PTC News
Search
🔍 Search

ਚੰਡੀਗੜ੍ਹ ਦੀ ਵਾਰਡ ਨੰਬਰ 31 ਵਿੱਚ ਗੂੰਜਿਆ “ਚੰਡੀਗੜ੍ਹ ਦੀ ਪੁਕਾਰ, ਅਕਾਲੀ ਦਲ ਸਰਕਾਰ”, ਜਨ ਆਸ਼ੀਰਵਾਦ ਸੰਕਲਪ ਸਮਾਰੋਹ ਵਿੱਚ ਉਮੜਿਆ ਭਾਰੀ ਜਨਸੈਲਾਬ

Punjab News: ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰਡ ਨੰਬਰ 31 ਵਿੱਚ ਐਤਵਾਰ ਨੂੰ ਕਰਵਾਏ ਗਏ ਜਨ ਆਸ਼ੀਰਵਾਦ ਸੰਕਲਪ ਸਮਾਰੋਹ ਵਿੱਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

By  Amritpal Singh November 23rd 2026 12:32 PM

Punjab News: ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰਡ ਨੰਬਰ 31 ਵਿੱਚ ਐਤਵਾਰ ਨੂੰ ਕਰਵਾਏ ਗਏ ਜਨ ਆਸ਼ੀਰਵਾਦ ਸੰਕਲਪ ਸਮਾਰੋਹ ਵਿੱਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਸੈਕਟਰ 52 ਅਤੇ ਕਜਹੇੜੀ ਦੇ ਸੈਂਕੜੇ ਵਸਨੀਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਦਲਜੀਤ ਸਿੰਘ, ਜੋ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ, ਨੂੰ ਆਪਣਾ ਆਸ਼ੀਰਵਾਦ ਅਤੇ ਸਮਰਥਨ ਦਿੱਤਾ। ਇਸ ਮੌਕੇ “ਚੰਡੀਗੜ੍ਹ ਦੀ ਪੁਕਾਰ, ਅਕਾਲੀ ਦਲ ਸਰਕਾਰ” ਦੇ ਜੋਸ਼ੀਲੇ ਨਾਅਰਿਆਂ ਨਾਲ ਪੂਰਾ ਸਮਾਗਮ ਗੂੰਜਦਾ ਰਿਹਾ।


ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਮੌਜੂਦਾ ਨਗਰ ਨਿਗਮ ਦੀ ਕਾਰਗੁਜ਼ਾਰੀ ਤੋਂ ਲਗਾਤਾਰ ਨਿਰਾਸ਼ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਸਨੀਕ ਖਸਤਾ ਹਾਲ ਸੜਕਾਂ, ਸਫ਼ਾਈ ਦੀ ਮਾੜੀ ਵਿਵਸਥਾ, ਨਾਕਾਫ਼ੀ ਬੁਨਿਆਦੀ ਸਹੂਲਤਾਂ, ਪਾਰਕਿੰਗ ਦੀ ਸਮੱਸਿਆ ਅਤੇ ਵੱਖ-ਵੱਖ ਸੈਕਟਰਾਂ ਤੇ ਪਿੰਡਾਂ ਦੇ ਵਿਕਾਸ ਵੱਲ ਉਚਿਤ ਧਿਆਨ ਨਾ ਦਿੱਤੇ ਜਾਣ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।


ਵਿਲੀ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਨਗਰ ਨਿਗਮ ਵਿੱਚ ਸੱਤਾ ਵਿੱਚ ਆਵੇਗਾ ਤਾਂ ਪਾਰਟੀ ਪੂਰੀ ਸਪੱਸ਼ਟ ਸੋਚ, ਦ੍ਰਿੜ੍ਹ ਇਰਾਦੇ ਅਤੇ ਵਚਨਬੱਧਤਾ ਨਾਲ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਬੁਨਿਆਦੀ ਨਾਗਰਿਕ ਸਹੂਲਤਾਂ ਵਿੱਚ ਸੁਧਾਰ, ਨਗਰ ਨਿਗਮ ਦੇ ਕੰਮਕਾਜ ਵਿੱਚ ਜਵਾਬਦੇਹੀ ਯਕੀਨੀ ਬਣਾਉਣਾ, ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ, ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣਾ ਅਤੇ ਲੋਕਾਂ ਨੂੰ ਵਧੀਆ ਜਨਤਕ ਸਹੂਲਤਾਂ ਮੁਹੱਈਆ ਕਰਵਾਉਣਾ ਪਾਰਟੀ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ।


ਪਾਰਟੀ ਦੇ ਵਧ ਰਹੇ ਜਨ-ਸਮਰਥਨ ’ਤੇ ਭਰੋਸਾ ਪ੍ਰਗਟ ਕਰਦਿਆਂ ਸ. ਵਿਲੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਲੋਕਾਂ ਦੀ ਵੱਡੀ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਲੀਡਰਸ਼ਿਪ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ।


ਵਿਲੀ ਨੇ ਰਾਸ਼ਟਰੀ ਪੱਧਰ ਦੇ ਖਿਡਾਰੀ ਦਲਜੀਤ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪਾਰਟੀ ਪਰਿਵਾਰ ਵਿੱਚ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਮਰਪਿਤ ਵਿਅਕਤੀਆਂ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਦਾ ਵੱਧ-ਚੜ੍ਹ ਕੇ ਸਾਥ ਦੇਣ।


ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿੱਚ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਜੀ, ਇੰਸਪੈਕਟਰ ਬਲਵਿੰਦਰ ਸਿੰਘ ਜੀ, ਮਨਦੀਪ ਸਿੰਘ ਜੀ ਅਤੇ ਅਸ਼ੋਕ ਸ਼ਰਮਾ ਜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Related Post