PTC News
Search

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ ਤੇ 50 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ- ਕੇਵਲ ਸਿੰਘ ਢਿੱਲੋਂ

ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਨ੍ਹਾਂ ਨੂੰ ਵਿਸ਼ੇਸ਼ ਪੱਤਰ ਭੇਜ ਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ।

By  Amritpal Singh October 2nd 2026 06:14 PM

ਚੰਡੀਗੜ੍ਹ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਉਣ ਵਾਲੇ ਰਬੀ ਸੀਜ਼ਨ 2026-27 ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਣਕ ਦੇ ਪ੍ਰਮਾਣਿਤ (ਸਰਟੀਫਾਈਡ) ਬੀਜਾਂ 'ਤੇ ਸਬਸਿਡੀ ਦੇਣ ਲਈ 50.00 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਂਝੀ ਕੀਤੀ।


ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਨ੍ਹਾਂ ਨੂੰ ਵਿਸ਼ੇਸ਼ ਪੱਤਰ ਭੇਜ ਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ 'ਰਾਸ਼ਟਰੀ ਖੁਰਾਕ ਸੁਰੱਖਿਆ ਅਤੇ ਪੋਸ਼ਣ ਮਿਸ਼ਨ' (NFSNM) ਦੇ ਬੀਜ ਹਿੱਸੇ ਅਧੀਨ ਦਿੱਤੀ ਜਾਵੇਗੀ।


ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਕੱਦ-ਬੁੱਤ ਨੂੰ ਉੱਚਾ ਚੁੱਕਣ, ਉਨ੍ਹਾਂ ਦੀ ਆਰਥਿਕਤਾ ਮਜ਼ਬੂਤ ਕਰਨ ਅਤੇ ਸੂਬੇ ਦੇ ਖੇਤੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਨਿਰੰਤਰ ਵਚਨਬੱਧ ਹੈ। 


ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ ਸਿਰ ਲਈ ਗਏ ਇਸ ਫੈਸਲੇ ਨਾਲ ਹਾੜੀ ਸੀਜ਼ਨ ਦੀ ਬੀਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲਾ ਕਣਕ ਦਾ ਬੀਜ ਰਿਆਇਤੀ ਦਰਾਂ 'ਤੇ ਮੁਹੱਈਆ ਹੋ ਸਕੇਗਾ।

Related Post