Chandigarh Declares Holiday : ਚੰਡੀਗੜ੍ਹ ’ਚ 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਜਾਣੋ ਕਾਰਨ
ਦੱਸ ਦਈਏ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤਹਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਲਾਗੂ ਹੋਵੇਗੀ।
Aarti
November 22nd 2025 09:55 AM
Chandigarh Declares Holiday : ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ 25 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ।

ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਜਾਰੀ ਕੀਤਾ ਹੈ। ਸਾਰਿਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : Punjab Weather Forecast : ਦਿੱਲੀ ’ਚ ਪ੍ਰਦੂਸ਼ਣ ਤੇ ਠੰਢ ਦਾ ਡਬਲ ਅਟੈਕ, ਜਾਣੋ ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ