੱਧ ਜਾਇਦਾਦਾਂ ਲਈ ਕੋਈ ਤਸੱਲੀਬਖਸ਼ ਸਪੱਸ਼ਟੀਕਰਨ ਨਹੀਂ ਦੇ ਸਕਿਆ। 

ਦੱਸ ਦਈਏ ਕਿ ਸਾਬਕਾ ਡੀਆਈਜੀ ਨੂੰ 16 ਅਕਤੂਬਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਵਿਚੋਲੇ ਕ੍ਰਿਸ਼ਨੂ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਕਿ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ।

ਆਮਦਨ ਤੋਂ ਵੱਧ ਮਾਮਲੇ ਦੀ ਐਫਆਈਆਰ।
ਆਮਦਨ ਤੋਂ ਵੱਧ ਮਾਮਲੇ ਦੀ ਐਫਆਈਆਰ।

ਸੀਬੀਆਈ ਨੇ ਬੁੱਧਵਾਰ ਨੂੰ ਵਿਚੋਲੇ ਕ੍ਰਿਸ਼ਨੂ ਨੂੰ ਪਹਿਲੀ ਵਾਰ 9 ਦਿਨਾਂ ਲਈ ਰਿਮਾਂਡ 'ਤੇ ਲਿਆ। ਇਹ ਰਿਮਾਂਡ ਭੁੱਲਰ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਸਿਰਫ਼ ਦੋ ਦਿਨ ਪਹਿਲਾਂ ਆਇਆ ਸੀ। ਭੁੱਲਰ ਨੂੰ 31 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣਾ ਹੈ।

ਜ਼ਿਕਰਯੋਗ ਹੈ ਕਿ ਹੁਣ ਤੱਕ ਸੀਬੀਆਈ ਨੇ ਜਾਂਚ ਦੌਰਾਨ ਉਨ੍ਹਾਂ ਦੇ ਘਰ ਤੋਂ 7.5 ਕਰੋੜ ਰੁਪਏ ਨਕਦ, ਕੁਝ ਜਾਇਦਾਦ ਦੇ ਦਸਤਾਵੇਜ਼, ਮਹਿੰਗੀਆਂ ਘੜੀਆਂ ਅਤੇ ਸ਼ਰਾਬ ਬਰਾਮਦ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਇੱਕ ਬੈਂਕ ਲਾਕਰ ਤੋਂ ਕੁਝ ਜ਼ਮੀਨੀ ਕਾਗਜ਼ਾਤ ਅਤੇ ਸੋਨਾ ਬਰਾਮਦ ਕੀਤਾ ਗਿਆ ਸੀ। ਇਸਤੋਂ ਇਲਾਵਾ ਭਾਰਤ ਤੋਂ ਬਾਹਰ ਦੁਬਈ ਆਦਿ ਦੇਸ਼ਾਂ 'ਚ ਵੀ ਬੇਨਾਮੀ ਸੰਪਤੀਆਂ ਦਾ ਪਰਦਾਫਾਸ਼ ਕੀਤਾ ਹੈ ਅਤੇ ਅਜੇ ਹੋਰ ਵੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਾਮਲੇ ’ਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ; CBI ਨੇ ਭੁੱਲਰ ਦੇ ਕੌਮਾਂਤਰੀ ਸਬੰਧਾਂ ਦਾ ਕੀਤਾ ਪਰਦਾਫਾਸ਼

Related Post