Advisory For Coronavirus: ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ, ਦਿੱਤੀਆਂ ਇਹ ਹਿਦਾਇਤਾਂ

ਦੇਸ਼ ਭਰ ’ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹੋ। ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 10 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ 1,805 ਨਵੇਂ ਮਰੀਜ਼ ਮਿਲੇ ਹਨ।

By  Aarti March 27th 2023 05:47 PM

Advisory For Coronavirus: ਦੇਸ਼ ਭਰ ’ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 10 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ 1,805 ਨਵੇਂ ਮਰੀਜ਼ ਮਿਲੇ ਹਨ। ਉੱਥੇ ਹੀ 6 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਦੂਜੇ ਪਾਸੇ ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। 


ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ 'ਚ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਤੋਂ ਬਚਣ ਲਈ ਕਿਹਾ ਗਿਆ ਹੈ। ਨਾਲ ਹੀ ਭੀੜ ਭਾੜ ਇਲਾਕੇ ਜਾਣ ਦੇ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ। ਜੁਖਾਮ ਜਾਂ ਖੰਘ ਹੋਣ ’ਤੇ ਨੱਕ ਅਤੇ  ਮੂੰਹ ਨੂੰ ਰੁਮਾਲ ਨਾਲ ਕਵਰ ਕੀਤਾ ਜਾਵੇ। ਹੱਥਾਂ ਦੀ ਸਾਫ ਸਫਾਈ ਦਾ ਖ਼ਾਸ ਤੌਰ ’ਤੇ ਧਿਆਨ ਰੱਖਿਆ ਜਾਵੇ। 

ਐਡਵਾਈਜ਼ਰੀ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਤਰ੍ਹਾਂ ਸਿਹਤ ਖ਼ਰਾਬ ਹੁੰਦੀ ਹੈ ਤਾਂ ਤੁਰੰਤ ਹੀ ਡਾਕਟਰ ਨਾਲ ਸੰਪਰਕ ਕੀਤਾ ਜਾਵੇ। 

ਇਹ ਵੀ ਪੜ੍ਹੋ: ਬਠਿੰਡਾ ਐਡਵਾਂਸ ਕੈਂਸਰ ਇੰਸਟੀਚਿਊਟ ਨੂੰ ਮਿਲੀਆਂ ਆਟੋਮੈਟਿਕ ਬਾਇਓਕੈਮਿਸਟਰੀ ਐਨਾਲਾਈਜ਼ਰ ਮਸ਼ੀਨਾਂ

Related Post