ਅੱਜ ਤੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ, ਕਿਸਾਨਾਂ ਦੇ ਅੰਦੋਲਨ ਕਾਰਨ CBSE ਨੇ ਜਾਰੀ ਕੀਤੀ ਐਡਵਾਈਜ਼ਰੀ

By  Aarti February 15th 2024 10:09 AM

CBSE Issues Advisory: ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਅੱਜ ਵੀਰਵਾਰ ਤੋਂ ਸ਼ੁਰੂ ਹੋਣਗੀਆਂ। ਅਜਿਹੇ ਵਿੱਚ ਬੋਰਡ ਨੇ ਇੱਕ ਐਡਵਾਇਜ਼ਰੀ ਜਾਰੀ ਕਰਕੇ ਸਕੂਲਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਹੈ। ਅਜਿਹੇ 'ਚ ਕਿਸਾਨਾਂ ਦੇ ਅੰਦੋਲਨ ਕਾਰਨ ਬੰਦ ਸੜਕਾਂ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਦੇਖਦੇ ਹੋਏ ਬੋਰਡ ਨੇ ਵਿਦਿਆਰਥੀਆਂ ਨੂੰ ਜਲਦੀ ਘਰੋਂ ਨਿਕਲਣ ਅਤੇ ਹੋ ਸਕੇ ਤਾਂ ਮੈਟਰੋ ਸੇਵਾ ਲੈਣ ਦੀ ਸਲਾਹ ਦਿੱਤੀ ਹੈ। 

ਬੋਰਡ ਅਨੁਸਾਰ ਪ੍ਰੀਖਿਆਵਾਂ ਦੋ ਸ਼ਿਫਟਾਂ ਵਿੱਚ ਕਰਵਾਈਆਂ ਜਾਣਗੀਆਂ। ਪਹਿਲੀ ਸ਼ਿਫਟ ਲਈ ਪ੍ਰੀਖਿਆ ਸਵੇਰੇ 10.30 ਵਜੇ ਅਤੇ ਦੂਜੀ ਸ਼ਿਫਟ ਲਈ ਦੁਪਹਿਰ 1.30 ਵਜੇ ਹੋਵੇਗੀ। ਹਾਲਾਂਕਿ ਵਿਦਿਆਰਥੀਆਂ ਨੂੰ ਅੱਧਾ ਘੰਟਾ ਪਹਿਲਾਂ ਕੇਂਦਰ 'ਤੇ ਪਹੁੰਚਣਾ ਹੋਵੇਗਾ। ਬੋਰਡ ਨੇ ਵਿਦਿਆਰਥੀਆਂ ਨੂੰ ਜਲਦੀ ਨਿਕਲਣ ਲਈ ਕਿਹਾ ਹੈ ਤਾਂ ਜੋ ਉਹ ਪ੍ਰੀਖਿਆ ਕੇਂਦਰ ਤੱਕ ਆਸਾਨੀ ਨਾਲ ਪਹੁੰਚ ਸਕਣ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 13 ਮਾਰਚ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 2 ਅਪ੍ਰੈਲ ਤੱਕ ਹੋਣਗੀਆਂ। ਭਾਰਤ ਅਤੇ 26 ਹੋਰ ਦੇਸ਼ਾਂ ਦੇ 39 ਲੱਖ ਤੋਂ ਵੱਧ ਵਿਦਿਆਰਥੀ ਸੀਬੀਐਸਈ (CBSE) ਬੋਰਡ ਦੀ ਪ੍ਰੀਖਿਆ ਲਈ ਬੈਠਣਗੇ।

ਸੀਬੀਐਸਈ ਨੇ ਐਡਵਾਈਜ਼ਰੀ ਵਿੱਚ ਕਿਹਾ, 'ਵਿਦਿਆਰਥੀਆਂ ਨੂੰ ਸਥਾਨਕ ਸਥਿਤੀਆਂ, ਆਵਾਜਾਈ, ਮੌਸਮ ਦੀ ਸਥਿਤੀ, ਦੂਰੀ ਆਦਿ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਯਾਤਰਾ ਦੀ ਯੋਜਨਾ ਬਣਾਉਣੀ ਚਾਹੀਦੀ ਹੈ ਤਾਂ ਜੋ ਉਹ ਸਵੇਰੇ 10 ਵਜੇ ਜਾਂ ਇਸ ਤੋਂ ਪਹਿਲਾਂ ਪ੍ਰੀਖਿਆ ਕੇਂਦਰਾਂ 'ਤੇ ਪਹੁੰਚ ਜਾਣ ਕਿਉਂਕਿ ਵਿਦਿਆਰਥੀਆਂ ਨੂੰ 10 ਵਜੇ ਤੱਕ ਕੇਂਦਰਾਂ 'ਤੇ ਪਹੁੰਚਣਾ ਜ਼ਰੂਰੀ ਹੁੰਦਾ ਹੈ। ਸਵੇਰੇ ਦਾਖਲ ਹੋਣ ਦਿੱਤਾ ਜਾਵੇਗਾ, ਉਸ ਤੋਂ ਬਾਅਦ ਨਹੀਂ।

ਇਸ ਇਲਾਵਾ ਬੋਰਡ ਨੇ ਸਾਰੇ ਸਕੂਲਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਮਾਪਿਆਂ ਅਤੇ ਵਿਦਿਆਰਥੀਆਂ ਦੀ ਮਦਦ ਅਤੇ ਮਾਰਗਦਰਸ਼ਨ ਕਰਨ। ਵਿਦਿਆਰਥੀਆਂ ਨੂੰ ਇੱਕ ਵਾਰ ਫਿਰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਪ੍ਰੀਖਿਆ ਕੇਂਦਰਾਂ ਦੀ ਪਹਿਲਾਂ ਤੋਂ ਚੰਗੀ ਤਰ੍ਹਾਂ ਜਾਂਚ ਕਰਨ ਅਤੇ ਆਪਣੀ ਯਾਤਰਾ ਦੀ ਯੋਜਨਾ ਬਣਾਉਣ ਤਾਂ ਜੋ ਉਹ ਕੇਂਦਰਾਂ 'ਤੇ ਪਹਿਲਾਂ ਜਾਂ ਸਮੇਂ 'ਤੇ ਪਹੁੰਚ ਸਕਣ।

ਇਹ ਵੀ ਪੜ੍ਹੋ: ਫਾਇਰਿੰਗ ਨਾਲ ਮੁੜ ਕੰਬਿਆ America; ਕੰਸਾਸ ਸਿਟੀ 'ਚ ਹੋਈ ਗੋਲੀਬਾਰੀ, 1 ਦੀ ਮੌਤ ਤੇ 22 ਜ਼ਖਮੀ

Related Post