ਕੇਂਦਰ ਸਰਕਾਰ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਬੇਅਦਬੀ ਮਾਮਲੇ ’ਤੇ ਪਾਸ ਕੀਤੇ ਬਿੱਲ ਨੂੰ ਮਨਜੂਰੀ ਦੇਵੇ : MP ਹਰਸਿਮਰਤ ਕੌਰ ਬਾਦਲ

MP Harsimrat Kaur Badal : ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ 2016 ਦੌਰਾਨ ਅਕਾਲੀ ਦਲ ਦੀ ਸਰਕਾਰ ਵੇਲੇ ਵਿਧਾਨ ਸਭਾ ਵਿਚ ਬੇਅਦਬੀ ਮਾਮਲੇ ’ਤੇ ਪਾਸ ਕੀਤੇ ਗਏ ਬਿੱਲ (Anti Beadbi Law) ਨੂੰ ਕੇਂਦਰ ਸਰਕਾਰ ਤੁਰੰਤ ਮਨਜ਼ੂਰੀ ਦੇਵੇ।

By  KRISHAN KUMAR SHARMA April 2nd 2026 06:27 PM -- Updated: April 2nd 2026 06:30 PM

ਸ਼੍ਰੋਮਣੀ ਅਕਾਲੀ ਦਲ (Shiroamni Akali Dal) ਦੇ ਸਾਂਸਦ ਹਰਸਿਮਰਤ ਕੌਰ ਬਾਦਲ (MP Harsimrat Kaur Badal) ਨੇ ਅੱਜ ਮੰਗ ਕੀਤੀ ਕਿ 2016 ਦੌਰਾਨ ਅਕਾਲੀ ਦਲ ਦੀ ਸਰਕਾਰ ਵੇਲੇ ਵਿਧਾਨ ਸਭਾ ਵਿਚ ਬੇਅਦਬੀ ਮਾਮਲੇ ’ਤੇ ਪਾਸ ਕੀਤੇ ਗਏ ਬਿੱਲ (Anti Beadbi Law) ਨੂੰ ਕੇਂਦਰ ਸਰਕਾਰ ਤੁਰੰਤ ਮਨਜ਼ੂਰੀ ਦੇਵੇ।

ਸੰਸਦ ਵਿਚ ਬੋਲਦਿਆਂ MP ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਇਸਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਾਣ ਨਾਲ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਆਪਣੀ ਮਾਂ ਕਹਿਣ ਦੀ ਵੀ ਨਿਖੇਧੀ ਕੀਤੀ। ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਸਭ ਤੋਂ ਵੱਡੀ ਬੇਅਦਬੀ ਕਰਾਰ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਹਮਲੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸੈਂਕੜੇ ਸਰੂਪ ਤਬਾਹ ਹੋਏ ਪਰ ਰਾਜਾ ਵੜਿੰਗ ਨੇ ਕਦੇ ਵੀ ਇਸ ਬਾਰੇ ਗੱਲ ਨਹੀਂ ਕੀਤੀ ਤੇ ਇਸ ’ਤੇ ਨਿਆਂ ਮੰਗਣ ਦੀ ਗੱਲ ਤਾਂ ਭੁੱਲ ਹੀ ਜਾਓ।

ਬੀਬੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (AAP) ਵੀ ਬੇਅਦਬੀਆਂ ਕਰਵਾ ਕੇ ਸਮਾਜ ਨੂੰ ਵੰਡਣ ਲਈ ਜ਼ਿੰਮੇਵਾਰ ਹੈ। ਉਹਨਾਂ ਦੱਸਿਆ ਕਿ ਕਿਵੇਂ ਪੰਜਾਬ ਵਿਚ ਆਪ ਦੇ ਦਾਖਲੇ ਤੋਂ ਬਾਅਦ ਬੇਅਦਬੀ ਦਾ ਦੌਰ ਸ਼ੁਰੂ ਹੋਇਆ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰ ਦੇ ਪਿਛਲੇ 10 ਸਾਲਾਂ ਦੇ ਰਾਜ ਵਿਚ ਬੇਅਦਬੀ ਦੀਆਂ 597 ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਸਿਰਫ 44 ਮਾਮਲਿਆਂ ਵਿਚ ਸਜ਼ਾਵਾਂ ਹੋਈਆਂ ਹਨ ਜੋ ਕਿ 7 ਫੀਸਦੀ ਦੀ ਔਸਤ ਬਣਦੀ ਹੈ।

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵੀ ਮੰਗੀ

ਬਠਿੰਡਾ ਦੇ ਐਮ.ਪੀ. ਨੇ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ 30 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਦੀ ਵੀ ਰਿਹਾਈ ਮੰਗੀ। ਉਹਨਾਂ ਨੇ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਗ੍ਰਹਿ ਮੰਤਰਾਲੇ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਭਾਈ ਰਾਜੋਆਣਾ ਦੀ ਰਿਹਾਈ ਬਾਰੇ ਫੌਰੀ ਫੈਸਲਾ ਲਵੇ ਅਤੇ ਅਪੀਲ ਕੀਤੀ ਕਿ ਫੈਸਲਾ ਤੁਰੰਤ ਲਿਆ ਜਾਵੇ।

Related Post