Mohali Violence: ਵਕੀਲਾਂ ਖ਼ਿਲਾਫ਼ ਦਰਜ ਕੇਸ ਖ਼ਿਲਾਫ਼ ਜ਼ਿਲ੍ਹਾ ਅਦਾਲਤ ’ਚ ਮੁੜ ਹੜਤਾਲ ਸ਼ੁਰੂ

ਚੰਡੀਗੜ੍ਹ ਬਾਰ ਐਸਸੀਏਸ਼ਨ ਨੇ ਪ੍ਰਸ਼ਾਸਨ ਦੇ ਖਿਲਾਫ ਮੁੜ ਤੋਂ ਮੋਰਚਾ ਖੋਲ੍ਹ ਦਿੱਤਾ ਹੈ। ਦੱਸ ਦਈਏ ਕਿ ਅਮਰ ਸਿੰਘ ਚਹਿਲ ਖਿਲਾਫ ਦਰਜ ਐਫਆਈਆਰ ਦੇ ਵਿਰੋਧ ’ਚ ਮੁੜ ਤੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

By  Aarti February 23rd 2023 10:58 AM -- Updated: February 23rd 2023 11:17 AM

ਚੰਡੀਗੜ੍ਹ: ਚੰਡੀਗੜ੍ਹ ਬਾਰ ਐਸਸੀਏਸ਼ਨ ਨੇ ਪ੍ਰਸ਼ਾਸਨ ਦੇ ਖਿਲਾਫ ਮੁੜ ਤੋਂ ਮੋਰਚਾ ਖੋਲ੍ਹ ਦਿੱਤਾ ਹੈ। ਦੱਸ ਦਈਏ ਕਿ ਅਮਰ ਸਿੰਘ ਚਹਿਲ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਖਿਲਾਫ ਦਰਜ ਐਫਆਈਆਰ ਦੇ ਵਿਰੋਧ ’ਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਬਾਰ ਐਸਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਰੋਜ ਕੋਰਟ ਦੇ ਬਾਹਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਵਕੀਲ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ 27 ਫਰਵਰੀ ਨੂੰ ਵੱਡੀ ਕਾਰ ਰੈਲੀ ਵੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: AAP MLA Amit Rattan Kotfatta arrested : ਵਿਜੀਲੈਂਸ ਨੇ 'ਆਪ' ਵਿਧਾਇਕ ਅਮਿਤ ਰਤਨ ਨੂੰ ਕੀਤਾ ਗ੍ਰਿਫ਼ਤਾਰ

Related Post