PRTC ,ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਦਾ ਪ੍ਰਦਰਸ਼ਨ ਮੁਲਤਵੀ ,ਸਰਕਾਰ ਨੇ ਬੱਸ ਟੈਂਡਰ 31 ਅਕਤੂਬਰ ਤੱਕ ਕੀਤਾ ਮੁਲਤਵੀ
Punjab Bus Strike postponed : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਚੱਕਾ ਜਾਮ ਦਾ ਪ੍ਰਦਰਸ਼ਨ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬੱਸ ਟੈਂਡਰ ਪ੍ਰਕਿਰਿਆ ਨੂੰ ਮੁਲਤਵੀ ਕਰਨ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਆਪਣੀ ਹੜਤਾਲ 31 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ
Punjab Bus Strike postponed : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਚੱਕਾ ਜਾਮ ਦਾ ਪ੍ਰਦਰਸ਼ਨ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬੱਸ ਟੈਂਡਰ ਪ੍ਰਕਿਰਿਆ ਨੂੰ ਮੁਲਤਵੀ ਕਰਨ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਆਪਣੀ ਹੜਤਾਲ 31 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਗਈ ਹੈ।
ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ 31 ਅਕਤੂਬਰ ਤੱਕ ਸਥਾਈ ਹੱਲ ਲੱਭਣ ਵਿੱਚ ਅਸਫਲ ਰਹਿੰਦੀ ਹੈ ਤਾਂ ਗੁਪਤ ਐਕਸ਼ਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੀ ਵਾਰ ਬਿਨਾਂ ਕਿਸੇ ਪੂਰਵ ਸੂਚਨਾ ਦੇ ਬੱਸਾਂ ਨੂੰ ਜਿੱਥੇ ਵੀ ਹੋਣ ਰੋਕ ਦਿੱਤਾ ਜਾਵੇਗਾ ਅਤੇ ਹਾਈਵੇਅ ਅਚਾਨਕ ਬੰਦ ਕਰ ਦਿੱਤੇ ਜਾਣਗੇ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਸੜਕ ਜਾਮ ਦੌਰਾਨ ਕਰਮਚਾਰੀਆਂ ਅਤੇ ਪੁਲਿਸ ਵਿਚਕਾਰ ਝੜਪ ਹੋਈ। ਕਰਮਚਾਰੀ ਹਾਈਵੇਅ 'ਤੇ ਉਤਰ ਆਏ ਤੇ ਨਾਅਰੇਬਾਜ਼ੀ ਕੀਤੀ ਅਤੇ ਕਈ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਦੇ ਅੱਗੇ ਲੇਟ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਲੰਧਰ ਵਿੱਚ ਪੁਲਿਸ ਨੇ ਡਿਪੂ ਨੂੰ ਘੇਰ ਲਿਆ ਅਤੇ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਰਮਚਾਰੀਆਂ ਨੂੰ ਜਾਣ ਤੋਂ ਰੋਕ ਦਿੱਤਾ। ਵਿਰੋਧ ਵਿੱਚ ਕਰਮਚਾਰੀਆਂ ਨੇ ਅੰਦਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਦੱਸ ਦੇਈਏ ਕਿ ਸਰਕਾਰ ਵਲੋਂ ਨਵੀਆਂ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਨੂੰ ਲੈ ਕੇ ਅੱਜ ਟੈਂਡਰ ਖੋਲਿਆ ਜਾਣਾ ਸੀ ,ਜਿਸਨੂੰ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਪ੍ਰਾਈਵੇਟ ਬੱਸਾਂ ਨੂੰ ਵਿਭਾਗ ਅਧੀਨ ਲੈ ਕੇ ਆਉਣ ਨਾਲ ਵਿਭਾਗ ਖਤਮ ਹੋਣ ਦੀ ਕਗਾਰ ਵੱਲ ਵਧੇਗਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਸਰਕਾਰ ਕੋਲ ਪੈਸੇ ਨਹੀਂ ਹਨ। ਹਰ ਵਾਰ ਮੁਲਾਜ਼ਮਾਂ ਨੂੰ ਸੰਘਰਸ਼ ਕਰਕੇ ਤਨਖਾਹ ਲੈਣੀ ਪੈਂਦੀ ਹੈ।
